Wednesday, November 25, 2026

ਪੰਜਾਬੀ

ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ …

Read More »

ਪੁਲਵਾਮਾ `ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ `ਚ ਅੰਤਿਮ ਸਸਕਾਰ

ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਨਿਰਮਲ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਸਮਾਣਾ/ਪਟਿਆਲਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਏ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29 ਸਾਲ) ਦੇ …

Read More »

ਮਿਸ਼ਨ ਫਤਿਹ ਤਹਿਤ ਬੀ.ਐਸ.ਐਫ ਦੇ 14 ਜਵਾਨਾਂ ਨੇ ਕਰੋਨਾ ਨੂੰ ਦਿੱਤੀ ਮਾਤ

ਜਿਲੇ ਅੰਦਰ ਹੋਏ ਐਕਟਿਵ ਕੇਸ 12 ਫਾਜਿਲਕਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਬੀ.ਐਸ.ਐਫ ਦੇ 14 ਜਵਾਨਾਂ ਨੇ ਮਿਸ਼ਨ ਫਤਿਹ ਮੁਹਿੰਮ ਤਹਿਤ ਕਰੋਨਾ ’ਤੇ ਜਿੱਤ ਪ੍ਰਾਪਤ ਕੀਤੀ ਹੈ।ਉਨਾਂ ਦੱਸਿਆ ਕਿ ਠੀਕ ਹੋਏ ਜਵਾਨਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।           …

Read More »

ਮਿਸ਼ਨ ਫਤਿਹ 11 ਕੋਵਿਡ ਮਰੀਜ਼ ਹੋਏ ਠੀਕ

ਐਸ.ਏ.ਐਸ ਨਗਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਅੱਜ 11 ਮਰੀਜ਼ਾਂ ਦੇ ਠੀਕ ਹੋਣ ਨਾਲ ਵੱਡੀ ਰਾਹਤ ਮਿਲੀ ਹੈ।ਇਨ੍ਹਾਂ ਵਿੱਚ ਇੱਕ ਲਾਲੜੂ (ਪੁਰਸ਼) ਅਤੇ ਬਹਿੜਾ ਪਿੰਡ ਦੇ 10 (ਸਾਰੇ ਪੁਰਸ਼) ਦੇ ਸ਼ਾਮਲ ਹਨ।ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੁੱਲ 327 ਮਾਮਲੇ ਹਨ ਜਿਨ੍ਹਾਂ ਵਿਚੋਂ ਐਕਟਿਵ ਮਾਮਲੇ 73 …

Read More »

ਪਟਿਆਲਾ ਜਿਲ੍ਹੇ ’ਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਕੋਵਿਡ ਕੇਅਰ ਸੈਂਟਰ ਤੋਂ ਤਿੰਨ ਮਰੀਜ਼ਾ ਨੂੰ ਛੁੱਟੀ ਦੇ ਕੇ ਭੇਜਿਆ ਘਰ – ਡਾ. ਮਲਹੋਤਰਾ ਪਟਿਆਲਾ 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲ੍ਹੇ ਵਿਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 103 ਰਿਪੋਰਟਾਂ ਵਿਚੋਂ 100 ਕੋਵਿਡ ਨੈਗੇਟਿਵ ਅਤੇ ਤਿੰਨ ਕੋਵਿਡ …

Read More »

ਜਿਲਾ ਲੁਧਿਆਣਾ ‘ਚ 556 ਮਰੀਜ਼ਾਂ ਦਾ ਚੱਲ ਰਿਹੈ ਇਲਾਜ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਦੀ ਰਿਪੋਰਟ ਪਾਜ਼ੀਟਿਵ ਆਈ ਲੁਧਿਆਣਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਮੌਜੂਦ ਸਮੇਂ ਵੀ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 556 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।ਬੀਤੇ ਦਿਨੀਂ ਕੀਤੇ ਗਏ …

Read More »

ਕੋਰੋਨਾ ਦੇ ਕੇਸ ਦਿਨੋਂ-ਦਿਨ ਵਧ ਰਹੇ ਹਨ, ਇਸ ਲਈ ਹਰ ਵਿਅਕਤੀ ਸਾਵਧਾਨੀ ਵਰਤੇ – ਐਸ.ਡੀ.ਐਮ

ਬਟਾਲਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਖਤਰੇ ਨੂੰ ਦੇਖਦੇ ਹੋਏ ਆਪਣੇ ਘਰ ਤੋਂ ਬੇਲੋੜਾ ਬਾਹਰ ਨਾ ਨਿਕਲਣ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।ਜਿਸ ਨੂੰ ਮੁੱਖ ਰੱਖਦੇ ਹੋਏ ਸਾਵਧਾਨੀ ਵਰਤਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੇਕਰ …

Read More »

ਰਾਸ਼ਟਰੀ ਕੌਮੀ ਸੇਵਾ ਅਧੀਨ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ

ਧੂਰੀ, 8 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਤੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿਖੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ।ਮੁੱਖ ਮਹਿਮਾਨਾਂ ਵੱਲੋਂ ਸਕੂਲ …

Read More »

ਜਨਮ ਦਿਨ ਮੁਬਾਰਕ- ਹਰਕਮਲ ਸਿੰਘ

ਲੌਂਗੋਵਾਲ, 8 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਰਕਮਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਧਰਮਗੜ ਜਿਲਾ ਸੰਗਰੂਰ ਨੂੰ 10ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »