Monday, August 24, 2026

ਪੰਜਾਬੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਜੂਨ ਨੂੰ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕੀਤਾ। ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ 24 ਜੂਨ 2026 (ਬੁੱਧਵਾਰ) …

Read More »

ਚੇਅਰਮੈਨ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਸੜਕ ਦੇ ਨਿਰਮਾਣ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ ਦੇ ਨਿਰਮਾਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ।ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਤੱਕ ਸੜਕ …

Read More »

ਨਗਰ ਨਿਗਮ ਵੱਲੋਂ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕੀਤੀ ਸਖਤ ਕਾਰਵਾਈ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦਸ਼ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਅਸਟੇਟ ਵਿਭਾਗ ਵੱਲੋਂ ਅੱਜ ਬੱਸ ਸਟੈਂਡ ਇਲਾਕੇ, ਹੁਕਮ ਸਿੰਘ ਰੋਡ ਅਤੇ ਕੋਰਟ ਰੋਡ ਵਿਖੇ ਗੈਰ ਕਾਨੂੰਨੀ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿੱਦਿਅਕ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਉਕਤ ਕ੍ਰਮਵਾਰ ਸੰਸਥਾਵਾਂ ’ਚ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾਇਰੈਕਟਰ ਡਾ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ ਦੇ ਖੋਜਾਰਥੀ ਕਰਨਵੀਰ ਸਿੰਘ ਨੇ ਚੀਨ ਦੇ ਸ਼ੇਨਜ਼ੇਨ ਵਿੱਚ ਆਯੋਜਿਤ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ਵਿੱਚ ਭਾਰਤ ਦੀ ਸ਼ਾਨਦਾਰ ਨੁਮਾਇੰਦਗੀ ਕਰਕੇ ਯੂੂੀਵਰਸਿਟੀ ਦਾ ਮਾਣ ਵਧਾਇਆ।ਇਹ ਅੰਤਰਰਾਸ਼ਟਰੀ ਸਿਮਪੋਜ਼ਿਅਮ ਵਿਸ਼ਵ ਭਰ ਦੇ ਪ੍ਰਸਿੱਧ ਵਿਗਿਆਨੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਵਿਦਵਾਨਾਂ ਨੂੰ ਇਕ ਮੰਚ ’ਤੇ ਇਕੱਠਾ ਕਰਦਾ ਹੈ, ਜਿਥੇ ਦਵਾਈ ਸਬੰਧੀ ਰਸਾਇਣ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਾਨਯੋਗ ਸ਼੍ਰੀਮਤੀ ਜਤਿੰਦਰ ਕੌਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਂਸ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ …

Read More »

ਪਲਸ ਪੋਲੀਓ ਰਾਊਂਡ ਦੀ ਸਫਲਤਾ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਰੈਵਨਿਊ ਅਫ਼ਸਰ ਮਨਕੀਰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਵਿੱਚ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਲਸ ਪੋਲੀਓ ਰਾਊਂਡ ਸਬੰਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੀ …

Read More »

12ਵਾਂ ਅੰਤਰਰਾਸ਼ਟਰੀ ਯੋਗ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਐਨ.ਸੀ.ਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਨੇ 21 ਜੂਨ 2026 ਨੂੰ ਅੰਮ੍ਰਿਤਸਰ ਵਿਖੇ ਉਤਸ਼ਾਹ ਨਾਲ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਮੁੱਖ ਸਮਾਗਮ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਲਾਅਨ ਵਿੱਚ “ਸਿਹਤਮੰਦ ਉਮਰ ਲਈ ਯੋਗ” ਥੀਮ ਅਧੀਨ ਆਯੋਜਿਤ ਕੀਤਾ ਗਿਆ ਸੀ।2 ਅਧਿਕਾਰੀ, 10 ਏ.ਐਨ.ਓ /ਸੀ.ਟੀ.ਓ, 20 ਪੀ.ਆਈ ਸਟਾਫ ਅਤੇ 600 ਤੋਂ ਵੱਧ ਐਨ.ਸੀ.ਸੀ ਸੀ.ਡੀ.ਟੀ ਨੇ ਯੋਗਾ ਸੈਸ਼ਨ ਵਿੱਚ ਹਿੱਸਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ ਦੇ ਖੋਜਾਰਥੀ ਕਰਨਵੀਰ ਸਿੰਘ ਨੇ ਚੀਨ ਦੇ ਸ਼ੇਨਜ਼ੇਨ ਵਿੱਚ ਆਯੋਜਿਤ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ਵਿੱਚ ਭਾਰਤ ਦੀ ਸ਼ਾਨਦਾਰ ਨੁਮਾਇੰਦਗੀ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ।ਇਹ ਅੰਤਰਰਾਸ਼ਟਰੀ ਸਿਮਪੋਜ਼ਿਅਮ ਵਿਸ਼ਵ ਭਰ ਦੇ ਪ੍ਰਸਿੱਧ ਵਿਗਿਆਨੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਵਿਦਵਾਨਾਂ ਨੂੰ ਇਕ ਮੰਚ ’ਤੇ ਇਕੱਠਾ ਕਰਦਾ ਹੈ, ਜਿਥੇ ਦਵਾਈ ਸਬੰਧੀ ਰਸਾਇਣ …

Read More »

ਨਗਰ ਨਿਗਮ ਨੇ ਬੱਸ ਸਟੈਂਡ ਇਲਾਕੇ ‘ਚ ਗੰਦਗੀ ਫੈਲਾਉਣ ਵਾਲਿਆਂ ਦੇ ਕੱਟੇ ਚਲਾਨ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮੈਡੀਕਲ ਅਫ਼ਸਰ ਹੈਲਥ (ਐਮ.ਓ.ਐਚ) ਡਾ. ਕਿਰਨ ਦੀ ਦੇਖ-ਰੇਖ ਹੇਠ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਸ਼ਹਿਰ ਦੇ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।ਹੈਲਥ ਵਿੰਗ ਦੀਆਂ ਟੀਮਾਂ ਨੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾ ਕੇ ਕੂੜਾ-ਕਰਕਟ ਹਟਾਇਆ, ਜਨਤਕ ਥਾਵਾਂ ਦੀ …

Read More »