Wednesday, December 31, 2025

ਪੰਜਾਬੀ ਖ਼ਬਰਾਂ

ਵਿਧਾਇਕ ਡਾ: ਅਜੇ ਗੁਪਤਾ ਨੇ ਨਵਾਂ ਟਿਊਬਵੈਲ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਝਬਾਲ ਰੋਡ ਇੰਦਰਾ ਕਲੋਨੀ ‘ਚ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਇਸ ਇਲਾਕੇ ਵਿੱਚ ਲੱਗੇ ਟਿਊਬਵੈਲ ਦਾ ਬੋਰ ਖਰਾਬ ਹੋ ਗਿਆ ਸੀ।ਇਸ ਦੀ ਮੁਰੰਮਤ ਨਾ ਹੋਣ ਕਰਕੇ ਅੱਜ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਨਵੇਂ …

Read More »

ਖ਼ਾਲਸਾ ਕਾਲਜ ਵਿਖੇ ਪੌਦਾਰੋਪਨ ਮੁਹਿੰਮ ਦਾ ਆਗਾਜ਼

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਲੇ-ਦੁਆਲੇ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਦੇ ਲਈ ਪੌਦਾਰੋਪਨ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ’ਚ ਹਰਿਆਵਲ ਸਬੰਧੀ ਖ਼ਾਲਸਾ ਕਾਲਜ ਕੈਂਪਸ ਵਿਖੇ ਬਣੀ ਨਵੀਂ ਕਾਮਰਸ ਤੇ ਕੰਪਿਊਟਰ ਦੀ ਇਮਾਰਤ ਦੇ ਮੂਹਰੇ ਪੌਦੇ ਲਗਾਏ ਗਏ। …

Read More »

ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਵਿਖੇ ਡਾ. ਗੁਰਵਿੰਦਰ ਅਮਨ ਨਾਲ ਸਨਮੁੱਖ ਸੰਵਾਦ

ਪਟਿਆਲਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਦੇ ਪ੍ਰਸਿੱਧ ਲੇਖਕ ਡਾ. ਗੁਰਵਿੰਦਰ ਅਮਨ ਨਾਲ ਇੱਕ ਸਾਹਿਤਕ ਸੰਵਾਦ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਕੀਤੀ।ਮੁੱਖ ਮਹਿਮਾਨ ਵਜੋਂ ਸ਼਼੍ਰੋਮਣੀ ਕਵੀ ਦਰਸ਼ਨ ਬੁੱਟਰ ਅਤੇ ਵਿਸ਼ੇਸ਼ ਮਹਿਮਾਨ ਗੁਰਦਰਸ਼ਨ ਸਿੰਘ ਗੁਸੀਲ ਸਨ। ਪ੍ਰੋਗਰਾਮ …

Read More »

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ‘ਚ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »

ਸੰਸਦ ਮੈਂਬਰ ਔਜਲਾ ਨੇ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ‘ਚ ਬੂਟੇ ਲਗਾ ਕੇ ਲੋਕਾਂ ਨੂੰ ਪੌਦੇ ਲਗਾਉਣ ਦੀ ਅਪੀਲ ਵੀ ਕੀਤੀ।ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਵੀ ਮੌਜ਼ੂਦ ਸਨ।ਔਜਲਾ ਨੇ ਬੀਤੇ ਦਿਨ ਰਾਮ ਤੀਰਥ ਰੋਡ ’ਤੇ ਪਿੰਡ ਮਾਹਲ ਵਿਖੇ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਸਹਿਯੋਗ ਨਾਲ ਬੂਟੇ ਲਾਏ ਸਨ।ਗੁਰਜੀਤ …

Read More »

ਲੋਕ ਸ਼ਿਕਾਇਤਾਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ 16 ਤੇ 18 ਜੁਲਾਈ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਾਰੀਆਂ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।ਇਸ ਦੇ ਚੱਲਦੇ ਹਰੇਕ ਐਸ.ਡੀ.ਐਮ ਵਲੋਂ ਆਪਣੀ ਸਬ ਡਵੀਜ਼ਨ ਵਿੱਚ ਲਗਾਏ ਜਾ ਰਹੇ ਕੈਂਪਾਂ ਪਹੁੰਚ …

Read More »

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ 24 ਜੁਲਾਈ ਨੂੰ ਕਰੇਗਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ।ਉਹ ਲੋੜਵੰਦ ਪਰਿਵਾਰਾਂ ਦੇ 0-18 ਸਾਲ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਮੁਸ਼ਕਲਾਂ ਵੀ ਸੁਣਨਗੇ। ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ …

Read More »

ਗੁਜਰਾਤ ਗੈਸ ਕੰਪਨੀ ਵੱਲੋਂ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਦੇ ਡਾਇਰੈਕਟੋਰੇਟ ਵੱਲੋਂ ਹਾਲ ਹੀ ਵਿੱਚ ਗੁਜਰਾਤ ਗੈਸ ਕੰਪਨੀ ਲਈ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਚਾਰ ਵਿਦਿਆਰਥੀਆਂ (ਦੋ ਐਮ.ਬੀ.ਏ ਅਤੇ ਦੋ ਬੀ.ਟੈਕ ਮਕੈਨੀਕਲ) ਦੀ ਚੋਣ ਸਾਲਾਨਾ ਪੈਕੇਜ 8.00 ਲੱਖ ਅਤੇ 6.00 ਲੱਖ ਪ੍ਰਤੀ ਸਾਲ ਉਪਰ ਕਰਕੇ ਉਨ੍ਹਾਂ ਨੂੰ ਨੌਕਰੀਆਂ ਦੀ …

Read More »

ਜਿਲ੍ਹਾ ਪੁਲਿਸ ਸੰਗਰੂਰ ਨੇ ਵਣ ਮਹਾਉਤਸਵ ਮਨਾਉਂਦੇ ਹੋਏ 1100 ਬੂਟੇ ਲਾਏ

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – “ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਹੇਠ ਅੱਜ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਵਣ ਮਹਾਉਤਸਵ ਦੀ ਆਰੰਭੀ ਗਈ।ਜਿਲ੍ਹਾ ਪੁਲਿਸ ਲਾਈਨ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਬੂਟਾ ਲਗਾ ਕੇ ਕੀਤੀ ਅਤੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚੌਗਿਰਦਾ …

Read More »

ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ `ਚ ਜੰਗਲ ਲਗਾਉਣ ਦੀ ਵਿਧਾਇਕ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੁੰਗਾਂਹੇੜੀ ਸਥਿਤ ਸੱਤਿਆ ਭਾਰਤੀ ਸਕੂਲ ਵਲੋਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਪਿਛਲੇ ਪਾਸੇ ਵਿਦਿਆਰਥੀਆਂ ਵਲੋਂ ਜੰਗਲ ਵਾਸਤੇ ਰੁੱਖ ਲਗਾਏ ਗਏ।ਇਸ ਦੀ ਸ਼ੁਰੂਆਤ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੂਟਾ ਲਗਾ ਕੇ ਕੀਤੀ ਗਈ।ਵਿਧਾਇਕ ਹਾਕਮ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ।ਵਾਤਾਵਰਣ …

Read More »