Wednesday, November 25, 2026

ਪੰਜਾਬੀ

ਆਨਲਾਈਨ ਵਿਧੀ ਰਾਹੀਂ ਪੂਰਾ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਸਿਲੇਬਸ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬੇਸ਼ੱਕ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ।ਪਰ ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਨਿਰਵਿਘਨ ਪੜ੍ਹਾਇਆ ਜਾਵੇਗਾ।              ਇਹ ਪ੍ਰਗਟਾਵਾ ਕਰਦਿਆਂ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਲੌਨੀ ਬਾਹਰੀ ਚਾਟੀਵਿੰਡ ਗੇਟ ਦੀ ਪ੍ਰਿੰਸੀਪਲ ਮੈਡਮ ਕੁਲਵਿੰਦਰ …

Read More »

ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਨਿਰਲੇਪ ਸਿੰਘ ਡੀ.ਐਸ.ਪੀ ਦਾ ਦਿਹਾਂਤ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਦੇਸ਼ ਦੇ ਵਾਲੀਬਾਲ ਖੇਡ ਖੇਤਰ ਨੂੰ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦੋਂ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ ਨਿਰਲੇਪ ਸਿੰਘ ਦਾ ਦਿਹਾਂਤ ਹੋ ਗਿਆ।ਉਹ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।ਨਿਰਲੇਪ ਸਿੰਘ ਨੇ ਪੰਜਾਬ ਪੁਲਿਸ ਤੇ ਖੇਡ ਖੇਤਰ ਵਿੱਚ ਬੇਹਤਰ ਸੇਵਾਵਾਂ ਨਿਭਾਈਆਂ।     …

Read More »

ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਹਲਕਾ ਅਜਨਾਲਾ ਦੀਆਂ ਸੰਗਤਾਂ ਵਲੋਂ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ, ਅਮਰੀਕ ਸਿੰਘ ਵਿਛੋਆ, ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, …

Read More »

ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ `ਚ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਨੌਜੁਆਨ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਭੇਟ ਕੀਤੀ ਗਈ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ …

Read More »

ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ ਰਸਦਾਂ ਲੈ ਕੇ ਪੁੱਜੇ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ 100 ਟੀਨ ਘਿਓ ਅਤੇ 25 ਕੁਇੰਟਲ ਖੰਡ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ।ਲੌਂਗੋਵਾਲ ਨੇ ਲੰਗਰਾਂ ਲਈ ਰਸਦਾਂ ਲੈ …

Read More »

ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਮਾਸਕ ਬਨਾਉਣ ਦੀ ਮੁਫਤ ਸੇਵਾ

ਧੂਰੀ, 20 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਚੱਲ ਰਹੇ ਨਿਸ਼ਕਾਮ ਸੇਵਾ ਸੰਮਤੀ ਧੂਰੀ ਦੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਮਾਸਕ ਬਣਾਉਣ ਦੀ ਸੇਵਾ ਕੀਤੀ ਜਾ ਰਹੀ ਹੈ।ਹੰਸ ਰਾਜ ਗਰਗ ਅਤੇ ਸੁਰੇਸ਼ ਜਿੰਦਲ ਨੇ ਦੱਸਿਆ ਕਿ ਸੰਸਥਾ ਵੱਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਨੇ …

Read More »

ਐਸ.ਐਸ ਜੈਨ ਸਭਾ ਭੀਖੀ ਦੀ ਹੋਈ ਸਲਾਨਾ ਚੋਣ

ਭੀਖੀ, 20 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਕਸਬੇ ਦੀ ਐਸ.ਐਸ ਜੈਨ ਸਭਾ (ਰਜਿ:) ਭੀਖੀ ਦੀ ਸਲਾਨਾ ਚੋਣ ਹੋਈ।ਪੂਜਯ ਗੁਰਦੇਵ ਪ੍ਰਗਿਆ ਮਹਾਂਰਿਸ਼ੀ ਉਤਰ ਭਾਰਤ ਪ੍ਰਵਰਤਕ ਸ੍ਰੀ ਮੁਨੀ ਸੁਮਨ ਕੁਮਾਰ ਜੀ (ਸਰਵਨ) ਦੀ ਅਪਾਰ ਕ੍ਰਿਪਾ ਸਦਕਾ ਸਰਵਸੰਮਤੀ ਨਾਲ ਚੋਣ ਕੀਤੀ।ਚੋਣ ਵਿਚ ਸਰਵਸੰਮਤੀ ਨਾਲ ਸੰਤ ਰਾਮ ਜੈਨ ਨੂੰ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ।ਸਭਾ ਦੇ ਸਰਪ੍ਰਸਤ ਪ੍ਰੇਮ ਚੰਦ ਜੈਨ, ਸੁਰੇਸ਼ …

Read More »

ਨਹਿਰ ਦੀ ਪਟੜੀ ਦੀ ਕੀਤੀ ਗਈ ਸਫਾਈ

ਭੀਖੀ, 20 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ ਸੰਕਟ ਦੇ ਚੱਲਦਿਆਂ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਹਰ ਸੰਭਵ ਕਸ਼ਿਸ਼ ਨਾਲ ਮਦਦ ਕੀਤੀ ਜਾ ਰਹੀ ਹੈ।ਉਥੇ ਹੀ ਨਗਰ ਪੰਚਾਇਤ ਭੀਖੀ ਵਲੋਂ ਵੀ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਨਗਰ ਪੰਚਾਇਤ ਭੀਖੀ ਵਲੋਂ ਪਿੱਛਲੇ ਦਿਨੀਂ ਜਿਥੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲੀਸ ਨੂੰ ਲੌਕਡਾਊਨ ਦੀ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ

ਮਾਸਕ ਪਹਿਨਣ, ਸਮਾਜਿਕ ਦੂਰੀ ਤੇ ਰਾਤ ਦੇ ਕਰਫਿਊ ਨੂੰ ਅਮਲ ‘ਚ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 19 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਅੱਜ ਬਹੁਤ ਸਾਰੀਆਂ ਛੋਟਾਂ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ …

Read More »

ਵਿਆਹ ਸਮਾਗਮਾਂ ’ਤੇ 50 ਅਤੇ ਸ਼ੋਕ ਸਮਾਗਮਾਂ ’ਤੇ 20 ਵਿਅਕਤੀਆਂ ਦੇ ਇਕੱਠ ਦੀ ਆਗਿਆ

ਸਬੰਧਤ ਐਸ.ਡੀ.ਐਮ ਤੋਂ ਲੈਣੀ ਪਵੇਗੀ ਆਗਿਆ ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਕੋਵਿਡ ਰੋਕਥਾਮ ਅਤੇ ਸਾਵਧਾਨੀਆਂ ਦੇ ਮੱਦੇਨਜ਼ਰ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਆਹ ਸਮਾਗਮਾਂ ਅਤੇ ਅੰਤਮ ਰਸਮਾਂ/ਸ਼ੋਕ ਸਮਾਗਮਾਂ ’ਚ ਇਕੱਤਰਤਾ ਦੀ ਗਿਣਤੀ ਨੂੰ ਸੀਮਿਤ ਰੱਖਣ ਦੇ ਹੁਕਮ ਜਾਰੀ ਕੀਤੇ ਹਨ।         …

Read More »