Wednesday, November 25, 2026

ਪੰਜਾਬੀ

ਅਕਤੂਬਰ ਅੰਤ ਤੱਕ ਮੁਕੰਮਲ ਹੋਵੇਗਾ ਪਖਾਨੇ ਬਣਾਉਣ ਦਾ ਕੰਮ – ਡੀ.ਸੀ

ਹੁਣ ਤੱਕ 13323 ਵਿਚੋਂ 10673 ਪਖਾਨੇ ਬਣਨ ਪਿੱਛੋਂ ਹੋਈ ਜੀਓ ਟੈਗਿੰਗ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਮਨਜ਼ੂਰਸ਼ੁਦਾ 14315 ਪਖਾਨਿਆਂ ਨੂੰ ਬਣਾਉਣ ਦਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਨੂੰ ਖੁੱਲੇ ਵਿੱਚ ਸ਼ੌਚ ਮੁਕਤ ਕਰਨ ਲਈ ਪਖਾਨੇ ਬਣਾਉਣ ਵਾਸਤੇ 13323 ਲਾਭਪਾਤਰੀ ਯੋਗ …

Read More »

ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਵਿਚੋਂ 99.99 ਫੀਸਦੀ ਦੀ ਹੋਈ ਖਰੀਦ

ਹੁਣ ਤੱਕ ਕਿਸਾਨਾਂ ਨੂੰ 174.09 ਕਰੋੜ ਦੀ ਕੀਤੀ ਅਦਾਇਗੀ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ ਝੋਨੇ ਵਿਚੋਂ 99.99 ਫੀਸਦੀ ਦੀ ਖਰੀਦ ਅਤੇ ਕਿਸਾਨਾਂ ਨੂੰ 174.09 ਕਰੋੜ ਰੁਪੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਦੀਆਂ 106 ਮੰਡੀਆਂ ਵਿੱਚ ਹੁਣ ਤੱਕ 278284 ਮੀਟਰਕ ਟਨ ਝੋਨੇ …

Read More »

ਪੈਨਸ਼ਨਰਾਂ ਅਤੇ ਮੁਲਾਜਮਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

ਮੰਨੀਆਂ ਮੰਗਾਂ ਦੇ ਹੁਕਮ ਜਾਰੀ ਨਾ ਕਰਨ ਦਾ ਨਤੀਜਾ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 13 ਅਕਤੂਬਰ (ਇੰਦਰਜੀਤ ਕੰਗ) – ਪੈਨਸ਼ਨਰਾਂ ਅਤੇ ਮੁਲਾਜਮਾਂ ਵਲੋਂ 9 ਦਸੰਬਰ ਨੂੰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਪ੍ਰੇਮ ਸਾਗਰ ਸ਼ਰਮਾ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸੱਜਣ ਸਿੰਘ, ਠਾਕੁਰ ਸਿੰਘ, ਅਵਿਨਾਸ਼ ਚੰਦਰ ਸ਼ਰਮਾ ਅਤੇ ਬਖਸ਼ੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਖਜਾਨਾ ਮੰਤਰੀ ਨਾਲ ਦੋ ਮੀਟਿੰਗਾਂ …

Read More »

ਕਿਸਾਨ ਵਿਰੋਧੀ ਖੇਤੀ ਕਨੂੰਨ ਨੂੰ ਰੱਦ ਕਰਨ ਲਈ ਸਾਮਰਾਜੀ ਕੰਪਨੀਆਂ ਨੂੰ ਮੁਲਕ ’ਚੋਂ ਬਾਹਰ ਕੱਢੋ – ਕੁਲਵੰਤ ਤਰਕ

ਸਮਰਾਲਾ, 12 ਅਕਤੂਬਰ (ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅੱਜ ਸਮੁੱਚੇ ਦੇਸ਼ ਵਿਸ਼ੇਸ਼ਕਰ ਪੰਜਾਬ ਤੇ ਹਰਿਆਣਾ ਦੇ ਕਿਰਤੀ ਲੋਕ ਕੇਂਦਰ ਦੀ ਮੋਦੀ ਤੇ ਸੂਬੇ ਦੀਆਂ ਸਰਕਾਰਾਂ ਖਿਲਾਫ਼ ਤਿੰਨ ਖੇਤੀ ਬਿਲਾਂ ਨੂੰ ਰੱਦ ਕਰਨ ਲਈ ਸੰਘਰਸ਼ ਜਾਰੀ ਹੈ।ਸਮੁੱਚੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਔਰਤਾਂ, …

Read More »

ਜਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਦਾ ਤੀਜਾ ਸਥਾਨ

ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ।ਜਿਸ ਵਿੱਚ ਸ਼ਹੀਦ …

Read More »

ਝੋਨੇ ਦੀ ਸਿੱਧੀ ਬਿਜ਼ਾਈ ਨਾਲ ਖਰਚਾ-ਪਾਣੀ ਵੀ ਬਚਾਇਆ, ਨਾਲੇ ਕੀਤੀ ਵੱਧ ਕਮਾਈ – ਬੂਟਾ ਸਿੰਘ

ਕਿਸਾਨਾਂ ਨੂੰ ਕੀਤਾ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਲਈ ਕੀਤਾ ਪ੍ਰੇਰਿਤ ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ਵਿੱਚ ਲਗਾਤਾਰ ਕੱਦੂ ਕਰਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਨਾਂ ਮੁਸ਼ਕਲਾਂ ਅਤੇ ਕੋਵਿਡ-19 ਕਾਰਨ ਮਜ਼ਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ …

Read More »

ਮੇਅਰ ਵਲੋਂ `ਅਮਰੁਤ ਪ੍ਰਾਜੈਕਟ` ਅਧੀਨ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ

ਕਿਹਾ ਲੋਕ ਸ਼ਹਿਰ ਨੂੰ ਸਾਫ ਸੁਥਰਾ ਰੱਖਣ `ਚ ਵੀ ਅਹਿਮ ਯੋਗਦਾਨ ਦੇਣ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 85 ਦੀ ਬਾਬਾ ਜੀਵਨ ਸਿੰਘ ਕਲੋਨੀ ਵਿਖੇ `ਅਮਰੁਤ ਪ੍ਰਾਜੈਕਟ` ਅਧੀਨ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ।ਇਸ 45 ਕਰੋੜ ਦੇ ਪ੍ਰਾਜੈਕਟ ਨਾਲ ਵਾਰਡ ਦੇ ਲੋਕਾਂ …

Read More »

ਛੋਟੇ ਕਿਸਾਨ ਖੇਤੀ ਮਸ਼ੀਨਰੀ ਕਿਰਾਏ ’ਤੇ ਵਰਤਣ ਦੀ ਆਦਤ ਪਾਉਣ – ਡਾ. ਨਾਜ਼ਰ ਸਿੰਘ

ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਨਾਜਰ ਸਿੰਘ ਨੇ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਸਬੰਧੀ ਮਸ਼ੀਨਰੀ ਸਹਿਕਾਰੀ ਸਭਾਵਾਂ, ਗਰੁੱਪਾਂ ਕੋਲੋਂ ਕਿਰਾਏ ’ਤੇ ਲੈ ਕੇ ਵਰਤਣ ਦੀ ਆਦਤ ਪਾਉਣ ਜਿਸ ਨਾਲ ਨਾ ਸਿਰਫ ਉਹ ਵਿੱਤੀ ਤੌਰ ’ਤੇ ਬੋਝ ਪੈਣ ’ਤੋਂ ਬਚਣਗੇ ਸਗੋਂ ਲੋੜ ਅਨੁਸਾਰ ਬਿਨ੍ਹਾਂ ਅੱਗ ਲਾਏ ਜ਼ਮੀਨ ਵੀ ਤਿਆਰ ਕਰ …

Read More »

ਕਾਂਜਲੀ ਵੈਟ ਲੈਂਡ ਦੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਵੈਟਲੈਂਡ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਾਂਜਲੀ ਵੈਟਲੈਂਡ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਜਿਲ੍ਹੇ ਅੰਦਰ ਸੈਰ ਸਪਾਟੇ ਨੂੰ ਪ੍ਰਫੁਲਿਤ ਕੀਤਾ ਜਾ ਸਕੇ।ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਾਰਜ਼ਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ, …

Read More »

ਐਸ.ਡੀ.ਐਮ ਵਲੋਂ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ

ਭੀੜ ਵਾਲੇ ਇਲਾਕਿਆਂ, ਦੁਕਾਨਾਂ, ਘਰਾਂ ‘ਚ ਪਟਾਕੇ ਸਟੋਰ ਕਰਨ ਤੇ ਵੇਚਣ ’ਤੇ ਰੋਕ ਕਪੂਰਥਲਾ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਸ਼ਹਿਰ ਦੇ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਗਾਮੀ ਤਿਉਹਾਰ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਪਟਾਕਾ ਵਿਕਰੇਤਾ, ਹੋਲ ਸੇਲਰ ਆਦਿ ਰਿਹਾਇਸ਼ੀ ਖੇਤਰਾਂ, ਭੀੜ ਭਾੜ ਵਾਲੇ ਇਲਾਕਿਆਂ ਅੰਦਰ ਨਾ ਤਾਂ …

Read More »