ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਰੋਹ ਅੱਜ ਗੁਰਦੁਆਰਾ ਭਾਈ …
Read More »ਪੰਜਾਬੀ ਖ਼ਬਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਨਾਟਕਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ‘ਪੰਜ ਰੋਜ਼ਾ ਨਾਟ ਉਤਸਵ’ 1 ਜੁਲਾਈ ਤੋਂ
ਅੰਮ੍ਰਿਤਸਰ, 29 ਜੂਨ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 5 ਜੂਨ ਤੋਂ 5 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀ ਹੈ।ਇਸ ਵਿੱਚ ਏਸ਼ੀਆਂ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋਂ ਬੈਨਰਜੀ ਅਤੇ ਪ੍ਰੀਤਪਾਲ ਰੁਪਾਣਾ …
Read More »ਦਸਤ ਰੋਕੂ ਮੁਹਿੰਮ ਤਹਿਤ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਗਰਮੀਆਂ ਵਿੱਚ ਬਰਸਤ ਦੇ ਮੌਸਮ ‘ਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਦੀ ਤਿਆਰੀ ਲਈ ਅੱਜ ਘਨਸ਼ਾਮ ਧੋਰੀ ਦੀ ਅਗਵਾਈ ਹੇਠ ਜਿਲ੍ਹਾ ਟਾਸਕ ਫੋਰਸ …
Read More »ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ `ਤੇ ਇਕੱਤਰ ਹੋਈਆਂ ਸਮਾਜਸੇਵੀ ਸੰਸਥਾਵਾਂ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਲਗਾਤਾਰ ਵਧ ਰਹੀ ਗਰਮੀ ਅਤੇ ਝੁਲਸ ਰਹੀ ਧਰਤੀ ਨੂੰ ਬਚਾਉਣ ਲਈ ਹੁਣ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਇੱਕ ਮੰਚ `ਤੇ ਆ ਕੇ ਕੰਮ ਕਰ ਰਹੀਆਂ ਹਨ।ਇਸੇ ਤਹਿਤ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਧਰਮ ਪਤਨੀ ਅੰਦੇਲੀਬ ਔਜਲਾ ਨੇ ਸਾਂਝੀ ਛਾਂ ਫਾਊਂਡੇਸ਼ਨ ਨਾਲ ਮੀਟਿੰਗ ਕੀਤੀ।ਇਸ ਦੌਰਾਨ ਹਾਜ਼ਰ ਵੱਖ-ਵੱਖ ਜਥੇਬੰਦੀਆਂ ਨੇ ਕਿਹਾ ਕਿ …
Read More »ਸ਼੍ਰੋਮਣੀ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਮੁਹਿੰਮ ਸ਼ੁਰੂ ਕਰਕੇ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ …
Read More »ਪੰਜਾਬੀ ਦੇ ਉੱਘੇ ਸ਼ਾਇਰ ਰਣਧੀਰ ਦਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਆਯੋਜਿਤ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਭਾਸ਼ਾ ਦਫ਼ਤਰ ਸੰਗਰੂਰ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਨਿਰਦੇਸ਼ਨਾ ਹੇਠ ਪੰਜਾਬੀ ਦੇ ਉਘੇ ਸ਼ਾਇਰ ਰਣਧੀਰ ਦੀ ਕਾਵਿ-ਪੁਸਤਕ ‘ਖ਼ਤ ਜੋ ਲਿਖਣੋ ਰਹਿ ਗਏ’ ਨੂੰ ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ਪੁਰਸਕਾਰ ਮਿਲਣ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਵਿਸ਼ਵ ਹਾਈਪਰਟੈਂਸ਼ਨ ਸਪਤਾਹ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ਸਟਾਫ਼, ਮਰੀਜ਼ਾਂ ਅਤੇ ਲੋਕਾਂ ਦਾ ਬੀ.ਪੀ, ਭਾਰ ਅਤੇ ਉਚਾਈ ਦਾ ਮਾਪ ਕੀਤਾ ਗਿਆ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਯੋਗਾ ਦਿਵਸ ਮਨਾਇਆ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਏ ਗਏ ਉਕਤ ਦਿਵਸ ਮੌਕੇ ਯੋਗਾ ਟਰੇਨਰ ਹਰਪ੍ਰੀਤ ਸਿੰਘ ਅਤੇ ਮੈਡਮ ਰਿਪੂ ਨੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ, ਅਹਿਮ ਪਹਿਲੂਆਂ ਅਤੇ ਯੋਗ ਸਾਧਨਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਯੋਗਾ ਅਧਾਰਿਤ ਸੂਖਮ …
Read More »ਪਿੰਗਲਵਾੜਾ ਸੰਸਥਾ ਵਲੋਂ ਪਿੰਡਾਂ ਦੀਆਂ ਗਰਾਮ ਸਭਾਵਾਂ ਨੂੰ ਸਰਬਸੰਮਤੀ ਨਾਲ ਨਿਰਪੱਖ ਪੰਚਾਇਤਾਂ ਚੁਣਨ ਦੀ ਅਪੀਲ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ‘ਨਸਲਾਂ-ਫ਼ਸਲਾਂ-ਪੰਜਾਬ ਬਚਾਓ’ ਦੇ ‘ਲੋਕ-ਏਕਤਾ ਮਿਸ਼ਨ’ ਤਹਿਤ ਡਾ: ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਨੇ ਅੱਜ ‘ਸਿਆਸੀ ਧੜੇਬੰਦੀ ਦੇ ਕੋਹੜ’ ਨੂੰ ਗਲੋਂ ਲਾਹ ਕੇ, ਸਾਰੇ ਪਿੰਡਾਂ ਦੀਆਂ ਗਰਾਮ ਸਭਾਵਾਂ ਨੂੰ ‘ਸਰਵਸੰਮਤੀ ਨਾਲ ਨਿਰਪੱਖ’ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਅਜਿਹਾ ਕਰਨਾ ਸਮੇਂ ਦੀ ਬੇਹਦ ਜ਼ਰੂਰੀ ਮੰਗ ਹੈ, ਤਾਂ …
Read More »
Punjab Post Daily Online Newspaper & Print Media