Wednesday, November 25, 2026

ਪੰਜਾਬੀ

ਅੱਜ 43 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 18 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11401 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 357 ਐਕਟਿਵ ਕੇਸ …

Read More »

ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਲਾਇਆ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਦਿਵਾਲੀ ਮੌਕੇ ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਅਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਸਥਾਨਕ ਪਿੰਗਲਵਾੜਾ ਦੇ ਸਾਹਮਣੇ ਸਿਟੀ ਸੈਂਟਰ ਦੇ ਬਾਹਰ ਸੰਗਮ ਸਿਨੇਮਾ ਦੇ ਪਿਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ‘ਚ ਪਿੰਗਲਵਾੜੇ ਵਿੱਚ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ ਵਿੱਚ ਤਿਆਰ ਕੀਤੇ ਕੱਪੜੇ ਅਤੇ ਜੂਟ ਦੇ ਬੈਗ, ਸੋਫਟ ਖਿਡਾਉਣੇ, ਚਾਦਰਾਂ, …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਵਿਛੜੇ ਸਾਥੀਆਂ ਨੂੰ ਕੀਤੀ ਗਈ ਸਮਰਪਿਤ

ਸਮਰਾਲਾ, 13 ਨਵੰਬਰ (ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਜੋ ਕੋਰੋਨਾ ਮਹਾਂਮਾਰੀ ਕਾਰਨ ਸੱਤ ਮਹੀਨੇ ਤੋਂ ਬਾਅਦ ਫਰੰਟ ਦੇ ਦਫਤਰ ਵਿਖੇ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਇਸ ਅਰਸੇ ਦੌਰਾਨ ਫਰੰਟ ਦੇ ਸਰਗਰਮ ਅਹੁਦੇਦਾਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਅਤੇ ਜੰਗ ਸਿੰਘ ਭੰਗਲਾਂ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ …

Read More »

ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼ ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ …

Read More »

ਸ਼੍ਰੋਮਣੀ ਕਮੇਟੀ ਦੀ ਸੌ ਸਾਲਾ ਸਥਾਪਨਾ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਆਰੰਭ

32 ਇਤਿਹਾਸਕ ਚਿੱਤਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਰ ਰਹੇ ਹਨ ਪੇਸ਼ ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਮੰਤਵ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ ਦੀ …

Read More »

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਖਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ …

Read More »

ਅੱਜ 44 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 15 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 15 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11383 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 332 ਐਕਟਿਵ ਕੇਸ …

Read More »

ਪੰਜਾਬੀ ਸਾਹਿਤਕਾਰਾਂ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕੀਤਾ

ਅੰਮ੍ਰਿਤਸਰ, 12 ਨਵੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕੁੱਝ ਸਾਲ ਪਹਿਲਾਂ ਭਿਆਨਕ ਸੜਕ ਹਾਦਸੇ ‘ਚ ਆਪਣੀ ਪਤਨੀ ਸਮੇਤ ਚੱਲ ਵਸੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਨੂੰ ਯਾਦ ਕਰਦਿਆਂ ਉਸ ਦੀਆਂ ਭਾਵ ਭਿੰਨੀਆਂ ਯਾਦਾਂ ਤਾਜ਼ੀਆਂ ਕੀਤੀਆਂ ਗਈਆਂ।ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੰਖੇਪ ਸਮਾਗਮ ਨੂੰ ਤਰਤੀਬ ਦੇਂਦਿਆ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਤਲਵਿੰਦਰ ਸਿੰਘ ਆਪਣੀਆਂ ਕਥਾ ਕਹਾਣੀਆਂ …

Read More »

ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੂਵਕਾਂ ਲਈ ਪੰਜਾਬੀ ਸਟੈਨੋਗ੍ਰਾਫੀ ਸਿਖਲਾਈ ਤੇ ਕੰਪਿਊਟਰ ਟ੍ਰੇਨਿੰਗ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਡਾ. ਬੀ.ਆਰ ਅੰਬੇਦਕਰ ਭਵਨ ਤਹਿਸੀਲਪੁਰਾ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਯੁਵਕਾਂ ਦੀ ਮੁਫਤ ਟ੍ਰੇਨਿੰਗ ਲਈ ਸੈਸ਼ਨ 2020-21 ਦੇ ਦਾਖਲੇ ਦੀਆਂ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ।                  ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ …

Read More »

ਡੀ.ਸੀ ਖਹਿਰਾ ਦੀ ਧਰਮ ਪਤਨੀ ਨੇ ਮੰਦਬੁੱਧੀ ਬੱਚਿਆਂ ਨਾਲ ਮਨਾਈ ਦੀਵਾਲੀ

ਬੱਚਿਆਂ ਨੂੰ ਕੱਪੜੇ ਅਤੇ ਫਲ ਫਰੂਟ ਦੀ ਵੰਡੇ ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਦੀ ਧਰਮ ਪਤਨੀ ਡਾ: ਦਵਿੰਦਰ ਖਹਿਰਾ ਅਤੇ ਉਨ੍ਹਾਂ ਦੀ ਬੇਟੀ ਮਿਸ ਮੰਨਤ ਖਹਿਰਾ ਨੇ ਨਾਰੀ ਨਿਕੇਤਨ ਸਥਿਤ ਸਟੇਟ ਕੇਅਰ ਫਾਰ ਆਫਟਰ ਹੋਮ ਵਿਖੇ ਮੰਦਬੁੱਧੀ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ਰੈਡ ਕਰਾਸ ਦੀ ਸਹਾਇਤਾ ਨਾਲ ਬੱਚਿਆਂ ਨੂੰ ਕੱਪੜੇ, ਖਾਣ ਪੀਣ ਦੀਆਂ ਵਸਤਾਂ ਫਲ …

Read More »