ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿਕ (ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ। ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਵੋਟਰ ਆਪਣਾ …
Read More »ਪੰਜਾਬੀ
ਘਰੇਲੂ ਹਿੰਸਾ ਪੀੜਤ ਔਰਤਾਂ ਲਈ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਚੱਲ ਰਿਹੈ ਸਖੀ ਵਨ ਸਟਾਪ ਸੈਂਟਰ
ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲਾ ਪ੍ਰੋਗਰਾਮ ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ, ਇਸ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ …
Read More »ਪਠਾਨਕੋਟ ਦੀਆਂ 2376 ਬਾਲੜੀਆਂ ਨੂੰ ਦਿੱਤੇ ਮੁਫਤ ਸਮਾਰਟ ਫੋਨ ਬਣ ਰਹੇ ਹਨ ਡਿਜ਼ੀਟਲ ਸਿੱਖਿਆ ਦਾ ਆਧਾਰ
ਪੰਜਾਬ ਸਰਕਾਰ ਦਾ ਉਪਰਾਲਾ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ, ਜੋ ਡਿਜ਼ੀਟਲ ਸਿੱਖਿਆ ਦਾ ਆਧਾਰ ਬਣ ਕੇ ਉਭਰ ਰਹੇ ਹਨ।ਇਹ …
Read More »ਭਾਈ ਜਰਨੈਲ ਸਿੰਘ ਸਖੀਰਾ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ (93) ਪਤਨੀ ਬਾਪੂ ਤਾਰਾ ਸਿੰਘ ਨਿਵਾਸੀ ਪਿੰਡ ਸਖੀਰਾ ਜ਼ਿਲ੍ਹਾ ਤਰਨ ਤਾਰਨ ੳਕਾਲ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਸਖੀਰਾ ਪਰਿਵਾਰ ਨਾਲ ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ, …
Read More »ਮੇਅਰ ਵਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ‘ਵਿਕਾਸ ਫੰਡ’ ਦੇਣ ਦਾ ਐਲਾਨ
ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡੀ.ਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਾਂਝੇ ਤੌਰ ਤੇ ਕੀਤੀ ਗਈ।ਉਨ੍ਹਾਂ ਨਾਲ ਏ.ਡੀ.ਸੀ ਹਿਮਾਂਸ਼ੂ ਅਗਰਵਾਲ, …
Read More »ਸੰਗਤਾਂ ਆਪਣੇ ਵਾਹਨਾਂ ਨੂੰ ਪਾਰਕਿੰਗ `ਚ ਲਗਾਉਣ – ਏ.ਐਸ.ਰਵੀ ਕੁਮਾਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਥਾਣਾ ਸੀ ਡਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀ ਚਾਟੀਵਿੰਡ ਗੇਟ ਦੇ ਇੰਚਾਰਜ਼ ਏ.ਐਸ.ਆਈ ਰਵੀ ਕੁਮਾਰ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾਉਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਪੁਲਿਸ ਚੌਕੀ ਦੇ ਅਧਿਕਾਰੀਆਂ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਬਾਹਰ ਪੱਕੇ ਤੌਰ ‘ਤੇ ਲਗਾਈ …
Read More »ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ।ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ …
Read More »ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ, ਕੈਬਨਿਟ ਮੰਤਰੀ ਸੋਨੀ ਲਹਿਰਾਉਣਗੇ ਤਿੰਰਗਾ
ਕਪੂਰਥਲਾ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਹੋਈ।ਜਿਸ ਦੌੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕੌਮੀ ਤਿਰੰਗਾ ਲਹਿਰਾਉਣ ਤੋਂ ਇਲਾਵਾ ਪਰੇਡ ਦਾ ਨਿਰੀਖਣ ਕਰਨ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਐਸ.ਐਸ.ਪੀ ਕਪੂਰਥਲਾ ਸ਼੍ਰੀਮਤੀ ਕੰਵਰਦੀਪ ਕੌਰ ਵਲੋਂ ਵੀ ਪਰੇਡ ਟੁਕੜੀਆਂ ਤੋਂ ਸਲਾਮੀ ਲਈ ਗਈ।ਉਨ੍ਹਾਂ ਨਾਲ ਹੀ …
Read More »ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਿਲੀ ਮਾਨਤਾ
ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੋਈ ਹੈ।ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ।ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ
400 ਸਾਲਾ ਮੌਕੇ ਡਾਕ ਟਿਕਟ, ਸਿੱਕਾ ਤੇ ਚਿੱਠੀ ਪੱਤਰ ਲਈ ਲਿਫਾਫਾ ਜਾਰੀ ਕਰੇ ਭਾਰਤ ਸਰਕਾਰ- ਬੀਬੀ ਜਗੀਰ ਕੌਰ ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ …
Read More »
Punjab Post Daily Online Newspaper & Print Media