ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਮੀਡੀਆ ਪ੍ਰੋਡਕਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਦੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸੋਨੀ ਕੰਪਨੀ ਦੇ ਫੋਟੋਗ੍ਰਾਫਰ ਟ੍ਰੇਨਰ ਮਾਨ ਰੋਹਿਤ ਗੌਤਮ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਮੈਂਬਰ ਕੁਲਾਰ ਦੀ ਪਤਨੀ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਬਲਵੀਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ।ਲੌਂਗੋਵਾਲ ਨੇ ਸ. ਕੁਲਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸੇ …
Read More »ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਕਣਕ ਭੇਟ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਹਰਿਆਣਾ ਦੇ ਪਹੇਵਾ ਨਿਵਾਸੀ ਖੁਸ਼ਵੰਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਦਵਿੰਦਰ ਸਿੰਘ ਵੱਲੋਂ ਵੀ 90 ਕੁਇੰਟਲ ਕਣਕ ਦੀ ਸੇਵਾ ਕੀਤੀ ਗਈ।ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਡਾ. ਰੂਪ ਸਿੰਘ ਨੇ ਦੱਸਿਆ ਕਿ ਮੁੰਬਈ ਨਿਵਾਸੀ ਉਘੇ ਕਾਰੋਬਾਰੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਦੀ ਰਾਸ਼ੀ ਭੇਜੀ …
Read More »ਸਾਬਕਾ ਮੈਂਬਰ ਤੇ ਸਾਬਕਾ ਵਿਧਾਇਕ ਦੀ ਅਗਵਾਈ ‘ਚ ਸੰਗਤਾਂ ਵਲੋਂ ਤਿੰਨ ਟਰੱਕ ਕਣਕ ਭੇਟ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਘਬੀਰ ਸਿੰਘ ਜਖੇਪਲ ਤੇ ਬਲਦੇਵ ਸਿੰਘ ਮਾਨ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਸੰਗਤਾਂ ਨੇ ਤਿੰਨ ਟਰੱਕ ਕਣਕ ਭੇਟ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਗੁਰੂ ਘਰ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਭਾਰੀ ਉੇਤਸ਼ਾਹ …
Read More »ਜਿਲ੍ਹਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਬਾੜਾ ਵੱਲੋਂ ਵੱਡੀ ਮਾਤਰਾ ‘ਚ ਭੇਜੀ ਗਈ ਕਣਕ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਬਾੜਾ ਵੱਲੋਂ ਵੀ ਲੰਗਰ ਸ੍ਰੀ ਗੁਰੁ ਰਾਮ ਦਾਸ ਜੀ ਲਈ ਵੱਡੀ ਮਾਤਰਾ ਵਿਚ ਕਣਕ ਭੇਜੀ ਗਈ ਹੈ।ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਲੰਗਰ ਲਈ ਭੇਜੇ ਗਏ, ਉਥੇ ਹੀ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਲੈ ਕੇ ਵੀ ਪੁੱਜੀਆਂ। ਇਸ ਮੌਕੇ …
Read More »ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ …
Read More »ਸ਼ਰਾਬ ਦੀਆਂ ਫੈਕਟਰੀਆਂ ’ਚ ਅਧਿਆਪਕਾਂ ਦੀ ਡਿਊਟੀ ਅਨੈਤਿਕ ਕਾਰਵਾਈ – ਲੌਂਗੋਵਾਲ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰਾਬ ਦੀਆਂ ਫੈਕਟਰੀਆਂ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਲਗਾਉਣ ਦੇ ਆਦੇਸ਼ਾਂ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਡੀ.ਸੀ ਵਿਰੁੱਧ ਕਾਰਵਾਈ ਮੰਗੀ ਹੈ।ਉਨਾਂ ਕਿਹਾ ਕਿ ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਿਸ ਲੈ ਲਿਆ ਗਿਆ ਹੈ, ਪਰੰਤੂ ਇਸ ਨੇ ਧਾਰਮਿਕ …
Read More »ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਗੁਰਨਾਮ ਸਿੰਘ ਬੰਡਾਲਾ ਨਾਲ ਕੀਤਾ ਦੁੱਖ ਸਾਂਝਾ
ਮਹਿਤਾ ਚੌਕ, 22 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜਥੇਦਾਰ ਭਾਈ ਗੁਰਨਾਮ ਸਿੰਘ ਬੰਡਾਲਾ ਦੇ ਭਤੀਜੇ ਭਾਈ ਕੁਲਵਿੰਦਰ ਸਿੰਘ ਸੋਨੂੰ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਰੰਜਿਸ਼ ਤਹਿਤ ਵਿਰੋਧੀ ਧਿਰ ਵਲੋਂ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਜਥੇਦਾਰ ਬੰਡਾਲਾ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ …
Read More »ਕਿਰਤ ਕਾਨੂੰਨਾਂ ‘ਚ ਮਜ਼ਦੂਰ ਵਿਰੋਧੀ ਸੋਧਾਂ ਤੇ ਨਿੱਜੀਕਰਨ ਵਿਰੁੱਧ ਕੀਤਾ ਰੋਸ ਵਿਖਾਵਾ
ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਦਫਤਰ ਵਿਖੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਰਤ ਕਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ, ਨਿੱਜੀਕਰਨ ਦੇ ਵਿਰੋਧ ਵਿੱਚ ਅਤੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਸਾਂਝੇ ਸੱਦੇ ‘ਤੇ ਸੀਟੂ ਏਟਕ ਅਤੇ ਏਕਟੂ ਦੇ …
Read More »ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਫਾਈ ਸੇਵਕਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ।ਉਨਾਂ ਇਸ ਸਮੇਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵਲੋਂ ਆਪਣੀ ਡਿਊਟੀ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ।ਉਨਾਂ ਦੱਸਿਆ ਕਿ ਅੱਜ ਇਨ੍ਹਾਂ ਸਫਾਈ ਸੇਵਕਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਤ ਰਾਸ਼ਨ …
Read More »
Punjab Post Daily Online Newspaper & Print Media