Saturday, March 21, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਸਮਾਗਮ ਕਰਵਾਇਆ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਸਮੇਂ ਦਾਖਲ ਹੋਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਕਾਲਜ ’ਚ ਕਲਾਸਰੂਮ ਪੜ੍ਹਾਈ ਦੇ ਨਾਲ-ਨਾਲ ਸਪੋਰਟਸ, ਕਲਚਰਲ, ਸਾਹਿਤਕ ਅਤੇ ਹੋਰ ਕਈ ਕਿਸਮ ਦੀਆਂ ਗਤੀਵਿਧੀਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਵਿਦਿਆਰਥੀਆਂ …

Read More »

ਸਰਕਾਰੀ ਸਕੂਲ ਧਨੌਲਾ (ਲੜਕੇ) ਵਿਖੇ ਭਾਸ਼ਣ ਅਤੇ ਗੀਤ ਮੁਕਾਬਲੇ ਕਰਵਾਏ ਗਏ

ਸੰਗਰੂਰ , 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਸਿੱਖਿਆ ਅਫਸਰ ਇੰਦੂ ਸਿਮਕ, ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ-ਕਮ ਡੀ.ਡੀ.ਓ ਨਿਧਾ ਅਲਤਾਫ, ਬਲਾਕ ਨੋਡਲ ਆਫਸਰ ਹਰਪ੍ਰੀਤ ਕੌਰ ਬਲਾਕ ਬਰਨਾਲਾ, ਸਕੂਲ ਮੁਖੀ ਰੇਨੂ ਬਾਲਾ ਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੀ ਇਸ਼ਰਤ ਭੱਠਲ, ਰਮਨਦੀਪ ਭੰਡਾਰੀ, ਸਾਰਿਕਾ ਜ਼ਿੰਦਲ, ਰਸੀਤਾ ਰਾਣੀ ਦੀ ਰਹਿਨੁਮਾਈ ਹੇਠ ਭਾਸ਼ਣ ਅਤੇ ਗੀਤ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਕਬੱਡੀ ਮੁੰਡਿਆਂ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ

ਭੀਖੀ, 28 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸਕੂਲ ਮੋਹਰ ਸਿੰਘ ਵਾਲਾ ਵਿਖੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਮੁੰਡਿਆਂ ਨੇ ਕਬੱਡੀ ਦੀ ਟੀਮ ਅੰਡਰ-17 ਅਤੇ ਫੁੱਟਬਾਲ ਅੰਡਰ 14 ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਸਾਰੇ ਬੱਚਿਆਂ ਇਹਨਾਂ ਦੇ ਕੋਚ ਹਰਿੰਦਰ ਸਿੰਘ ਡੀ.ਪੀ ਨੂੰ ਵੀ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ …

Read More »

ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ਼ ਦੇਣ ਦਾ ਮੁੱਦਾ ਸੰਸਦ ‘ਚ ਜੋਰ ਸ਼ੋਰ ਨਾਲ ਉਠਾਉਣ ਔਜਲਾ – ਵਿਕਾਸ ਮੰਚ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਲਈ ਵਿਸ਼ੇਸ਼ ਪੈਕੇਜ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਅਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਨੇ ਪ੍ਰੈਸ ਨੂੰ …

Read More »

ਤੀਸਰਾ ਸੁਰ ਉਤਸਵ 2024 – ਸੱਤਵਾਂ ਦਿਨ ਪਹਿਲੀ ਮਹਿਲਾ ਪ੍ਰਸਿੱਧ ਸੰਗੀਤਕਾਰ ਉਸ਼ਾ ਖੰਨਾ ਨੂੰ ਸਮਰਪਿਤ

ਅੰਮ੍ਰਿਤਸਰ, 27 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਸੱਤਵੇਂ ਦਿਨ ਮੁੱਖ ਮਹਿਮਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਸਤਵੇਂ ਦਿਨ ਭਾਰਤ ਦੀ ਪਹਿਲੀ ਮਹਿਲਾ ਪ੍ਰਸਿੱਧ ਸੰਗੀਤਕਾਰ ਉਸ਼ਾ ਖੰਨਾ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ …

Read More »

ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ‘ਚ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਲਈ 4.5 ਕਰੋੜ ਦੇ ਕੰਮ ਪਾਸ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਦੀ ਸਾਂਭ-ਸੰਭਾਲ ਲਈ ਹਰ ਸੰਭਵ ਉਪਰਾਲੇ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਸ ਤੋਂ ਪਹਿਲਾਂ ਸੀਵਰੇਜ ਦੀ ਸਾਂਭ-ਸੰਭਾਲ ਦਾ ਕੰਮ ਸਿੰਗਲ ਟੈਂਡਰ ਰਾਹੀਂ ਠੇਕੇਦਾਰ ਵਲੋਂ ਕੀਤਾ ਜਾਂਦਾ ਸੀ, ਜਿਸ ਕਾਰਨ …

Read More »

ਤੀਜੇ ਅਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਸਮਾਗਮ ਯਾਦਗਾਰੀ ਹੋਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਮੁਕੰਮਲ ਰੂਪ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਥਾਵਾਂ ’ਤੇ ਮੁੱਖ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਨਗਰ ਕੀਰਤਨ …

Read More »

ਬਿਜਲੀ ਮੰਤਰੀ ਈ.ਟੀ.ਓ ਨੇ ਜਿਲ੍ਹਾ ਪਠਾਨਕੋਟ ‘ਚ ਪਾਵਰ ਹਾਊਸ ਦਾ ਕੀਤਾ ਅਚਨਚੇਤ ਨਿਰੀਖਣ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ (ਬੀ.ਐਂਡ ਆਰ) ਅਤੇ ਬਿਜਲੀ ਮੰਤਰੀ ਪੰਜਾਬ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਉਨ੍ਹਾਂ ਅੱਜ ਅਚਨਚੇਤ ਦੋਰੇ ਦੋਰਾਨ ਯੂ.ਬੀ.ਡੀ.ਸੀ ਹੈਡਰਲ ਪ੍ਰੋਜੈਕਟ ਪਾਵਰ ਹਾਊਸ ਨੰਬਰ 3 ਸਰਨਾ ਜਿਲ੍ਹਾ ਪਠਾਨਕੋਟ ਦਾ ਨਿਰੀਖਣ ਕੀਤਾ।ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਦਾ ਜਿਲ੍ਹਾ ਪਠਾਨਕੋਟ ਵਿਖੇ ਪਹੁੰਚਣ ਤੇ …

Read More »

ਰਾਜੇਸ਼ ਕੁਮਾਰ ਨੇ ਡੀ.ਈ.ਓ ਸੈਕੰਡਰੀ ਅਤੇ ਸ੍ਰੀਮਤੀ ਕਮਲਦੀਪ ਕੌਰ ਨੇ ਡੀ.ਈ.ਓ ਐਲੀਮੈਂਟਰੀ ਦਾ ਅਹੁੱਦਾ ਸੰਭਾਲਿਆ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਅਤੇ ਸ੍ਰੀਮਤੀ ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੋਸ਼ਿਆਰਪੁਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।ਨਵਨਿਯੁੱਕਤ ਜਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਰਾਜੇਸ਼ ਕੁਮਾਰ ਦੇ ਪਰਿਵਾਰਕ ਮੈਂਬਰ ਪਤਨੀ ਸ੍ਰੀਮਤੀ ਸੁਨੀਤਾ ਗੁਪਤਾ ਅਤੇ ਸ੍ਰੀਮਤੀ ਕਮਲਦੀਪ ਕੌਰ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸੀ.ਬੀ.ਐਸ.ਈ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ‘ਸਿੱਖਿਆ ਸਪਤਾਹ’ ਤਹਿਤ ਵਿਦਿਆਰਥੀਆਂ ਨੇ ‘ਕੇ.ਟੀ ਆਰਟ ਗੈਲਰੀ’ ਦਾ ਵਿੱਦਿਅਕ ਦੌਰਾ ਕਰਦਿਆਂ ਚਿੱਤਰਕਲਾ ਸਬੰਧੀ ਸੂਖਮ ਵਿਸ਼ੇਸ਼ਤਾਈਆਂ ਅਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ …

Read More »