ਵਿਧਾਇਕ ਨਵਤੇਜ ਚੀਮਾ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਸਮੇਤ ਕੀਤਾ ਰੇਲ ਕੋਚ ਫੈਕਟਰੀ ਦਾ ਦੌਰਾ ਕਪੂਰਥਲਾ, 15 ਮਈ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦਾ ਮੁੱਦਾ ਉਨ੍ਹਾਂ ਵੱਲੋਂ ਪਾਰਲੀਮੈਂਟ ਵਿਚ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਨਿਗਮੀਕਰਨ ਖਿਲਾਫ਼ …
Read More »ਪੰਜਾਬੀ
ਕੋਰੋਨਾ ਮਹਾਮਾਰੀ ਦੋਰਾਨ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ – ਡਾ. ਅਸ਼ੋਕ ਉਪਲ
ਅੰਮ੍ਰਿਤਸਰ 15 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਤਰਰਾਸ਼ਟਰੀ ਨਰਸ ਦਿਵਸ `ਤੇ ਸਥਾਨਕ ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਦੇ ਸੰਸਥਾਪਕ ਡਾ. ਅਸ਼ੋਕ ਉਪਲ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਸਮੇਂ ਡਾਕਟਰਾਂ ਦੇ ਨਾਲ ਨਰਸਾਂ ਵੀ ਆਪਣੇ ਘਰਾਂ ਤੇ ਪਰਿਵਾਰ ਤੋਂ ਦੂਰ ਰਹਿ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੀਆਂ ਹਨ।ਉਨਾਂ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਥੀਮ `ਨਰਸਿੰਗ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਦਿਆਰਥੀਆਂ ਨੂੰ ਕਰਵਾ ਰਿਹਾ ਹੈ ‘ਅਧਿਆਪਕ ਕੋਰਸ’
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ’ਚ ਕੀਤੀ ਗਈ ਤਾਲਾਬੰਦੀ ਕਾਰਨ ਬੰਦ ਪਏ ਕਾਲਜਾਂ ਨੂੰ ਬਿਨ੍ਹਾਂ ਰੁਕੇ ਵਿੱਦਿਆ ਜਾਰੀ ਰੱਖਣ ਦੇ ਹੁਕਮਾਂ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਲੋਂ ਵਿਦਿਆਰਥੀਆਂ ਲਈ ‘ਬੀ.ਐਡ, ਐਮ.ਐਡ ਅਤੇ ਪੀ.ਜੀ.ਡੀ.ਸੀ.ਏ’ ਦੇ ‘ਅਧਿਆਪਕ ਕੋਰਸ’ ਲਈ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸ ਰਾਹੀਂ ਕਰਵਾਈ ਜਾ ਰਹੀ ਹੈ ਪੜ੍ਹਾਈ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੰਦ ਪਏ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਦੇ ਹੁਕਮਾਂ ਤਹਿਤ ਸਬੰਧਿਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਵਲੋਂ ਆਧੁਨਿਕ ਤਕਨੀਕ ਦੇ ਸਾਧਨਾਂ ਨਾਲ ਘਰ ਬੈਠਿਆਂ ਹੀ ਪੜ੍ਹਾਇਆ ਜਾ ਰਿਹਾ ਹੈ।ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਆਨਲਾਈਨ ਕਲਾਸਾਂ …
Read More »ਗਾਇਕ ਸੰਜੀਵ ਸੁਲਤਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੰਗਰੂਰ ਦੇ ਪ੍ਰਧਾਨ ਬਣੇ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ਤੇ ਕਲਾਕਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਗਾਇਕ ਸੰਜੀਵ ਸੁਲਤਾਨ ਨੂੰ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਮੰਚ ਦੇ ਵਿਸਤਾਰ ਲਈ ਗਾਇਕ ਸੰਜੀਵ ਸੁਲਤਾਨ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੁਨਾਮ ਦੇ ਪ੍ਰਧਾਨ ਬਣੇ ਗਾਇਕ ਰਣਜੀਤ ਸਿੱਧੂ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ‘ਤੇ ਕਲਾਕਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਗਾਇਕ ਅਤੇ ਗੀਤਕਾਰ ਹਾਕਮ ਬਖਤੜੀਵਾਲਾ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ …
Read More »ਰਜਿੰਦਰ ਰਾਜਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਨਮੋਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਟ ਕੀਤਾ ਹੈ।ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਦੇ …
Read More »ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤੀਆਂ 40 ਲੱਖ ਦੀਆਂ ਪੀ.ਪੀ.ਈ ਕਿੱਟਾਂ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਉਥੇ ਹੀ ਸਮਾਜ ਸੇਵੀਆਂ ਦੁਆਰਾ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ।ਅਜਿਹੇ ਹੀ ਸਮੇਂ ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਲਿਮ ਵਲੋਂ ਜਿਲ੍ਹਾ .ਪ੍ਰਸਾਸ਼ਨ ਨੂੰ 40 ਲੱਖ ਰੁਪਏ ਦੀ ਲਾਗਤ ਨਾਲ ਪੀ.ਪੀ.ਈ ਕਿੱਟਾਂ ਦਿੱਤੀਆਂ ਗਈਆਂ …
Read More »ਜਿਲ੍ਹੇ ‘ਚ ਕਣਕ ਦਾ ਨਾੜ ਸਾੜਣੋਂ ਰੋਕਣ ਲਈ 30 ਟੀਮਾਂ ਗਠਿਤ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਣਕ ਦੀ ਕਟਾਈ ਤੋਂ ਮਗਰੋਂ ਬਚੇ ਨਾੜ ਤੋਂ ਭਾਵੇਂ ਕਿਸਾਨ ਤੂੜੀ ਬਣਾ ਕੇ ਵੱਡਾ ਹਿੱਸਾ ਸਾਂਭ ਲੈਂਦੇ ਹਨ, ਪਰ ਖੇਤਾਂ ਵਿਚ ਬਚਿਆ ਹੋਇਆ ਥੋੜ੍ਹਾ ਬਹੁਤਾ ਨਾੜ ਵੀ ਸਾੜਨ ਦੀ ਸਖਤ ਮਨਾਹੀ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਵਾਤਾਵਰਣ ਵਿਰੋਧੀ ਕੰਮ ਨੂੰ ਰੋਕਣ ਲਈ ਜਿਲ੍ਹੇ ਵਿੱਚ 30 ਟੀਮਾਂ ਗਠਿਤ ਕੀਤੀਆਂ ਹਨ। ਉਨਾਂ …
Read More »ਪ੍ਰਵਾਸੀ ਕਾਮਿਆਂ ਨੂੰ ਲੈ ਕੇ ਗੱਡੀ ਅੰਬੇਦਕਰ ਨਗਰ ਲਈ ਰਵਾਨਾ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ‘ਚ ਭੇਜਣ ਦੀ ਕੀਤੀ ਪਹਿਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।ਜਿੰਨਾ ਮਜਦੂਰਾਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ‘ਤੇ ਅਪਲਾਈ ਕੀਤਾ ਹੈ, ਉਨਾਂ ਨੂੰ ਮੋਬਾਈਲ ਫੋਨ ‘ਤੇ ਸੰਦੇਸ਼ ਭੇਜ ਕੇ ਸੱਦਿਆ ਜਾ ਰਿਹਾ ਹੈ ਅਤੇ ਡਾਕਟਰੀ ਮੁਆਇਨਾ ਕਰਵਾ ਕੇ ਰੇਲ ਗੱਡੀ ਵਿਚ …
Read More »
Punjab Post Daily Online Newspaper & Print Media