Wednesday, November 25, 2026

ਪੰਜਾਬੀ

ਮੁਸ਼ਕਾਬਾਦ ਦੇ ਖਾਲਸਾ ਪਰਿਵਾਰ ਵਲੋਂ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਨੂੰ ਇੱਕ ਲੱਖ ਗਿਆਰਾਂ ਹਜ਼ਾਰ ਦਾਨ

ਸਮਰਾਲਾ, 3 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੀ ਚੰਗੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਪਿੰਡ ਮੁਸ਼ਕਾਬਾਦ ਦੇ ਵਸਨੀਕ ਅਮਰ ਸਿੰਘ ਚੇਅਰਮੈਨ ਸ਼ੂਗਰ ਮਿੱਲ ਬੁੱਢੇਵਾਲ ਲੁਧਿਆਣਾ ਤੇ ਉਨ੍ਹਾਂ ਦੇ ਖਾਲਸਾ ਪਰਿਵਾਰ ਵਲੋਂ ਸਕੂਲ ਲਈ ਇੱਕ ਲੱਖ ਗਿਆਰਾਂ ਹਜ਼ਾਰ ਦੀ ਵੱਡੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਸਕੂਲ ਵਿੱਚ ਕਰਵਾਏ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ …

Read More »

ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਬਣੇ ਮਲਕੀਤ ਸਿੰਘ ਬਹਿੜਵਾਲ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਲਕੀਤ ਸਿੰਘ ਬਹਿੜਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਸੌਂਪੀ ਹੈ।29 ਫ਼ਰਵਰੀ ਨੂੰ ਸੇਵਾ ਮੁਕਤ ਹੋਏ ਸੁਪਰਡੈਂਟ ਸਤਨਾਮ ਸਿੰਘ ਦੀ ਥਾਂ ਬਹਿੜਵਾਲ ਨੂੰ ਕੰਮ-ਕਾਜ ਦਿੱਤਾ ਗਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਅਹੁਦੇ ਦਾ ਕਾਰਜ ਸੰਭਾਲ ਲਿਆ ਹੈ।ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕੋਰੀਡੋਰ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦੀ ਰਸਮੀ ਆਰੰਭਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ …

Read More »

ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – `ਲਮਹੋਂ ਕੀ ਮੁਲਾਕਾਤ` ਨਾਟਕ ਦਾ ਮੰਚਨ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਛੇਵੇਂ ਦਿਨ ਏ.ਟੀ.ਜੀ ਜੰਮੂ ਦੀ ਟੀਮ ਵੱਲੋਂ ਕ੍ਰਿਸ਼ਨ ਚੰਦਰ ਦਾ ਲਿਖਿਆ ਤੇ ਨਾਟਕੀ ਰੁਪਾਂਤਰ ਉਮਾ ਝੁਨਝੁਨਵਾਲਾ ਦੁਆਰਾ ਤਿਆਰ ਅਤੇ ਮੁਸ਼ਤਾਕ ਕਾਕ ਦਾ ਡਾਇਰੈਕਟ ਕੀਤਾ ਨਾਟਕ `ਲਮਹੋਂ …

Read More »

ਪੈਨਸ਼ਨਰਾਂ ਨੇ ਇਸ ਸਾਲ ਦੇ ਬਜ਼ਟ ਨੂੰ ਨਿਰਾਸ਼ਾਜਨਕ ਐਲਾਨਿਆ

140 ਮਹੀਨਿਆਂ ਦੇ ਡੀ.ਏ ਭੁਗਤਾਨ ਬਾਰੇ ਕੋਈ ਜਿਕਰ ਨਹੀਂ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 3 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 2020-21 ਲਈ ਪੇਸ਼ ਕੀਤੇ ਗਏ ਬਜ਼ਟ ਨੂੰ ਪੰਜਾਬ ਦੇ ਸਰਕਾਰੀ ਪੈਨਸ਼ਨਰਾਂ ਨੇ ਨਿਰਾਸ਼ਾਜਨਕ ਦੱਸਿਆ ਹੈ।ਪੰਜਾਬ ਰਾਜ ਪੈਨਸ਼ਰਜ਼ ਮਹਾਂ ਸੰਘ ਦੇ ਪ੍ਰਧਾਨ ਅਤੇ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ …

Read More »

ਸੁਖਜਿੰਦਰ ਹੇਰ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਪ੍ਰਧਾਨ ਬਣੇ

ਸੁਖਦੀਪ ਸਿੱਧੂ ਮਾਝਾ ਖੇਤਰ ਲਈ ਸਲਾਹਕਾਰ ਨਿਯੁੱਕਤ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਿਨਾਂ ਕਿਸੇ ਭੇਦ-ਭਾਵ ਦੇ ਹਰ ਨਸਲ, ਜਾਤ, ਰੰਗ ਤੇ ਧਰਮ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਆਪਣੀ ਨਿਵੇਕਲੀ ਪਛਾਣ ਬਣਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ …

Read More »

ਨੌਸੈਨਾ ਐਵੀਏਸ਼ਨ ਵੈਟਰਨਸ ਐਸੋਸੀਏਸ਼ਨ ਦੀ ਅੰਮ੍ਰਿਤਸਰ ‘ਚ ਮੀਟਿੰਗ

ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਸੇਵਮੁਕਤ ਨੌਸੈਨਾ ਦੇ ਅਧਿਕਾਰੀ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਨੌਸੈਨਾ ਐਵਿਏਸਨ ਵੈਟਰਨਸ ਐਸੋਸੀਏਸ਼ਨ (ਨਾਵਾ) ਦੀ ਸਲਾਨਾ ਜਨਰਲ ਹਾਊਸ ਦੀ ਬੈਠਕ ਅੰਮਿ੍ਤਸਰ ਵਿਖੇ ਹੋਈ, ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਇਲਾਵਾ ਯੂ.ਕੇ, ਕਨੇਡਾ, ਆਸਟ੍ਰੇਲੀਆ, ਸਵੀਡਨ ਆਦਿ ਮੁਲਕਾਂ ਤੋਂ ਨੌਸੈਨਾ ਦੇ ਰਿਟਾਇਰਡ ਕਰਮਚਾਰੀਆਂ ਨੇ ਵੱਡੀ ਸੰਖਿਆ ਵਿਚ ਹਿੱਸਾ ਲੈ ਕੇ …

Read More »

ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਜਲਦ – ਓਮ ਪ੍ਰਕਾਸ਼ ਸੋਨੀ

ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕਪੂਰਥਲਾ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕਿਹਾ ਕਿ ਕਪੂਰਥਲਾ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੇ ਐਲਾਨ ਨੂੰ ਜਲਦ ਹੀ ਹਕੀਕੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ …

Read More »

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਵਿਖੇ ਡਾ. ਭੀਮ ਸੇੈਨ ਕਾਂਸਲ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ।ਉਸ ਤੋ ਬਾਅਦ ਮਾਰਚ ਪਾਸਟ ਪਰੇਡ ਦੇ ਨਾਲ-ਨਾਲ ਮਿਸ਼ਾਲ, ਸਲਾਮੀ ਅਤੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।ਸਪੋਰਟਸ …

Read More »

ਸਤਿੰਦਰ ਸਰਤਾਜ ਦੀ ਵਿਲੱਖਣ ਪੇਸ਼ਕਾਰੀ ਨੇ ਹਜ਼ਾਰਾਂ ਕਲਾ ਪ੍ਰੇਮੀਆਂ ਦਾ ਮਨ ਮੋਹਿਆ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਡੀ.ਸੀ ਥੋਰੀ ਤੇ ਵਿਧਾਇਕ ਮਾਣਿਆ ਆਨੰਦ ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਸਰਕਾਰੀ ਰਣਬੀਰ ਕਾਲਜ ਵਿਖੇ ਆਯੋਜਿਤ `ਸਟਾਰ ਨਾਈਟ` ਦੌਰਾਨ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਵਿਲੱਖਣ ਪੇਸ਼ਕਾਰੀ ਨਾਲ ਹਜ਼ਾਰਾਂ ਕਲਾ ਪ੍ਰੇਮੀਆਂ ਦਾ ਮਨ ਮੋਹਿਆ। ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ …

Read More »