Wednesday, November 25, 2026

ਪੰਜਾਬੀ

ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੇ 14 ਪਾਰਕਾਂ ਦਾ ਹੋ ਰਿਹੈ ਵਿਕਾਸ

40 ਸਾਲਾਂ ਬਾਅਦ ਬਦਲੀ ਸ਼ਕਤੀ ਨਗਰ ਚੋਂਕ ਪਾਰਕ ਦੀ ਹਾਲਤ ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਵਿਕਸਤ ਕੀਤੇ ਜਾ ਰਹੇ ਪਾਰਕਾਂ ਦੀ ਨੁਹਾਰ ਹੁਣ ਬਦਲਣ ਲੱਗ ਪਈ ਹੈ।ਫੇਜ਼ 1 ਦੇ ਤਹਿਤ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਕੁੱਲ 14 ਪਾਰਕਾਂ ਦੀ ਪਛਾਣ ਕੀਤੀ ਗਈ ਸੀ, ਜੋ ਪਿਛਲੇ ਕਾਫ਼ੀ ਸਮੇਂ ਤੋਂ ਮਾੜੀ ਹਾਲਤ ਵਿੱਚ ਸਨ।ਇਨ੍ਹਾਂ ਪਾਰਕਾਂ ਵਿਚੋਂ …

Read More »

ਖ਼ਾਲਸਾ ਕਾਲਜ ਆਈ.ਏ.ਐਸ, ਪੀ.ਸੀ.ਐਸ ਕੋਚਿੰਗ ਸੈਂਟਰ ਦੀ ਸ਼ੁਰੂਆਤ

ਛੀਨਾ ਦੀ ਮੌਜ਼ੂਦਗੀ ’ਚ ਮੁੱਖ ਕੋਆਰਡੀਨੇਟਰ ਪ੍ਰੋ: ਜੱਜ ਤੇ ਕੋਆਰਡੀਨੇਟਰ ਪ੍ਰੋ: ਸੇਖੋਂ ਨੇ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਏ.ਐਸ, ਆਈ.ਪੀ.ਐਸ, ਆਈ.ਐਫ.ਐਸ, ਪੀ.ਸੀ.ਐਸ, ਡਿਫੈਂਸ ਸਰਵਿਸਿਜ਼, ਬੈਂਕਿੰਗ ਅਤੇ ਹੋਰ ਉਚ ਪੱਧਰ ਦੀਆਂ ਪ੍ਰੀਖਿਆਵਾਂ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਮਿਆਰੀ ਕੋਚਿੰਗ ਅਤੇ ਸਿਖਲਾਈ ਮੁਹੱਈਆ ਕਰਵਾਉਣ ਲਈ ਅੱਜ ਖ਼ਾਲਸਾ ਕਾਲਜ ਵਿਖੇ ਸੈਂਟਰ ਫ਼ਾਰ ਆਲ ਇੰਡੀਆ ਕੰਪੀਟਿਟਿਵ ਐਗਜੈਮੀਨੇਸ਼ਨ ਦੀ ਸ਼ਾਨਦਾਰ ਸ਼ੁਰੂਆਤ ਹੋਈ।ਖਾਲਸਾ ਕਾਲਜ …

Read More »

ਕੋਰੋਨਾ ਤੋਂ ਮੁਕਤ ਹੋਏ 69 ਵਿਅਕਤੀ ਪਰਤੇ ਘਰਾਂ ਨੂੰ, ਅੱਜ ਆਏ 107 ਕਰੋਨਾ ਪਾਜੀਟਿਵ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 796 ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 107 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 69 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁਲ 3181 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਜਦਕਿ ਇਸ ਸਮੇਂ ਜਿਲੇ ਵਿੱਚ 796 ਐਕਟਿਵ ਕੇਸ ਹਨ।           …

Read More »

44 ਮਰੀਜ਼ਾਂ ਨੇ ਸੰਗਰੂਰ ਜ਼ਿਲੇ ’ਚ ਕੋਵਿਡ-19 ਨੂੰ ਦਿੱਤੀ ਮਾਤ

ਮਾਸਕ ਪਾਉਣਾ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਬੇਹੱਦ ਜਰੂਰੀ – ਡਿਪਟੀ ਕਮਿਸ਼ਨਰ ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 44 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਰੋਨਾਵਾਇਰਸ …

Read More »

ਐਸ.ਡੀ.ਐਮ ਸੰਗਰੂਰ ਨੇ ਘਰ-ਘਰ ਜਾ ਲੋਕਾਂ ਨੂੰ ਸੈਂਪਿਗ ਕਰਵਾਉਣ ਲਈ ਕੀਤਾ ਪ੍ਰੇਰਿਤ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਲੋਕਾਂ ਦੇ ਮਨਾਂ ’ਚ ਅਫ਼ਵਾਹਾਂ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਸ਼ਹਿਰ ਦੇ ਥਲੇਸ ਬਾਗ ਇਲਾਕੇ ’ਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਿਸ ਸਦਕਾ ਇਲਾਕੇ …

Read More »

ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਕੈਂਪਾਂ ‘ਚ ਕੋਵਿਡ-19 ਦੇ 58 ਨਮੂਨੇ ਲੈ ਕੇ ਜਾਂਚ ਲਈ ਭੇਜੇ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀ.ਐਚ.ਸੀ ਲੌਂਗੋਵਾਲ ਵਲੋਂ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਸੰਗਰੂਰ, ਸਬ ਤਹਿਸੀਲ ਦਫ਼ਤਰ ਲੌਂਗੋਵਾਲ ਅਤੇ ਸਬ ਤਹਿਸੀਲ ਦਫ਼ਤਰ ਚੀਮਾ ਵਿਖੇ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਕੋਵਿਡ-19 ਦੇ 58 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ।             …

Read More »

ਡਿਪਟੀ ਕਮਿਸ਼ਨਰ ਵਲੋਂ 60 ਸਾਲ ਤੋਂ ਉਪਰ ਦੀ ਟੈਸਟਿੰਗ ਲਈ ਵਿਸ਼ੇਸ਼ ਮੁਹਿੰਮ ਦੇ ਹੁਕਮ

ਸਿਹਤ, ਸਿਵਲ, ਪੁਲਿਸ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਲੋਕਾਂ ਨੂੰ ਕਰਨਗੇ ਪ੍ਰੇਰਿਤ ਕਪੂਰਥਲਾ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਜ਼ਿਲ੍ਹੇ ‘ਚ ਕਰੋਨਾ ਕਾਰਣ ਹੋ ਰਹੀਆਂ ਮੌਤਾਂ ਨੂੰ ਰੋਕਣ ਦੇ ਮਕਸਦ ਨਾਲ ਸਿਹਤ, ਸਿਵਲ ਪ੍ਰਸ਼ਾਸਨ, ਪੁਲਿਸ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਗਾਰਡੀਅਨ ਆਫ ਗਵਰਨੈਂਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ।ਜਿਸ ਵਿੱਚ ਪੇਂਡੂ ਅਤੇ …

Read More »

ਮੰਗਲਵਾਰ ਨੂੰ 43 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਦੀ ਮੋਤ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 1321 ਕਰੋਨਾ ਪਾਜ਼ਟਿਵ, 873 ਕਰੋਨਾ ਰਿਕਵਰ, ਐਕਟਿਵ ਕੇਸ 424 ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ 21 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ ਦੇ ਚਲਾਣੇ ‘ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਸੱਜਣ ਸਿੰਘ ਬੱਜੂਮਾਨ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਵੱਡੀ ਸਹਿਯੋਗੀ ਭੂਮਿਕਾ ਨਿਭਾਈ।ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ …

Read More »

ਪਾਕਿਸਤਾਨ ‘ਚ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਕਬਜ਼ੇ ਦੀ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਪਾਕਿਸਤਾਨ ਅੰਦਰ ਇਤਿਹਾਸਕ ਗੁਰਦੁਆਰਿਆਂ ਨੂੰ ਪੁਲਿਸ ਥਾਣਾ ਅਤੇ ਕਬਰ ਬਣਾਉਣ ਦੀਆਂ ਖ਼ਬਰਾਂ ਨੇ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪੈਦਾ ਕੀਤਾ ਹੈ।ਪਾਕਿਸਤਾਨ ਸਰਕਾਰ ਸਿੱਖਾਂ …

Read More »