Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ …

Read More »

ਮੰਚ ਦਾ ਵਫਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਮਿਲਿਆ

ਹਵਾਈ ਅੱਡੇ ਦੇ ਆਧੁਨਿਕੀਕਰਨ ਲਈ ਡਾਇਰੈਕਟਰ ਵੀ. ਕੇ.ਸੇਠ ਨੇ ਹਾਮੀ ਭਰੀ ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦਾ ਵਫਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਵੀ.ਕੇ ਸੇਠ ਨੂੰ ਮਿਲਿਆ।ਜਿਸ ਦੌਰਾਨ ਮੰਚ ਦੇ ਪ੍ਰਧਾਨ ਮਨਮੋਹਣ ਸਿੰਘ ਬਰਾੜ, ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਸਕੱਤਰ ਯੋਗੇਸ਼ ਕਾਮਰਾ ਨੇ ਡਾਇਰੈਕਟਰ ਵਲੋਂ 22 ਦਸੰਬਰ ਨੂੰ ਲੰਡਨ ਹੀਥਰੋ ਤੋਂ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੇਂ ਸਾਲ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਸਬੰਧੀ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮੂਹਿਕ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਰਾਗੀ ਜੱਥੇ ਵੱਲੋਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ …

Read More »

ਕੈਬਿਨਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਕੇਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਦੀਆਂ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੋਸਲਰਾਂ ਦੇ ਨਾਲ ਸਮੀਖਿਆ ਕੀਤੀ।                    ਸੋਨੀ ਨੇ ਕਿਹਾ ਕਿ ਕੰਮਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਣ ਲਈ ਕੋਸਲਰਾਂ ਨੂੰ ਖੁਦ ਮੌਕੇ ‘ਤੇ …

Read More »

ਡੀ.ਸੀ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਸਾਵਧਾਨੀਆਂ ਵਰਤਣ ਦੀ ਅਪੀਲ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਪੈਣ ਵਾਲੀ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਸ਼ੀਤ ਲਹਿਰ ਕਾਰਨ ਬਚਾਅ ਲਈ ਸਾਵਧਾਨੀਆਂ ਦੀ ਲਾਜ਼ਮੀ ਤੌਰ ’ਤੇ ਵਰਤੋਂ ਕਰਨੀ ਚਾਹੀਦੀ ਹੈ।       …

Read More »

ਖ਼ਾਲਸਾ ਕਾਲਜ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਫ਼ਲਾਈਨ ਕਲਾਸਾਂ ਸ਼ੁਰੂ

ਅੰਮ੍ਰਿਤਸਰ, 5 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨਵੇਂ ਸਥਾਪਿਤ ਕੀਤੇ ਆਲ ਇੰਡੀਆਂ ਸੈਂਟਰ ਫਾਰ ਕੰਪੀਟੀਟਵ ਇਗਜ਼ਾਮੀਨੇਸ਼ਨ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਯੂ.ਜੀ.ਸੀ/ਨੈਟ ਬੈਂਕਿੰਗ ਆਦਿ) ਦੀਆਂ ਪ੍ਰੀਖਿਆਵਾਂ ਲਈ ਸੈਂਟਰ ‘ਚ 6 ਜਨਵਰੀ ਤੋਂ ਆਫ਼ਲਾਈਨ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਭਾਵੇਂ ਕਿ ਇਹ ਸੈਂਟਰ ਸਤੰਬਰ 2020 ’ਚ ਸ਼ੁਰੂ ਹੋ ਚੁੱਕਾ ਸੀ, ਪਰ ਕੋਵਿਡ-19 ਕਰਕੇ ਫ਼ਿਲਹਾਲ ਆਨਲਾਈਨ ਕਲਾਸਾਂ ਚੱਲ ਰਹੀਆਂ ਸਨ। ਹੁਣ ਜਦੋਂ …

Read More »

ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਪੁੱਜੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਸ਼ਾਮਲ ਹੋਏ।ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਕਿਸਾਨਾਂ ਦੇ ਪੁੱਤਰ ਦਿਨ ਦਿਹਾੜੇ ਖੋਹ ਕੇ ਝੂਠੇ ਮੁਕਾਬਲਿਆਂ ‘ਚ ਸ਼ਹੀਦ ਕੀਤੇ।ਹੁਣ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਕਾਲੇ …

Read More »

ਡਿਪਟੀ ਕਮਿਸ਼ਨਰ ਵਲੋਂ ਲੋੜਵੰਦਾਂ ਨੂੰ “ਰੈਪ ਅਪ” ਮੁਹਿੰਮ ਤਹਿਤ ਕੰਬਲ ਵੰਡਣ ਦੀ ਸ਼ੁਰੂਆਤ

ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਡ ਦੌਰਾਨ ਝੁੱਗੀਆਂ ਝੋਂਪੜੀਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਰਾਤਾਂ ਕੱਟਣ ਵਾਲੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਉਣ ਲਈ “ਰੈਪ ਅਪ “ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੁੱਝ ਲੋੜਵੰਦਾਂ ਨੂੰ ਕੰਬਲ ਵੰਡੇ।ਉਨਾਂ ਦੱਸਿਆ ਕਿ ਉਤਰੀ ਭਾਰਤ ਵਿਚ ਪੈ …

Read More »

ਕੋਵਿਡ ਵੈਕਸੀਨੈਸ਼ਨ ਦਾ ਕਪੂਰਥਲਾ ਵਿਖੇ ਡ੍ਰਾਈ ਰਨ

ਪਹਿਲੇ ਪੜਾਅ ਤਹਿਤ 3581 ਹੈਲਥ ਵਰਕਰਾਂ ਨੂੰ ਲੱਗੇਗੀ ਵੈਕਸੀਨ ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਦਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਡ੍ਰਾਈ ਰਨ ਕਰਵਾਇਆ ਗਿਆ ।ਪਹਿਲੇ ਪੜਾਅ ਦੇ ਤਹਿਤ 3581 ਹੈਲਥ ਵਰਕਰਾਂ ਨੂੰ ਇਹ ਵੈਕਸੀਨ ਲਗਾਈ ਜਾਣੀ ਹੈ ਅਤੇ ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਰਾਈ ਰਨ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, …

Read More »

ਡਿਪਟੀ ਕਮਿਸ਼ਨਰ ਵਲੋਂ ਡਾਟਾ ਐਂਟਰੀ ਅਪਰੇਟਰ ਅਤੇ ਸਾਫ਼ਟ ਸਕਿਲ ਕੋਰਸਾਂ ਦੀ ਸ਼ੁਰੂਆਤ

ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਲਈ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਯੋਗ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਡਾਟਾ ਐਂਟਰੀ ਅਪਰੇਟਰ ਅਤੇ ਸਕਿਲ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।                 ਡਿਪਟੀ ਕਮਿਸ਼ਨਰ …

Read More »