Wednesday, November 25, 2026

ਪੰਜਾਬੀ

`ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ …

Read More »

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਰੱਖਿਆ ਪੱਥਰ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਤੇ 14 ਕਸਬਿਆਂ ‘ਚ 77 ਕਰੋੜ ਦੇ ਪ੍ਰਾਜੈਕਟ ਕੀਤੇ ਲੋਕ ਅਰਪਣ ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਦੀਪਮਾਲਾ ਹੋਈ ਅਤੇ ਆਤਿਸ਼ਬਾਜ਼ੀ ਚਲਾਈ ਗਈ ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਸੈਣ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਗੋਰਾਂਗ ਗਊਸ਼ਾਲਾ ਦਾ ਦੌਰਾ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਅੱਜ ਵਿਧਾਨ ਸਭਾ ਹਲਕਾ ਉਤਰੀ `ਚ ਵਿਸ਼ੇਸ਼ ਤੌਰ ਵਾਰਡ ਨੰ: 13 `ਚ ਸ਼੍ਰੀ ਚੈਤਨਯਾ ਮਹਾ ਪ੍ਰਭੂ ਮੰਦਿਰ ਮਜੀਠਾ ਬਾਈਪਾਸ ਵੇਰਕਾ ਵਿਖੇ ਕੀਰਤਨ `ਚ ਹਾਜ਼ਰੀ ਭਰੀ।ਉਨਾਂ ਨੇ ਵੈਸ਼ਨਵ ਪੀਠ ਟਰੱਸਟ ਅਧੀਨ ਚੱਲ ਰਹੀ ਗੋਰਾਂਗ ਗਊਸ਼ਾਲਾ ਦਾ ਦੌਰਾ ਵੀ ਕੀਤਾ।              ਮੇਅਰ ਕਰਮਜੀਤ ਸਿੰਘ …

Read More »

ਮੇਅਰ ਰਿੰਟੂ ਤੇ ਵਿਧਾਇਕ ਵੇਰਕਾ ਵਲੋਂ `ਅਮਰੁਤ ਪ੍ਰਾਜੈਕਟ` ਅਧੀਨ ਵਾਟਰ ਸਪਲਾਈ ਦਾ ਉਦਘਾਟਨ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਸੇਵਾਵਾਂ ਦੇਣ ਸ਼ਹਿਰ ਦੇ ਵੱਖ-ਵੱਖ  ਇਲਾਕਿਆਂ `ਚ ਵਿਕਾਸ ਕਾਰਜ਼ ਲਗਾਤਾਰ ਚੱਲ ਰਹੇ ਹਨ।ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਾ. ਰਾਜ ਕੁਮਾਰ ਵੇਰਕਾ ਵਲੋਂ ਅੱਜ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ: 76 `ਚ `ਅਮਰੁਤ ਪ੍ਰਾਜੈਕਟ` ਤਹਿਤ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਤੀ ਵਧਾਈ

ਕਿਹਾ, ਗੁਰੂ ਸਾਹਿਬ ਨੂੰ ਨਤਮਸਤਕ ਹੁੰਦਿਆਂ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਲੈਣ ਪ੍ਰਧਾਨ ਮੰਤਰੀ ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ਗੁਰਪੁਰਬ ਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ …

Read More »

ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਲੋਗੋ ਡਿਜ਼ਾਈਨਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਦੀ ਸ਼ੁੁਰੂਆਤ

ਸ਼ਹਿਰ ਵਾਸੀ 31 ਦਸੰਬਰ ਤੱਕ ਵੈਬਸਾਈਟ `ਤੇ ਭੇਜ ਸਕਦੇ ਹਨ ਆਪਣੀ ਐਂਟਰੀ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵਲੋਂ ਆਪਣੇ “ਰਾਹੀ” (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਨਸ਼ਨ) ਪ੍ਰੋਜੈਕਟ ਲਈ ਲੋਗੋ ਡਿਜ਼ਾਈਨਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ।ਜਿਸ ਦੇ ਤਹਿਤ ਸ਼ਹਿਰ ਵਾਸੀ ਪ੍ਰਾਜੈਕਟ ਦਾ ਲੋਗੋ ਡਿਜ਼ਾਈਨ ਕਰਕੇ ਅਤੇ ਸਲੋਗਨ ਲਿਖ ਕੇ ਆਪਣੀ …

Read More »

ਕੈਬਿਨਟ ਮੰਤਰੀ ਸੋਨੀ ਦੀ ਨੈਗੇਟਿਗ ਆਈ ਕਰੋਨਾ ਰਿਪਰੋਟ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) -ਡਾਕਟਰ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਪਿਛਲੇ ਦਿਨੀ ਕਰੋਨਾ ਪਾਜ਼ਟਿਵ ਹੋ ਗਏ ਸਨ, ਹੁਣ ਪੂਰੀ ਤਰਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਕੇ.ਡੀ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਨੇ ਦੱਸਿਆ ਕਿ ਸੋਨੀ ਪੂਰੀ ਤਰ੍ਹਾਂ ਠੀਕ ਠਾਕ ਹਨ ਅਤੇ ਉਨਾਂ ਦੇ ਕੀਤੇ ਗਏ ਟੈਸਟ ਦੀ …

Read More »

ਭੁਪਿੰਦਰ ਭਲਵਾਨ ਤੇ ਮਲਕੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਬਣਾਉਣਾ ਸ਼ਲਾਘਾਯੋਗ – ਹਰੀ ਸਿੰਘ

ਧੂਰੀ, 29 ਨਵੰਬਰ (ਪ੍ਰਵੀਨ ਗਰਗ) – ਨੇੜੇ ਪਿੰਡ ਭਲਵਾਨ ਦੇ ਰਹਿਣ ਵਾਲੇ ਅਤੇ ਜ਼ਿਲਾ੍ਹ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅਤੇ ਅਕਾਲੀ ਆਗੂ ਜੱਥੇਦਾਰ ਤੇਜਾ ਸਿੰਘ ਕਮਾਲਪੁਰ ਦੀ ਧਰਮ ਪਤਨੀ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸ਼੍ਰੋਮਣੀ ਕਮੇਟੀ ਦਾ ਅੰਤ੍ਰਿਗ ਮੈਂਬਰ ਬਣਾਏ ਜਾਣ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ …

Read More »