ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ‘ਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇਹ ਟਿਊਬਵੈਲ ਚਾਲੂ ਹੋਣ ਨਾਲ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਹੋਣ ਨਾਲ ਲੋਕਾਂ ਨੂੰ ਪੀਣ ਵਾਲਾ ਪਾਣੀ ਸ਼ੁੱਧ ਮਿਲਣਾ ਸ਼ੁਰੂ …
Read More »ਪੰਜਾਬੀ
ਹੈਰੀਟੇਜ਼ ਸਟਰੀਟ ਨੂੰ ਨਵਿਆਉਣ ਦਾ ਕੰਮ ਛੇਤੀ ਕੀਤਾ ਜਾਵੇਗਾ ਪੂਰਾ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਅਤੇ ਜਲਿਆਂਵਾਲਾ ਬਾਗ ਨੂੰ ਜਾਂਦੇ ਪਵਿੱਤਰ ਰਸਤੇ ਹੈਰੀਟੇਜ਼ ਸਟਰੀਟ ਨੂੰ ਛੇਤੀ ਹੀ ਨਵਿਆਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤਾ।ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਸੰਸਦ ਮੈਂਬਰ ਦੇ ਕੋਟੇ ਵਿਚੋਂ ਮਿਲੇ …
Read More »ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ‘ਚ ਅੰਮ੍ਰਿਤਸਰ ਜਿਲ੍ਹਾ ਮੋਹਰੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦੇਣ ਦਾ ਜੋ ਸੁਪਨਾ ਲਿਆ ਸੀ, ਉਸ ਨੂੰ ਹਕੀਕੀ ਰੂਪ ਦੇਣ ਲਈ ਅੰਮ੍ਰਿਤਸਰ ਜਿਲ੍ਹਾ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਹੁਣ ਤੱਕ ਦਿੱਤੀਆਂ ਗਈਆਂ ਸੇਵਾਵਾਂ ਵਿਚੋਂ ਅੰਮ੍ਰਿਤਸਰ ਜਿਲ੍ਹਾ ਰਾਜ ਭਰ ਵਿਚੋਂ ਮੋਹਰੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਹ …
Read More »ਡਿਪਟੀ ਕਮਿਸ਼ਨਰ ਵਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਤਿੰਨ ਕਰਮਚਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਇਹਨਾਂ ਮੁਲਾਜ਼ਮਾਂ ਵਿੱਚ ਸੁਪਰਡੈਂਟ ਅਸ਼ਨੀਲ ਕੁਮਾਰ, ਜਿਲ੍ਹਾ ਤਕਨੀਕੀ ਕੋਆਰਡੀਨੇਟਰ ਪ੍ਰਿੰਸ ਸਿੰਘ ਅਤੇ ਲੀਗਲ ਸੈਲ ਕਲਰਕ ਸ਼੍ਰੀਮਤੀ ਨੇਹਾ ਸ਼ਾਮਲ ਹਨ।ਅੱਜ ਮਹੀਨਾਵਾਰੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ …
Read More »ਜਿਲ੍ਹਾ ਮੈਜਿਸਟਰੇਟ ਵਲੋਂ ਖੇਤੀਬਾੜੀ ਵਿਭਾਗ ਨੂੰ ਝੱਖੜ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਆਦੇਸ਼
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਬੀਤੀ 5 ਅਕਤੂਬਰ ਨੂੰ ਦੇਰ ਰਾਤ ਆਈ ਤੇਜ਼ ਹਨੇਰੀ ਅਤੇ ਤੂਫਾਨ ਕਾਰਨ ਫਸਲਾਂ ਦੇ ਨੁਕਸਾਨ ਹੋਣ ਦੀਆਂ ਆਈਆਂ ਖਬਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਖੇਤ ਤੱਕ ਪਹੁੰਚ ਕਰਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ …
Read More »ਸਪੀਕਰ ਸੰਧਵਾਂ ਦੀਵਾਨ ਦੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਹੋਣਗੇ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ।ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ ਸੰਧਵਾਂ ਨੂੰ ਚੀਫ਼ ਖ਼ਾਲਸਾ ਦੀਵਾਨ ਵੱਲੋਂ 21, 22, 23 ਨਵੰਬਰ 2024 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 68ਵੀਂ ਵਿਸ਼ਵ ਸਿੱਖ ਵਿਦਿਅਕ …
Read More »ਖ਼ਾਲਸਾ ਕਾਲਜ ਵਿਖੇ ‘ਕੈਰੀਅਰ ਦੀ ਸਫ਼ਲਤਾ ਸਬੰਧੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ‘ਕੈਰੀਅਰ ਦੀ ਸਫਲਤਾ ਲਈ ਮੌਕੇ ਅਤੇ ਰਣਨੀਤੀਆਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਆਈ.ਏ.ਐਸ, ਪੀ.ਸੀ.ਐਸ ਇਮਤਿਹਾਨਾਂ ਦੇ ਟ੍ਰੇਨਰ ਡਾ. ਕਸ਼ਿਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ’ਚ ਸਫਲ ਦੇ ਗੁਰ ਦੱਸੇ। ਇਸ ਤੋਂ ਪਹਿਲਾਂ …
Read More »ਕਿੱਕ ਬਾਕਸਿੰਗ ਦੇ ਇੰਟਰਨੈਸ਼ਨਲ ਖਿਡਾਰੀ ਰਵਿੰਦਰ ਸਿੰਘ ਮਹਿਲਾਂ ਦਾ ਸਨਮਾਨ
ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਚੰਡੀਗੜ ਪੁਲਿਸ ਆਫੀਸਰ ਇੰਸਟੀਚਿਊਟ ਵਿਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਪੱਧਰ ‘ਤੇ ਗੋਲਡ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰੀ ਸਨਮਾਨ ਸਮਰੋਹ ਕਰਵਾਇਆ ਗਿਆ।ਇਸ ਵਿੱਚ ਲਵਲੀ ਯੂਨੀਵਰਸਿਟੀ ਵਿੱਚ ਸੋਨ ਤਮਗਾ ਹਾਸਲ ਕਰਨ ਵਾਲੇ ਜਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਂਕ ਵਾਸੀ ਅੰਤਰਰਾਸ਼ਟਰੀ ਖਿਡਾਰੀ ਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ।ਉਨਾਂ ਨੂੰ ਸਨਮਾਨਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਐਜੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ 9 ਅਕਤੂਬਰ ਤੋਂ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਐਜੂਕੇਸ਼ਨ ਕਾਲਜਾਂ ਦਾ ਦੋ ਰੋਜ਼ਾ ਜ਼ੋਨਲ ਯੁਵਕ ਮੇਲਾ 9 ਅਤੇ 10 ਅਕਤੂਬਰ ਨੂੰ ਹੋਵੇਗਾ। ਯੁਵਕ ਮਾਮਲਿਆਂ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਯੁਵਕ ਮੇਲੇ ਵਿੱਚ ਵੀਹ ਐਜੂਕੇਸ਼ਨ ਕਾਲਜਾਂ ਦੇ ਲਗਭਗ 300 ਕਲਾਕਾਰ ਵਿਦਿਆਰਥੀ ਹਿੱਸਾ ਲੈ ਰਹੇ ਹਨ।ਉਹ ਤਿੰਨ …
Read More »ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇਹਾਂਤ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਡਾ. …
Read More »
Punjab Post Daily Online Newspaper & Print Media