Wednesday, November 25, 2026

ਪੰਜਾਬੀ

ਪਟਿਆਲਾ ਜਿਲ੍ਹੇ ’ਚ ਅੱਜ 30 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

2 ਕੋਰੋਨਾ ਪੌਜਟਿਵ ਕੇਸਾਂ ਦੀ ਹੋਈ ਮੌਤ – ਡਾ. ਮਲਹੋਤਰਾ ਪਟਿਆਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 1099 ਰਿਪੋਰਟਾਂ ਵਿਚੋਂ 1069 ਕੋਵਿਡ ਨੈਗੇਟਿਵ ਅਤੇ 30 ਕੋਵਿਡ ਪੌਜ਼ਟਿਵ ਪਾਈਆਂ ਗਈਆਂ ਹਨ ।ਜਿਨ੍ਹਾਂ ਵਿਚੋਂ 2 ਪੌਜ਼ਟਿਵ ਕੇਸ ਜਿਲ੍ਹਾ ਸੰਗਰੂਰ ਨਾਲ ਸਬੰਧਤ ਹਨ। ਇਸ ਸਬੰਧੀ ਸੂਚਨਾ ਸਿਵਲ ਸਰਜਨ …

Read More »

ਮਿਆਰੀ ਸਿੱਖਿਆ ਯਕੀਨੀ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ – ਬਲਬੀਰ ਸਿੰਘ ਸਿੱਧੂ

20 ਲੱਖ ਦੀ ਲਾਗਤ ਨਾਲ ਬਣੀ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ ਐਸ.ਏ.ਐਸ ਨਗਰ (ਮੋਹਾਲੀ), 28 ਜੂਨ (ਪੰਜਾਬ ਪੋਸਟ ਬਿਊਰੋ) – ਸੂਬਾ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਮੁੱਖ ਖੇਤਰਾਂ ਵਜੋਂ ਰੱਖਿਆ ਹੈ।ਜਿਹਨਾਂ `ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਤੇ ਮੁਹਾਲੀ ਤੋਂ ਵਿਧਾਇਕ …

Read More »

ਹੁਣ ਤੱਕ 5.47 ਲੱਖ ਨਸ਼ੇ ਦੇ ਮਰੀਜ਼ਾਂ ਨੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ‘ਚ ਕਰਵਾਈ ਰਜਿਸਟਰੇਸ਼ਨ – ਚੇਅਰਮੈਨ ਚੀਮਾ

ਕੋਵਿਡ-19 ਮਹਾਮਾਰੀ ਦੌਰਾਨ 1.32 ਲੱਖ ਨਵੇਂ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਵਿਚ ਪੁੱਜੇ ਬਟਾਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਸਿਰਜਣ ਲਈ ਪੂਰੀ ਤਰਾਂ ਵਚਨਬੱਧ ਅਤੇ ਯਤਨਸ਼ੀਲ ਹੈ।‘ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸੂਬੇ ਵਿਚ ਨਸ਼ਿਆਂ ਦੀ ਬੀਮਾਰੀ ਵਿਰੁਧ ਜੰਗ ਵਿੱਢੀ ਹੋਈ ਹੈ ਜੋ ਕਾਫ਼ੀ ਹੱਦ ਤਕ ਜਿੱਤੀ ਜਾ ਚੁੱਕੀ ਹੈ।           …

Read More »

ਮਿਸ਼ਨ ਫ਼ਤਿਹ: ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਲੱਭਣ ਲਈ ਹੋ ਰਿਹਾ ਸਰਵੇਖਣ

ਬਲਾਕ ਦੀਆਂ 150 ਤੋਂ ਵੱਧ ਆਸ਼ਾ ਕਰ ਰਹੀਆਂ ਘਰ-ਘਰ ਸਰਵੇਖਣ ਅਹਿਮਦਗੜ੍ਹ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਹੀ ਲੜੀ ਤਹਿਤ ਹੁਣ ਕੋਵਿਡ-19 ਦੇ ਸ਼ੱਕੀ ਮਰੀਜ਼ ਲੱਭਣ ਲਈ ਘਰ-ਘਰ ਸਰਵੇਖਣ ਕਰਵਾਇਆ …

Read More »

ਮਿਸ਼ਨ ਫ਼ਤਿਹ – ਕੋਰੋਨਾ ‘ਤੇ ਫ਼ਤਿਹ ਪਾਉਣ ਮਗਰੋਂ ਹੋਰਾਂ ਲਈ ਪ੍ਰੇਰਨਾਸਰੋਤ ਬਣਿਆ ਮਾਸਟਰ ਅਮਰਜੀਤ ਸਿੰਘ

ਲੋਕਾਂ ਨੂੰ ਸਿਹਤ ਸਬੰਧੀ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਸੰਦੌੜ (ਅਹਿਮਦਗੜ੍ਹ) / ਸੰਗਰਰ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦਿੰਦਿਆਂ ਕੋਵਿਡ -19 ‘ਤੇ ਫ਼ਤਿਹ ਹਾਸਲ ਕਰਨ ਵਾਲੇ ਸੇਵਾ ਮੁਕਤ ਅਧਿਆਪਕ ਅਮਰਜੀਤ ਸਿੰਘ ਆਪਣੀ ਜਿੱਤ ਦੀ ਕਹਾਣੀ ਨਾਲ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ।ਮਾਸਟਰ ਅਮਰਜੀਤ …

Read More »

ਏ.ਡੀ.ਸੀ ਫਿਰੋਜ਼ਪੁਰ ਨੇ ਕੋਰੋਨਾ ਵਾਇਰਸ ਵਿਰੁੱਧ ਜਿੱਤੀ ਲੜਾਈ, ਰਿਪੋਰਟ ਆਈ ਨੈਗੇਟਿਵ

ਰਿਪੋਰਟ ਪੋਜ਼ਿਟਿਵ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਸਨ ਰਵਿੰਦਰਪਾਲ ਸਿੰਘ ਸੰਧੂ ਫਿਰੋਜ਼ਪੁਰ, 28 ਜੂਨ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਏ.ਡੀ.ਸੀ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਜਿੱਤ ਲਈ ਹੈ।ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।ਕੁੱਝ ਦਿਨ ਪਹਿਲਾਂ, ਏ.ਡੀ.ਸੀ (ਵਿਕਾਸ) ਦੀ ਕੋਰੋਨਾ ਟੈਸਟ ਰਿਪੋਰਟ ਪੋਜਿਟਿਵ ਆਈ ਸੀ, ਜਿਸ ਤੋਂ ਬਾਅਦ …

Read More »

ਪਿੰਡ ਮਰਦਾਂਹੇੜੀ ਦਾ ਲਾਂਸ ਨਾਇਕ ਸਲੀਮ ਖ਼ਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ

ਮੁੱਖ ਮੰਤਰੀ ਦੀ ਤਰਫੋ ਕੈਬਨਿਟ ਮੰਤਰੀ ਧਰਮਸੋਤ ਨੇ ਸ਼ਹੀਦ ਸਲੀਮ ਖ਼ਾਨ ਨੂੰ ਭੇਟ ਕੀਤੀ ਸ਼ਰਧਾਂਜਲੀ ਪਟਿਆਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪਟਿਆਲਾ-ਬਲਬੇੜਾ ਰੋਡ `ਤੇ ਸਥਿਤ ਪਿੰਡ ਮਰਦਾਂਹੇੜੀ ਦਾ ਵਸਨੀਕ ਅਤੇ ਭਾਰਤੀ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ ਦਾ ਲਾਂਸ ਨਾਇਕ ਸਲੀਮ ਖ਼ਾਨ (24 ਸਾਲ) ਭਾਰਤ-ਚੀਨ ਸਰਹੱਦ ਨੇੜੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ।ਸਲੀਮ ਖ਼ਾਨ …

Read More »

ਕਰਫਿਊ ਲਗਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਕੋਰੋਨਾ ਕਾਬੂ ਹੇਠ ਬਟਾਲਾ, 28 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੋਵਿਡ-19 ਖਿਲਾਫ ਲੜਾਈ ਪੂਰੇ ਯੋਜਨਾਬੱਧ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਸੂਬੇ ਵਿ ਚ ਕੋੋਰੋਨਾ ਵਾਇਰਸ ਦੀ ਬਿਮਾਰੀ ਕਾਬੂ ਹੇਠ ਹੈ।ਸੂਬੇ ਦੇ ਪੇਂਡੂ ਵਿਕਾਸ ਤੇ …

Read More »

ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਬਹਾਦਰਪੁਰ ਜਿਲ੍ਹਾ ਸੰਗਰੂਰ ਵਾਸੀ ਗੋਰਾ ਲਾਲ ਮਿੱਤਲ ਤੇ ਕਿਰਨਾ ਮਿੱਤਲ ਵਲੋਂ ਹੋਣਹਾਰ ਬੇਟੇ ਮੋਹਿਤ ਮਿੱਤਲ 9ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਬਠਿੰਡਾ ਦੇ ਇੱਕ ਕੋਰੋਨਾ ਪਾਜ਼ਟਿਵ ਵਿਅਕਤੀ ਦੀ ਲੁਧਿਆਣਾ ਦੇ ਹਸਪਤਾਲ ‘ਚ ਮੌਤ

3 ਨਵੇਂ ਕਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਬਠਿੰਡਾ, 27 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਦੇ ਇਕ ਵਿਅਕਤੀ ਦੀ ਅੱਜ ਲੁਧਿਆਣਾ ਦੇ ਇੱਕ ਹਸਪਤਾਲ ਵਿਚ ਮੌਤ ਹੋਣ ਦੀ ਦੁੱਖਦ ਖ਼ਬਰ ਹੈ।ਉਹ ਕਰੋਨਾ ਪਾਜ਼ਟਿਵ ਸੀ।ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਇਹ ਜਾਣਕਾਰੀ ਦਿੱਤੀ ਹੈ।ਇਸ ਤੋਂ ਬਿਨਾਂ ਅੱਜ 3 ਨਵੇਂ ਕਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਹਨ। ਇੰਨਾਂ ਵਿਚੋਂ ਇਕ ਪੁਲਿਸ …

Read More »