ਅੰਮਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਯਤੀਮਖਾਨਾ ਅੰਮ੍ਰਿਤਸਰ ਦੇ ਭਾਈ ਨੰਦ ਲਾਲ ਹਾਲ ਵਿਖੇ ਡਾ. ਆਤਮਜੀਤ ਸਿੰਘ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਗੁਰਪੁਰਬ ਸਬੰਧੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਹੋ ਰਹੇ ਧਾਰਮਿਕ ਮੁਕਾਬਲਿਆਂ ਦੇ ਬਾਰੇ ਪ੍ਰਬੰਧਾਂ …
Read More »ਪੰਜਾਬੀ
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਖਾਲਸਾ ਯੂਨੀਵਰਸਿਟੀ ਅਤੇ ਅਮਰੀਕਾ ਸਥਿਤ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕੈਂਪਸ ’ਚ ਬਣਨ ਜਾ ਰਹੇ ਅਤਿ-ਆਧੁਨਿਕ ਹਾਕੀ ਅਤੇ ਫੁੱਟਬਾਲ ਸਟੇਡੀਅਮ ਦਾ ’ਵਰਸਿਟੀ ਦੇ ਪ੍ਰੋ.-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਟੱਕ ਲਗਾ ਕੇ ਕਾਰਜ਼ ਦੀ ਆਰੰਭਤਾ ਕੀਤੀ ਗਈ।ਇਹ ਵਿਸ਼ਵ ਪੱਧਰੀ ਖੇਡ ਮੈਦਾਨ ਲਗਭਗ ਡੇਢ …
Read More »ਓ.ਐਨ.ਜੀ.ਸੀ ਫਾਊਂਡੇਸ਼ਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੈਟਰੀ ਵਾਹਨ ਭੇਟ
ਅੰਮ੍ਰਿਤਸਰ, 17 ਜੁਲਾਈਵ(ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓ.ਐਨ.ਜੀ.ਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ।ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਓ.ਐਨ.ਜੀ.ਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ, ਸੀਈਓ ਸੰਦੀਪ ਕੁਮਾਰ ਨੇ …
Read More »ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ।ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ …
Read More »ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 17 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਡਾ. ਇਕਲਾਬ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਮਨਮੋਹਨ ਸਿੰਘ ਬਰਾੜ, ਡਾ. ਚਰਨਜੀਤ ਸਿੰਘ ਗੁਮਟਾਲਾ, ਅੰਮ੍ਰਿਤ ਲਾਲ ਮੰਨਣ, ਕੁਲਵੰਤ ਸਿੰਘ ਅਣਖੀ, ਇੰਜ. ਹਰਜਾਪ ਸਿੰਘ ਔਜਲਾ, ਹਰਦੀਪ ਸਿੰਘ ਚਾਹਲ, ਪ੍ਰਧਾਨ ਸੁਰਿੰਦਰਜੀਤ ਸਿੰਘ …
Read More »ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਘੇ ਵਿਦਵਾਨ ਡਾ. ਇਕਬਾਲ ਕੌਰ ਸੌਂਦ ਦੇ ਦਿਹਾਂਤ ‘ਤੇ ਸ਼ੋਕ ਸਭਾ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸਾਬਕਾ ਪ੍ਰੋਫ਼ੈਸਰ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ, ਸਿੱਖਿਆ ਅਤੇ ਸਮਾਜਿਕ ਚੇਤਨਾ ਦੇ ਖੇਤਰ ਦੀ ਪ੍ਰਮੁੱਖ ਹਸਤੀ, ਉਚ ਕੋਟੀ ਦੇ ਵਿਦਵਾਨ ਅਤੇ …
Read More »ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ `ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (ਐਸ.ਆਈ.ਆਰ)-2026 ਲਈ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।ਉਨ੍ਹਾਂ ਦੱਸਿਆ …
Read More »ਪਦਮ ਸ਼੍ਰੀ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਜੀ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਗਏ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੂੰ ਇਸ ਵੱਕਾਰੀ ਸਨਮਾਨ ਦੀ ਪ੍ਰਾਪਤੀ ਉਪਰੰਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।ਡੇਰਾ ਸੱਚਖੰਡ ਬੱਲਾਂ ਵਿਖੇ ਵੀ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਸੰਤ ਨਿਰੰਜਨ ਦਾਸ ਜੀ ਨੂੰ ਸਿਰੋਪੇ ਅਤੇ ਫੁੱਲ …
Read More »ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁੱਕਤੀਆਂ ਦੇ ਤਹਿਤ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਮੌਜ਼ੂਦਾ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਦੀ ਜਗ੍ਹਾ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁੱਦੇਦਾਰਾਂ ਵਿੱਚ ਖੁਸ਼ੀ ਪਾਈ …
Read More »
Punjab Post Daily Online Newspaper & Print Media