Wednesday, November 25, 2026

ਪੰਜਾਬੀ

ਨਿਰੰਤਰ ਸਪਲਾਈ ਲਈ ਖਾਦਾਂ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਵੀ ਮਿਲੀ ਛੋਟ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਨੂੰ ਖਾਦ ਦੀ ਨਿਰੰਤਰ ਸਪਲਾਈ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਧੀਕ ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਵਿਭਾਗ ਪੰਜਾਬ ਦੇ ਪੱਤਰ ਰਾਹੀਂ ਪ੍ਰਾਪਤ ਹਦਾਇਤਾਂ ਅਨੁਸਾਰ ਛੋਟ ਦੇ ਹੁਕਮ ਜਾਰੀ ਕੀਤੇ ਹਨ।ਜਿਨ੍ਹਾਂ ਵਿੱਚ ਫਰਟੀਲਾਈਜ਼ਰਜ਼, ਪੈਸਟੀਸਾਈਡਜ਼, ਬੀਜ਼ ਦੇ ਉਤਪਾਦ ਅਤੇ ਪੈਕੇਜਿੰਗ ਯੂਨਿਟ, ਖਾਦ ਬਣਾਉਣ …

Read More »

ਪੰਜਾਬ ਸਟੇਟ ਆਯੁਰਵੈਦਿਕ ਸੰਘ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਸਕ ਤੇ ਸਨੇਟਾਈਜ਼ਰ ਵੰਡੇ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਵਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਨਾਲ ਨਜਿੱਠਣ ਲਈ ਸੂਬਾ ਪ੍ਰਧਾਨ ਪਿਆਰਾ ਸਿੰਘ ਚੈਅਰਮੈਨ ਭੀਮ ਸੈਨ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਗੰਢੂਆਂ ਵਲੋਂ ਥਾਣਾ ਲੌਂਗੋਵਾਲ ਦੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜਰ ਤੇ ਮਾਸਕ ਵੰਡੇ ਗਏ।ਥਾਣਾ ਲੌਂਗੋਵਾਲ ਦੇ ਮੁਖੀ ਸ੍ਰ. ਬਲਵੰਤ ਸਿੰਘ ਨੇ ਸੰਘ ਦਾ …

Read More »

ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਣ 16 ਅਪ੍ਰੈਲ ਦੀ ਪਟਿਆਲਾ ਮਹਾਂ-ਰੈਲੀ ਮੁਲਤਵੀ

ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਉਪਰੰਤ ਜਾਰੀ ਬਿਆਨਵਿੱਚ ਮੋਰਚੇ ਦੇ ਸੂਬਾ ਆਗੂਆਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਕਟਾਰੀਆ ਨੇ ਕਿਹਾ …

Read More »

ਸੰਤਾ ਸਿੰਘ ਢੱਡਰੀਆਂ ਦੀ ਅਚਨਚੇਤ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਤਨ ਸਿੰਘ ਯੂ.ਐਸ.ਏ, ਰਣਜੀਤ ਸਿੰਘ ਅਤੇ ਦਲਜੀਤ ਸਿੰਘ ਯੂ.ਐਸ.ਏ ਸੀਨੀਅਰ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਦੇ ਸਤਿਕਾਰਯੋਗ ਪਿਤਾ ਸੰਤਾ ਸਿੰਘ ਢੱਡਰੀਆਂ ਦੀ ਹੋਈ ਅਚਨਚੇਤ ਮੌਤ ‘ਤੇ ਵੱਖ-ਵੱਖ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਨਾਲ ਜਿਥੇ ਪਰਿਵਾਰ ਨੂੰ ਉਹਨਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਗਹਿਰਾ ਦੁੱਖ ਹੋਇਆ ਹੈ ਉਥੇ …

Read More »

ਕੋਵਿਡ-19 ਦੇ ਚੱਲਦਿਆਂ ਨਸ਼ਾ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਮਿਲੇਗੀ ਦਵਾਈ-ਰਾਣਾ ਗੁਰਜੀਤ

ਹਫ਼ਤੇ ਵਿਚ ਚਾਰ ਦਿਨ ਪਿੰਡਾਂ ਵਿਚ ਮੂਵ ਕਰੇਗੀ ਵੈਨ- ਡਾ. ਸੰਦੀਪ ਭੋਲਾ ਕਪੂਰਥਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਚੱਲਦਿਆਂ ਨਸ਼ੇ ਦੇ ਪੀੜਤ ਮਰੀਜ਼ਾਂ ਤੱਕ ਘਰ ਬੈਠੇ ਹੀ ਦਵਾਈਆਂ ਪਹੁੰਚਾਉਣ ਲਈ ਅੱਜ ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਕੀਤੀ ਗਈ।ਪਿੰਡ ਸਿੱਧਵਾਂ ਦੋਨਾ ਤੋਂ ਇਸ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ …

Read More »

ਭੁਲੱਥ ਵਿਖੇ ਲੋੜਵੰਦਾਂ ਨੂੰ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ

ਭੁਲੱਥ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਭੁਲੱਥ ਵਿਖੇ ਬੀ.ਡੀ.ਪੀ.ਓ, ਈ.ਓ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਹੁਣ ਤੱਕ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਾਮਾਨ ਘਰ-ਘਰ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ …

Read More »

ਕਰਫਿਊ ਦੋਰਾਨ ਘਰ-ਘਰ ਜਾ ਕੇ ਇਕੱਠਾ ਨਹੀਂ ਕਰ ਸਕਣਗੇ ਕੇਬਲ ਦਾ ਕਿਰਾਇਆ

ਪਠਾਨਕੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਗਿਣਤੀ ਵੱਧਣ ਕਰਕੇ ਇਹ ਆਦੇਸ਼ ਜਾਰੀ ਕੀਤੇ ਗਏ ਸਨ ਕਿ ਕੋਈ ਵੀ ਕੇਵਲ ਅਪਰੇਟਰ ਘਰ-ਘਰ ਜਾਂ ਕੇ ਕੇਬਲ ਟੀ.ਵੀ ਦਾ ਮਾਸਿਕ ਕਿਰਾਇਆ ਪ੍ਰਾਪਤ ਨਹੀਂ ਕਰੇਗਾ।ਲੋਕ ਹੁਣ ਨੈਟ ਬੈਕਿੰਗ ਕਰਕੇ ਕੇਬਲ ‘ਤੇ ਜਾਰੀ ਹੋ ਰਹੇ ਸਬੰਧਤ ਕੇਬਲ ਅਪਰੇਟਰ ਦੇ …

Read More »

ਕਰੋਨਾ ਨੈਗੈਟਿਵ ਆਈ 25 ਵਿਅਕਤੀਆਂ ਦੀ ਰਿਪੋਰਟ

ਪਠਾਨਕੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਜਾਨਪੁਰ ਤੋਂ ਬਾਅਦ ਪਠਾਨਕੋਟ ਅਤੇ ਕੁੱਝ ਹੋਰ ਇਲਾਕਿਆਂ ਵਿੱਚ ਮਿਲਾ ਕੇ ਪਿਛਲੇ ਦਿਨੀ ਹੀ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 22 ਹੋ ਗਈ ਸੀ।ਜਿਨ੍ਹਾਂ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਦੇ ਵੀ ਸੈਂਪਲ ਲਏ ਗਏ ਸਨ ਉਨ੍ਹਾਂ ਵਿੱਚੋਂ 14 ਅਪ੍ਰੈਲ ਨੂੰ ਜੋ ਕਰੀਬ 25 ਲੋਕਾਂ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਕਰਫਿਊ ਕਾਰਨ ਬਿਲਕੁੱਲ ਸਾਦਾ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …

Read More »

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਪ੍ਰਚਾਰ ਦਾ ਲਿਆ ਨੋਟਿਸ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਕਮੇਟੀ ਬੁਲਾਰੇ ਨੇ ਖੰਡਨ ਕੀਤਾ ਹੈ।ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਜਿਹਾ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜੋ ਵੀ …

Read More »