Wednesday, November 25, 2026

ਪੰਜਾਬੀ

ਮੰਨਤਦੀਪ ਮਾਈ ਵਾਇਟ ਹੈਟ ਜੂਨੀਅਰ ਐਕਸੀਲੈਂਸ ਸਰਟੀਫਿਕੇਟ ਨਾਲ ਸਨਮਾਨਿਤ

ਅੰਮ੍ਰਿਤਸਰ, 14 ਸਤੰਬਰ (ਸੰਧੂ) – ਇੰਟਰਨੈਟ ਦੀ ਦੁਨੀਆਂ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਸਰਗਰਮੀਆਂ ਤੋਂ ਪ੍ਰੇਰਿਤ ਹੋ ਕੇ ਇੱਕ 14 ਸਾਲਾ ਸਕੂਲੀ ਵਿਦਿਆਰਥਣ ਮੰਨਤਦੀਪ ਕੌਰ ਚੌਹਾਨ ਪੁੱਤਰੀ ਹਰਮਿੰਦਰ ਸਿੰਘ ਚੌਹਾਨ ਨੂੰ ਵਾਈਟ ਹੈਟ ਜੂਨੀਅਰ ਲਾਈਵ ਆਨਲਾਇਨ ਕੌਡਿੰਗ ਫਾਰ ਕਿਡਜ਼ ਵੱਲੋਂ ਮਾਈ ਵਾਇਟ ਹੈਟ ਜੂਨੀਅਰ ਐਕਸੀਲੈਂਸ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਹੈ।               ਮੰਨਤਦੀਪ ਕੌਰ ਚੌਹਾਨ …

Read More »

ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਓ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ – ਅਮਿਤ ਵਿੱਜ

ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਅਧੀਨ ਜਿਲ੍ਹਾ ਪ੍ਰਸਾਸ਼ਨ ਅਤੇ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਓ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਪ੍ਰਚਾਰ ਸਮੱਗਰੀ …

Read More »

ਸੋਨੀ ਨੇ ਲੋਕਾਂ ਨੂੰ ਟੈਸਟ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਲਈ ਪ੍ਰੇਰਿਆ

ਪਾਰਕਾਂ ਵਿੱਚ ਚੱਲ ਰਹੇ ਕੰਮਾਂ ਦਾ ਵੀ ਲਿਆ ਜਾਇਜ਼ਾ ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਹਲਕੇ ਵਿੱਚ ਪਹੁੰਚ ਕੇ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਸੁਣੀਆਂ।ਉਨਾਂ ਨੇ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਸਮੇਂ ਨਾਲ ਟੈਸਟ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਉਨਾਂ ਆਪਣੇ ਅੰਮ੍ਰਿਤਸਰ ਕੇਂਦਰੀ ਹਲਕੇ …

Read More »

ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਡੀ.ਸੀ ਵੱਲੋਂ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

ਹਸਪਤਾਲਾਂ ‘ਚ ਆਕਸੀਜਨ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਕੋਵਿਡ-19 ਦਾ ਇਲਾਜ਼ ਕਰ ਰਹੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਮੌਜ਼ੂਦਾ ਸਥਿਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।             …

Read More »

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ਦੀ ਤਕਨੀਕੀ ਖਾਮੀ ਜਲਦ ਦੂਰ ਕੀਤੀ ਜਾਵੇਗੀ – ਚੰਨੀ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਸਰਕਾਰੀ ਵੈਬ ਪੋਰਟਲ `ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ।ਪਰ ਪੋਰਟਲ `ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁੱਝ ਤਕਨੀਕੀ …

Read More »

ਜੰਮੂ ਕਸ਼ਮੀਰ ‘ਚ ਕੇਂਦਰ ਨੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲੀ ਭਾਵਨਾ ਉਜਾਗਰ ਕੀਤੀ – ਘੁੰਮਣ

ਪੈਰਿਸ/ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਵਿੱਚ ਨਵੀਆਂ ਹੱਦ ਬੰਦੀਆਂ ਤੋ ਬਾਅਦ ਸਰਕਾਰੀ ਭਾਸ਼ਾਵਾਂ ਨੂੰ ਲਾਗੂ ਕਰਨ ਵੇਲੇ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਵਿਚ ਸ਼ਾਮਲ ਨਾ ਕਰਕੇ ਕੇਂਦਰ ਸਰਕਾਰ ਨੇ ਵਿਤਕਰੇ ਵਾਲੀ ਭਾਵਨਾ ਅਤੇ ਮਨਸ਼ਾ ਉਜਾਗਰ ਕੀਤੀ ਹੈ।ਜਿਸ ਦਾ ਸਖਤ ਰੋਸ ਜੰਮੂ ਕਸ਼ਮੀਰ ਦੇ ਪੰਜਾਬੀ ਭਾਈਚਾਰੇ ਵਿੱਚ ਵੇਖਿਆ ਜਾ ਰਿਹਾ ਹੈ। ਇਥੇ ਭੇਜੀ ਈਮੇਲ ਵਿੱਚ ਸ਼ੌਮਣੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸੀ ਨੇਤਾ ਸੇਖੜੀ ਨੇ ਕੋਰੋਨਾ ਤੋਂ ਜਲਦ ਨਿਜ਼ਾਤ ਦੀ ਕੀਤੀ ਅਰਦਾਸ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਬਟਾਲਾ ਤੋਂ ਸੀਨੀਅਰ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਅੱਜ ਆਪਣੇ ਸਾਥੀਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਸਮੇਤ ਪੂਰੀ ਦੁਨੀਆਂ ਨੂੰ ਕੋਰੋਨਾ ਵਰਗੀ ਮਹਾਮਾਰੀ ਤੋਂ ਜਲਦ ਨਿਜ਼ਾਤ ਦਿਵਾਉਣ।

Read More »

ਛੇਹਰਟਾ ਵਿਕਾਸ ਮੰਚ ਦੇ ਪ੍ਰਧਾਨ ਮੋਹਨ ਸਿੰਘ ‘ਪ੍ਰੇਮੀ’ ਨਹੀਂ ਰਹੇ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਛੇਹਰਟਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਇਲਾਕੇ ਦੀ ਸਮਾਜ ਸੇਵੀ ਸ਼ਖਸ਼ੀਅਤ ਮੋਹਨ ਸਿੰਘ ‘ਪ੍ਰੇਮੀ’ ਖਾਪੜ ਖੇੜੀ ਕੁੱਝ ਦਿਨ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ।ਉਹ ਬੇਟਿਆਂ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜਨਮ ਅਸਥਾਨ ਪਿੰਡ ਗੁਰੂੂ ਕੀ ਵਡਾਲੀ ਵਿਖੇ ਰਹਿ ਰਹੇ ਸਨ।ਉਨਾਂ ਦਾ ਜੱਦੀ ਪਿੰਡ ਖਾਪੜ ਖੇੜੀ …

Read More »

ਅੱਜ 200 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 176 ਵਿਅਕਤੀ ਸਹੀ ਹੋ ਕੇ ਪਰਤੇ ਘਰਾਂ ਨੂੰ

7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1420 ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 200 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 176 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 4793 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ …

Read More »