ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ‘ਤਣਾਅ ਨੂੰ ਕਾਬੂ ਕਰਨਾ: ਬਰਨਆਉਟ ਤੋਂ ਸੰਤੁਲਨ ਤੱਕ’ ਵਿਸ਼ੇ ’ਤੇ ਇੱਕ ਹਫ਼ਤੇ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਅਗਾਜ਼ ਕੀਤਾ ਗਿਆ।ਜਿਸ ਵਿੱਚ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਭਾਵਨਾਤਮਕ ਲਚਕੀਲਾਪਣ, …
Read More »ਪੰਜਾਬੀ ਖ਼ਬਰਾਂ
ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗ ਅਭਿਆਸ ਕਰਵਾਇਆ ਗਿਆ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥਣਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਯੋਗ ਅਭਿਆਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਅਸਿਸਟੈਂਟ ਪ੍ਰੋਫੈਸਰ ਅਤੇ ਯੋਗ ਟਰੇਨਰ ਕੇਸਰ ਸਿੰਘ ਦੁਆਰਾ ਖਾਲਸਾ ਕਾਲਜ ਗਰਲਜ਼ ਹੋਸਟਲ ’ਚ ਰਹਿ ਰਹੀਆਂ ਵਿਦਿਆਰਥਣਾਂ ਨੂੰ ਯੋਗ ਅਭਿਆਸ ਦੀ ਟ੍ਰੇਨਿੰਗ …
Read More »ਕਵੀ ਰਵਿੰਦਰ ਸਿੰਘ ਨਾਲ ਸਿਰਜਣ ਪ੍ਰਕਿਰਿਆ ਦਾ 27ਵਾਂ ਸਮਾਗਮ ਸਫਲਤਾਪੂਰਵਕ ਸੰਪਨ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਸੰਸਥਾ ਵਲੋਂ ਸੰਚਾਲਿਤ ਮਹੀਨਾਵਾਰ ਸਾਹਿਤਕ ਪ੍ਰੋਗਰਾਮ ‘ਸਿਰਜਣ ਪ੍ਰਕਿਰਿਆ’ ਦਾ 27ਵਾਂ ਸਮਾਗਮ ਅੱਜ ਸੰਸਥਾ ਦੇ ਸੈਮੀਨਾਰ ਹਾਲ ਵਿਖੇ ਸਫਲਤਾਪੂਰਵਕ ਆਯੋਜਿਤ ਹੋਇਆ।ਪੰਜਾਬੀ ਕਵਿਤਾ ਦੇ ਪ੍ਰਸਿੱਧ ਨਾਮ ਕਵੀ ਰਵਿੰਦਰ ਸਿੰਘ ਨੇ ਮੁੱਖ ਪ੍ਰਵਕਤਾ ਵਜੋਂ ਸ਼ਿਰਕਤ ਕੀਤੀ।ਇਹ ਪ੍ਰੋਗਰਾਮ ਖੋਜਾਰਥੀਆਂ, ਯੁਵਾ ਕਵੀਆਂ ਅਤੇ ਸ਼ਹਿਰ ਵਾਸੀਆਂ ਨੂੰ ਪ੍ਰਮੁੱਖ ਸਾਹਿਤਕਾਰਾਂ ਤੇ ਚਿੰਤਕਾਂ ਨਾਲ ਜੋੜਨ ਦਾ ਵਿਲੱਖਣ ਮੰਚ …
Read More »ਪਿੰਗਲਵਾੜਾ ਆਫ਼ ਓਨਟਾਰੀਓ ਵਲੋਂ ਚਲਾਏ ਜਾ ਰਹੇ ਹਨ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਸਾਰੇ ਵਿੱਦਿਅਕ ਅਦਾਰੇ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਪ੍ਰਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਕੈਨੇਡਾ ਵਿੱਚ ਰਜਿਸਟਰਡ ਸੋਸਾਇਟੀ ਹੈ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਸਾਰੇ ਵਿੱਦਿਅਕ ਅਦਾਰੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਵਲੋਂ ਹੀ ਚਲਾਏ ਜਾ ਰਹੇ ਹਨ।ਕੈਨੇਡਾ ਵਿੱਚ ਵੱਖ-ਵੱਖ ਸੰਸਥਾਵਾਂ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਲਈ ਫੰਡ ਇਕੱਠਾ ਕਰਦੀਆਂ ਹਨ।ਯੂਬੀਸੀ ਭੰਗੜਾ ਕਲੱਬ ਨੇ ਪਿੱਛਲੇ ਸਾਲ $50,000 ਇਕੱਠਾ ਕੀਤਾ ਸੀ।ਇਸ ਸਾਲ ਇਸ ਕਲੱਬ ਨੇ $80,000 ਇਕੱਠਾ …
Read More »ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ …
Read More »ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਇੱਕ ਆਨਲਾਈਨ ਲੈਕਚਰ ਦਾ ਆਯੋਜਨ ਕਰਕੇ ਵਿਸ਼ਵ ਤੰਬਾਕੂ ਰਹਿਤ ਦਿਵਸ 2025 ਮਨਾਇਆ, ਜਿਸ ਵਿੱਚ ਡਾ. ਬਲਬੀਰ ਸਿੰਘ ਸਾਬਕਾ ਮੁਖੀ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਜੀ.ਐਨ.ਡੀ.ਯੂ ਸਰੋਤ ਵਕਤਾ ਸਨ।ਇਸ ਸਾਲ ਦੇ ਜਸ਼ਨ ਦਾ ਵਿਸ਼ਾ “ਚਮਕਦਾਰ ਉਤਪਾਦ, ਹਨੇਰੇ ਇਰਾਦੇ! ਅਪੀਲ ਨੂੰ ਉਜਾਗਰ ਕਰਨਾ” ਸੀ। ਡਾ. ਬਲਬੀਰ ਸਿੰਘ ਨੇ ਆਪਣੇ …
Read More »ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ ਇੱਕ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ ਟਿਊਬਵੈੱਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 42 ਵਿਦਿਆਰਥੀਆਂ ਨੂੰ ਬਹੁ-ਰਾਸ਼ਟਰੀ ਕੰਪਨੀਆਂ ਵਲੋਂ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਨੇ ਅਕਾਦਮਿਕ ਸੈਸ਼ਨ 2024-25 ਲਈ ਕੈਂਪਸ ਭਰਤੀ ਮੁਹਿੰਮਾਂ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਹੈ।ਇਸ ਦੌਰਾਨ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਆਈ.ਟੀ ਅਤੇ ਸਰਕਟ ਬ੍ਰਾਂਚਾਂ ਦੇ ਵਿਦਿਆਰਥੀਆਂ ਨੇ ਚੋਟੀ ਦੀਆਂ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਤੋਂ 396 …
Read More »ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਤਹਿਤ 4 ਰੋਜ਼ਾ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਸਮਾਜ ਦੀਆਂ ਲੋੜਵੰਦ ਔਰਤਾਂ ਨੂੰ ਵਿਹਾਰਕ ਹੁਨਰਾਂ ਨਾਲ ਸਸ਼ਕਤ ਬਣਾਉਣ ਅਤੇ ਸਥਾਨਕ ਉਦਮਤਾ ਨੂੰ ਵਧਾਉਣ ਦੇ ਮਕਸਦ ਤਹਿਤ ਫੂਡ ਪ੍ਰੋਸੈਸਿੰਗ ’ਤੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਅਧੀਨ 4 ਦਿਨਾਂ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੂਡ ਪ੍ਰੋਸੈਸਿੰਗ ਸਿਖਲਾਈ ਕੇਂਦਰ …
Read More »
Punjab Post Daily Online Newspaper & Print Media