ਕਪੂਰਥਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ’ਚ ਨੋਵਲ ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਲੋੜਵੰਦਾਂ ਦੀ ਮਦਦ ਲਈ ਬਹੁਤ ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਣ ਅੱਗੇ ਆ ਰਹੇ ਹਨ।ਇਸੇ ਤਹਿਤ ਅੱਜ ‘ਦੀ ਕਪੂਰਥਲਾ ਸੈਂਟਰਲ ਕੋਆਪ੍ਰੇਟਿਵ ਇੰਪਲਾਈਜ਼ ਯੂਨੀਅਨ’ ਵੱਲੋਂ ਲੋੜਵੰਦਾਂ ਲਈ 51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਯੋਗਦਾਨ ਦਿੱਤਾ ਗਿਆ। ਇਸ ਸਬੰਧੀ ਉਕਤ ਰਾਸ਼ੀ ਦਾ ਚੈਕ …
Read More »ਪੰਜਾਬੀ
ਜਿਲ੍ਹਾ ਪਠਾਨਕੋਟ ‘ਚ 16 ਅਪ੍ਰੈਲ ਨੂੰ 4 ਵਿਚੋਂ 2 ਰਿਪੋਰਟਾਂ ਪਾਜ਼ਟਿਵ ਤੇ 2 ਨੈਗਟਿਵ
ਕੁੱਲ 24 ਪਾਜ਼ਟਿਵ ਅਤੇ 205 ਲੋਕਾਂ ਦੀ ਰਿਪੋਰਟ ਕਰੋਨਾ ਨੈਗਟਿਵ ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 24 ਹੈ ਅਤੇ ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਨ੍ਹਾਂ ਦੇ ਸੰਪਰਕ ਲੋਕ ਜਿਨ੍ਹਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਜਿਸ ਨੂੰ ਆਈਸੋਲੇਟ ਹਸਪਤਾਲ ਵਿੱਚ ਤਬਦੀਲ ਕੀਤਾ …
Read More »ਜਿਲ੍ਹਾ ਮੈਜਿਸਟਰੇਟ ਵਲੋਂ ਮੈਰੀਟੋਰੀਅਸ ਸਕੂਲ ਘਾਬਦਾਂ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ
ਲੌਂਗੋਵਾਲ, 16 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵੱਲੋਂ ਕੋਵਿਡ-19 ਨੂੰ ਐਮਰਜੈਂਸੀ ਪ੍ਰਬੰਧਨ ਐਕਟ ਦੇ ਤਹਿਤ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ।ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਜਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਪਿੰਡ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ ਕੀਤਾ ਗਿਆ …
Read More »ਮਾਨਸਿਕ ਤੌਰ ਤੇ ਪ੍ਰੇਸ਼ਾਨ ਵਿਅਕਤੀ ਨੂੰ ਪਹੁੰਚਾਇਆ ਘਰ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰਫਿਊ ਦੌਰਾਨ ਨੀਲੋਵਾਲ ਪਿੰਡ ਪੁੱਜੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਇੱਕ ਵਿਅਕਤੀ ਨੂੰ ਸਮਾਜਸੇਵੀ ਵਲੋਂ ਪੁਲਿਸ ਦੀ ਮਦਦ ਨਾਲ ਉਸਦੇ ਘਰ ਪਹੁੰਚਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਸਮਾਜਸੇਵੀ ਲਛਮਣ ਸਿੰਘ ਭੁੱਕਲ ਤੇੇ ਕੁੱੱਝ ਹੋਰ ਵਿਅਕਤੀਆਂ ਨੇ ਪਿੰਡ ਵੱਲ ਤੁਰਦੇ ਆਉਂਦੇ ਇੱਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਪਿੰਡ ਲੋਗੋਵਾਲ …
Read More »ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਲਗਾਇਆ ਵਿਸ਼ੇਸ ਕੈਂਪ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਐਮ.ਸੀ.ਐਚ ਲੌਂਗੋਵਾਲ ਵਿਖੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਮਲਟੀਪਰਪਜ਼ ਫੀਮੇਲ ਸੁਪਰਵਾਈਜ਼ਰ ਮੈਡਮ ਪਰਮਜੀਤ ਕੌਰ, ਮੈਡਮ ਨਵਦੀਪ ਕੌਰ ਵਲੋਂ ਕੈਂਪ ਦੌਰਾਨ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕੇ ਲਗਾਏ ਗਏ।ਐਸ.ਐਮ.ਓ, ਡਾਕਟਰ ਅੰਜੂ ਸਿੰਗਲਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਭੇਜੇ ਗਏ ਪੱਤਰ ਮੁਤਾਬਿਕ ਔਰਤਾਂ ਦੇ ਪੇਟ ਵਿੱਚ ਪਲ ਰਹੇ ਬੱਚਿਆਂ ਦੀ ਤੰਦਰੁਸਤੀ ਲਈ …
Read More »ਭਾਰਤ ਵਿੱਚ ਫਸੇ 41 ਪਾਕਿਸਤਾਨੀ ਆਪਣੇ ਮੁਲਕ ਪਰਤੇ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਫਸੇ 41 ਪਾਕਿਸਤਾਨੀਆਂ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਮਿਲੀ ਆਗਿਆ ਸਦਕਾ ਆਪਣੇ ਘਰ ਜਾਣਾ ਨਸੀਬ ਹੋਇਆ।ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਹੱਦ ਸੀਲ ਕੀਤੀ ਹੋਣ ਕਾਰਨ 41 ਪਾਕਿਸਤਾਨੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਫਸ ਗਏ ਸਨ।ਉਨਾਂ ਨੂੰ ਅੱਜ ਦੋਵਾਂ ਦੇਸ਼ਾਂ …
Read More »ਜਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ – ਜੰਮੂ-ਕਸ਼ਮੀਰ ਦੇ 14 ਵਿਦਿਆਰਥੀ ਘਰਾਂ ਨੂੰ ਰਵਾਨਾ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਕਾਰਨ ਦੇਸ਼ ਭਰ ਵਿਚ ਲਾਕਡਾਊਨ ਅਤੇ ਸਾਰੇ ਦੇਸ਼ਾਂ ਤੇ ਰਾਜਾਂ ਵੱਲੋਂ ਆਪਣੀਆਂ ਸਰਹੱਦਾਂ ਸੀਲ ਕਰ ਦੇਣ ਕਾਰਨ ਅੰਮ੍ਰਿਤਸਰ ਵਿੱਚ ਫਸੇ ਜੰਮੂ-ਕਸ਼ਮੀਰ ਦੇ 14 ਵਿਦਿਆਰਥੀ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀਆਂ ਕੋਸ਼ਿਸ਼ਾਂ ਸਦਕਾ ਆਪਣੇ ਘਰਾਂ ਨੂੰ ਰਵਾਨਾ ਹੋ ਗਏ।ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਇਹ 14 ਵਿਦਿਆਰਥੀ ਪਿਛਲੇ …
Read More »ਕੈਬਨਿਟ ਮੰਤਰੀ ਓ.ਪੀ ਸੋਨੀ ਨੇ 1150 ਪਰਿਵਾਰਾਂ ਲਈ ਸੁੱਕੇ ਰਾਸ਼ਨ ਦੇ ਟਰੱਕ ਭੇਜੇ
ਸ਼ਹਿਰ ਦੀਆਂ ਅੰਦਰਲੀਆਂ ਵਾਰਡਾਂ ਵਿੱਚ ਵੰਡਿਆ ਗਿਆ ਰਾਸ਼ਨ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਸੰਕਟ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੇ ਭੋਜਨ ਦਾ ਬਰਾਬਰ ਖਿਆਲ ਰੱਖਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੰਦਰੂਨੀ ਸ਼ਹਿਰ ਦੀਆਂ ਵਾਰਡਾਂ ਲਈ ਪੰਜਾਬ ਸਰਕਾਰ ਦੀ ਤਰਫੋਂ 750 ਪਰਿਵਾਰਾਂ ਤੇ ਆਪਣੇ ਨਿਕਟ …
Read More »ਜੰਮੂ-ਕਸ਼ਮੀਰ ਗੈਸਟ ਹਾਊਸ ਨੂੰ ਉਥੋਂ ਦੇ ਵਾਸੀਆਂ ਲਈ ਪਨਾਹ ਘਰ ਐਲਾਨਿਆ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜੰਮੂ-ਕਸ਼ਮੀਰ ਦੇ ਵਸਨੀਕ ਜੋ ਕਿ ਕੋਵਿਡ 19 ਦੇ ਚੱਲਦੇ ਲਾਕਡਾਊਨ ਕਾਰਨ ਅੰਮ੍ਰਿਤਸਰ ਵਿੱਚ ਫਸ ਗਏ ਹਨ, ਉਨਾਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦੀ ਸਹੂਲਤ ਲਈ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸ਼ਹਿਰ ਵਿਚ ਸਥਿਤ ਜੰਮੂ-ਕਸ਼ਮੀਰ ਸਰਕਾਰ ਦੇ ਗੈਸਟ ਹਾਊਸ ਨੂੰ ਪਨਾਹ ਘਰ ਐਲਾਨ ਦਿੱਤਾ ਹੈ।ਉਨਾਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਰੀਬ 50 ਲੋਕ, …
Read More »ਪਿੰਡਾਂ ਦੀਆਂ ਫਿਰਨੀਆਂ ਅਤੇ ਸ਼ਹਿਰਾਂ ਦੀਆਂ ਗਲੀਆਂ ‘ਚ ਲੱਗੇ ਠੀਕਰੀ ਪਹਿਰੇ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਸੰਕਟ ਕਾਰਨ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ, ਖੇਤ ਮਜ਼ਦੂਰਾਂ, ਕੰਬਾਇਨਾਂ, ਰੀਪਰਾਂ, ਦੁੱਧ ਤੇ ਡੇਅਰੀ ਉਤਪਾਦਕਾਂ, ਸਬਜੀ ਤੇ ਫਲ ਵਿਕਰੇਤਾ ਆਦਿ ਨੂੰ ਆਉਣ-ਜਾਣ ਦੀ ਢਿੱਲ ਦਿੱਤੀ ਹੋਈ ਹੈ, ਤਾਂ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਮਿਲਦੀਆਂ ਰਹਿਣ।ਇਸ ਦੇ ਬਾਵਜ਼ੂਦ ਵੀ ਕਈ ਲੋਕ ਕਰਫਿਊ ਦੀ ਉਲੰਘਣਾ ਕਰਦੇ …
Read More »
Punjab Post Daily Online Newspaper & Print Media