ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਜੋਕੇ ਵਿਸ਼ਵ ਸੰਕਟ ਸਮੇਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. …
Read More »ਪੰਜਾਬੀ
ਮੀਡੀਆ ਵਲੋਂ ਕੋਵਿਡ 19 ਵਿਰੁੱਧ ਲੜਾਈ ‘ਚ ਨਿਭਾਈ ਜਾ ਰਹੀ ਭੂਮਿਕਾ ਦੀ ਪੰਜਾਬ ਸਰਕਾਰ ਵਲੋਂ ਸ਼ਲਾਘਾ
ਕਿਹਾ ਸੇਵਾਵਾਂ ਨਿਭਾਉਣ ਸਮੇਂ ਸਿਹਤ ਸਬੰਧੀ ਸਾਵਧਾਨੀਆਂ ਤੇ ਬਣਾਈ ਰੱਖਣ ਸਮਾਜਿਕ ਦੂਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਮੇਸ਼ਾਂ ਦੀ ਤਰਾਂ ਹੀ ਕੋਵਿਡ 19 ਮਹਾਂਮਾਰੀ ਵਿਰੁੱਧ ਜੰੰਗ ਵਿਚ ਮੀਡੀਆ ਭਾਈਚਾਰਾ ਕੋਵਿਡ 19 ਵਿਰੁੱਧ ਇਸ ਜੰਗ ਵਿੱਚ ਵੀ ਸਭ ਤੋਂ ਅੱਗੇ ਹੈ ਅਤੇ ਜਾਣਕਾਰੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਵਿੱਚ ਮੀਡੀਆ ਵਲੋਂ ਨਿਭਾਇਆ ਜਾ ਰਿਹਾ ਅਹਿਮ ਯੋਗਦਾਨ ਸਰਾਹਣਯੋਗ ਹੈ।ਇਹਨਾਂ ਸ਼ਬਦਾਂ …
Read More »ਸਾਰੇ ਪ੍ਰਾਈਵੇਟ ਸਕੂਲ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ – ਸਿੱਖਿਆ ਮੰਤਰੀ ਸਿੰਗਲਾ
ਆਨਲਾਈਨ ਕਲਾਸਾਂ ਲਈ ਵੀ ਨਹੀਂ ਮੰਗ ਸਕਣਗੇ ਫੀਸ – ਸਿੱਖਿਆ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ …
Read More »ਕੋਵਿਡ-19 ਜੰਗ `ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਸਨਮਾਨ ਲਈ ਡੀ.ਜੀ.ਪੀ ਨੇ ਮੰਗੇ ਨਾਂਅ
ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ‘ਚ ਮੋਹਰਲੀ ਕਤਾਰ ਵਿੱਚ ਖੜ ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ …
Read More »ਚਾਰ ਸੂਬਿਆਂ ਨੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਅਹਿਮ ਅਭਿਆਸ ਸਾਂਝੇ ਕੀਤੇ
ਪੰਜਾਬ ਸਰਕਾਰ 1 ਮਿਲੀਅਨ ਲੋਕਾਂ ਦੀ ਸਕ੍ਰੀਨਿੰਗ ਲਈ ਸ਼ੁਰੂ ਕਰੇਗੀ ਰੈਪਿਡ ਟੈਸਟਿੰਗ ਮੁਹਿੰਮ – ਸਿਹਤ ਮੰਤਰੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ, ਰਾਜਸਥਾਨ, ਛੱਤੀਸਗੜ ਅਤੇ ਪੁਡੂਚੇਰੀ ਦੇ ਸਿਹਤ ਮੰਤਰੀਆਂ ਨੇ ਦੇਰ ਸ਼ਾਮ ਵੀਡੀਓ ਕਾਨਫ਼ਰੰਸ ਜ਼ਰੀਏ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਆਪਣੇ ਸੂੂਬਆਂ ਵਿੱਚ ਅਪਣਾਏ ਗਏ ਅਹਿਮ ਅਭਿਆਸ ਸਾਂਝੇ ਕੀਤੇ।ਹਰੇਕ ਸੂਬੇ / ਕੇਂਦਰ ਸ਼ਾਸਤ ਪ੍ਰਦੇਸ਼ ਨੇ ਆਪਣੀ ਰਣਨੀਤੀ …
Read More »ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਲਈ ਦਿੱਤੀਆਂ 90 ਪੀ.ਪੀ.ਈ ਕਿੱਟਾਂ
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਸੰਸਥਾ ਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਕਿ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਸੌਂਪ ਦਿੱਤੀਆਂ ਹਨ।ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਨਾਗਰਾ ਨੇ …
Read More »ਪਟਿਆਲਾ ਜਿਲੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜ਼ਟਿਵ, 80 ਨੈਗੇਟਿਵ ਅਤੇ 22 ਦੀ ਰਿਪੋਰਟ ਆਉਣੀ ਬਾਕੀ
ਪਟਿਆਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੋਂ ਹੁਣ ਤੱਕ ਕੋਰੋਨਾ ਜਾਂਚ ਲਈ ਭੇਜੇ ਕੁੱਲ 33 ਸੈਂਪਲਾਂ ਵਿਚੋਂ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਜਾਂਚ ਲਈ ਲਏ ਜ਼ਿਲ੍ਹੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜ਼ਟਿਵ ਅਤੇ 80 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ …
Read More »ਕਰਫਿਊ ਦੀ ਉਲੰਘਣਾ ਕਰਨ ‘ਤੇ ਦਵਾਈਆਂ ਦੀ ਦੁਕਾਨ ਸੀਲ – ਕਈ ਕਰਫ਼ਿਊ ਪਾਸ ਜ਼ਬਤ
ਪਟਿਆਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੁੱਝ ਦਵਾਈ ਵਿਕਰੇਤਾਵਾਂ ਵਲੋਂ ਕੋਵਿਡ 19 ਤਹਿਤ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਦੁਕਾਨਾਂ ਖੋਲ ਕੇ ਦਵਾਈਆਂ ਦੀ ਵਿਕਰੀ ਕਰਨ ਸਮੇਂ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ।ਡਰੱਗ ਇੰਸਪੈਕਟਰ ਰੋਹਿਤ ਕਾਲੜਾ, ਸੰਤੋਸ਼ ਜ਼ਿੰਦਲ ਅਤੇ ਅਮਨ ਵਰਮਾ ਦੀ ਟੀਮ ਵਲੋਂ ਰਾਜਿੰਦਰਾ ਹਸਪਤਾਲ ਦੇ ਨਜਦੀਕ ਸਿਆਲਕੋਟ ਮੈਡੀਕੋਜ਼ (ਖਾਨੇਵਾਲ ਪਾਤੜਾਂ ਦਵਾਈਆਂ ਦੀ ਦੁਕਾਨ) ਨੂੰ ਕੋਵਿਡ …
Read More »ਕੋਰੋਨਾ ਪੀੜਤ ਰਹੇ ਸਰਪੰਚ ਮੋਹਨ ਸਿੰਘ ਦੇ ਸਸਕਾਰ ਮੌਕੇ ਬਲਬੀਰ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਪੁੱਜੇ
ਸਿਹਤ ਮੰਤਰੀ ਨੇ ਲਾਕਡਾਊਨ ਦੌਰਾਨ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ਼ ਕੀਤੀ ਚੰਡੀਗੜ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜਤ ਰਹੇ ਮ੍ਰਿਤਕ ਦੇ ਸਸਕਾਰ ਸਬੰਧੀ ਲੋਕਾਂ ਦੇ ਦਿਲਾਂ ਵਿੱਚ ਪੈਦਾ ਹੋ ਰਹੀਆਂ ਗਲਤ ਧਾਰਨਾਵਾਂ ਨੂੰ ਖਾਰਜ ਕਰਦਿਆਂ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਜਿਲਾ …
Read More »ਹੁਣ ਪੰਜਾਬ ‘ਚ ਹੋਣਗੇ ਕਰੋਨਾ ਵਾਇਰਸ ਸਬੰਧੀ 800 ਟੈਸਟ ਰੋਜਾਨਾ – ਡੀ.ਕੇ ਤਿਵਾੜੀ
5 ਆਰ.ਟੀ.ਪੀ.ਸੀ.ਆਰ ਅਤੇ 4 ਆਰ.ਐਨ.ਏ ਐਕਸਟਰੈਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਸਥਾਪਤ ਚੰਡੀਗੜ, 10 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media