Wednesday, November 25, 2026

ਪੰਜਾਬੀ

ਜਿਲੇ ‘ਚ ਕਰੋਨਾ ਵਾਇਰਸ ਦੇ 1234 ਸ਼ੱਕੀ ਮਰੀਜ਼ਾਂ ਵਿਚੋਂ 807 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1234 ਸ਼ੱਕੀ ਮਰੀਜ਼ਾਂ ਵਿੱਚੋਂ 807 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 423 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।01 ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ ਅਤੇ 03 ਪਿੰਡ ਭੱਟੀਆਂ ਦੇ …

Read More »

ਉਦਯੋਗਾਂ ਨੂੰ ਕਰਫਿਊ ਦੌਰਾਨ ਚਲਾਉਣ ਲਈ ਲੋੜੀਂਦੇ ਪ੍ਰਬੰਧਾਂ ਹਿੱਤ ਉਦਯੋਗਿਕ ਐਸੋਸੀਏਸਨਾਂ ਨਾਲ ਮੀਟਿੰਗ

ਤਰਨ ਤਾਰਨ, 1 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਪਰਦੀਪ ਕੁਮਾਰ ਸਭਰਵਾਲ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਲੋਂ ਅੱਜ ਤਰਨ ਤਾਰਨ ਜਿਲੇ ਅੰਦਰ ਉਦਯੋਗਾਂ ਨੂੰ ਕਰਫਿਊ ਦੌਰਾਨ ਚਲਾਉਣ ਲਈ ਲੋੜੀਂਦੇ ਪ੍ਰਬੰਧਾਂ ਹਿੱਤ ਜਿਲੇ ਨਾਲ ਸਬੰਧਤ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ।               ਜਿਲਾ …

Read More »

ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜ਼ਾਂ, ਹੋਸਟਲਾਂ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਇਕਾਂਤਵਾਸ ਕੇਂਦਰ ਬਨਾਉਣ ਦੇ ਹੁਕਮ

ਫ਼ਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ’ਤੇ ਕਾਬੂ ਪਾਉਣ ਲਈ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ।                 ਸ਼੍ਰੀਮਤੀ ਗਿੱਲ ਨੇ …

Read More »

443 ਸੈਂਪਲਾਂ ‘ਚੋਂ 02 ਸੈਂਪਲ ਪਾਜ਼ਟਿਵ, 285 ਨੈਗਟਿਵ, 154 ਦੀ ਪੈਂਡਿੰਗ ਤੇ 02 ਤੰਦਰੁਸਤ – ਡੀ.ਸੀ

ਰੂਪਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਰੂਪਨਗਰ ਜ਼ਿਲ੍ਹੇ ਦੇ 02 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਉਣ ਤੋਂ ਬਾਅਦ ਦੋਨਾਂ ਦੀ ਟਰੈਵਲ ਹਿਸਟਰੀ ਦੇਖੀ ਜਾ ਰਹੀ ਹੈ।ਨੰਗਲ ਨੇੜਲੇ ਭੰਗਲ ਵਿਅਕਤੀ ਦੇ 09 ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਸੰਬਧੀ ਜਾਣਕਾਰੀ ਮਿਲੀ ਹੈ, ਜ਼ਿਨ੍ਹਾ ਦੇ ਸੈਂਪਲ ਲਏ ਗਏ ਹਨ ਅਤੇ ਦੂਜੇ …

Read More »

ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ਪੰਜਾਬ ਲਈ 255101 ਰੁਪਏ ਦਾ ਯੋਗਦਾਨ

ਪਟਿਆਲਾ, 1 ਮਈ (ਪੰਜਾਬ ਪੋਸਟ ਬਿਊਰੋ) – ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਐਫ.ਆਈ.ਐਮ.ਐਮ ਪਟਿਆਲਾ ਜਿਸ ਵਿੱਚ ਸੰਗਰੂਰ, ਪਟਿਆਲਾ, ਐਸ.ਏ.ਐਸ ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੀਆਂ ਕੁੱਲ 105 ਸ਼ਾਖਾਵਾਂ ਕੰਮ ਕਰਦੀਆਂ ਹਨ, ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਕੋਵਿਡ-19 ਲਈ 2 ਲੱਖ 55 ਹਜ਼ਾਰ 101 ਰੁਪਏ ਦਾ ਯੋਗਦਾਨ ਪਾਇਆ ਗਿਆ।       …

Read More »

ਸਰਕਾਰੀ ਅਧਿਆਪਕ ਵੀ ਚਾਰ ਇੰਟਰ-ਸਟੇਟ ਨਾਕਿਆਂ ‘ਤੇ ਪੁਲਿਸ ਦੇ ਨਾਲ ਜਾਂਚ ‘ਚ ਕਰਨਗੇ ਸਹਿਯੋਗ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੇ ਚਾਰ ਇੰਟਰ-ਸਟੇਟ ਨਾਕਿਆਂ ‘ਤੇ ਪੁਲਿਸ ਦੇ ਨਾਲ-ਨਾਲ ਸਰਕਾਰੀ ਸਕੁਲਾਂ ਦੇ ਅਧਿਆਪਕ ਵੀ ਹੁਣ ਆਉਣ ਜਾਣ ਵਾਲੇ ਲੋਕਾਂ ਦੀ ਸਿਹਤ ਦੀ ਜਾਂਚ ਵਿਚ ਸਹਿਯੋਗ ਕਰਨਗੇ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਇਕ ਐਕਸਲ ਸ਼ੀਟ ਵਿੱਚ ਡੀ.ਸੀ ਪਠਾਨਕੋਟ ਨੂੰ ਭੇਜਣਗੇ।                ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬਲਬੀਰ …

Read More »

ਜਿਲਾ ਕਚਿਹਰੀਆਂ ‘ਚ ਕੰਮ ਕਰ ਰਹੇ ਸੁਰੱਖਿਆ ਅਤੇ ਸਫਾਈ ਕਰਮਚਾਰੀਆਂ ਨੂੰ ਵੰਡੇ ਮਾਸਕ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸਕਤਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਨਯੋਗ ਜਸਟਿਸ ਆਰ.ਕੇ.ਜੈਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਰੁਪਿੰਦਰਜੀਤ ਚਾਹਲ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵਲੋਂ ਕਰੋਨਾ ਵਾਇਰਸ …

Read More »

ਡਾਕ ਵਿਭਾਗ ਵਲੋਂ ਕਰਵਾਏ ਪੱਤਰ ਲੇਖਣ ਮੁਕਾਬਲੇ ਵਿਚ ਜੈਸਮੀਨ ਕੌਰ ਸੂਬੇ ‘ਚ ਅੱਵਲ

ਕਪੂਰਥਲਾ, 1 ਮਈ (ਪੰਜਾਬ ਪੋਸਟ ਬਿਊਰੋ) – ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਪੱਤਰ ਲੇਖਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚੋਂ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ।ਕਪੂਰਥਲਾ ਪੋਸਟਲ ਡਵੀਜ਼ਨ ਦੇ ਸੁਪਰਡੈਂਟ ਦੇਸੂ ਰਾਮ ਨੇ ਦੱਸਿਆ ਕਿ ਡਾਕ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ‘ਢਾਈ ਅੱਖਰ’ ਤਹਿਤ ‘ਪਿਆਰੇ …

Read More »

ਪੱਤਰਕਾਰ ਭਾਈਚਾਰੇ ਦਾ ਕੈਪਟਨ ਸਰਕਾਰ ਕਰਾਵੇ 50 ਲੱਖ ਦਾ ਬੀਮਾ – ਜੇਜੀਆਂ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਅਤੇ ਪੰਜਾਬ ਸਟੇਟ ਆਯੁਰਵੈਦਿਕ ਸੇਵਾ ਸੰਘ ਦੇ ਪ੍ਰਧਾਨ ਡਾ. ਪਿਆਰਾ ਸਿੰਘ ਗੋਬਿੰਦਗੜ੍ਹ ਜੇਜੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਲੜਾਈ ਲੜ ਰਹੇ ਸਿਹਤ ਤੇ ਪੁਲਿਸ ਮੁਲਾਜ਼ਮਾਂ ਨੂੰ ਜਿਵੇਂ ਅਨੇਕਾਂ ਸਹੂਲਤਾਂ ਦਿੱਤੀਆਂ ਹਨ।ਉਸੇ ਤਰ੍ਹਾਂ ਲੋਕਤੰਤਰ ਦੇ ਚੌਥੇ ਥੰਮ ਮੰਨੇ ਜਾਂਦੇ ਮੀਡੀਆ ਖੇਤਰ ਵਿੱਚ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਇਕਾਂਤਵਾਸ ਲਈ ਐਸ.ਜੀ.ਪੀ.ਸੀ ਨੇ ਗੁਰਦੁਆਰਿਆਂ ‘ਚ ਕੀਤੇ ਪ੍ਰਬੰਧ – ਲੌਂਗੋਵਾਲ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ।ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ।ਇਸ ਸਬੰਧ ਵਿਚ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »