ਸੰਗਰੂਰ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲਾ ਸੰਗਰੂਰ ‘ਚ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸੰਗਰੂਰ-ਬਰਨਾਲਾ ਸੜਕ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਵਾਹਨਾਂ ਦੀ ਜਾਂਚ ਮੌਕੇ ਮੋਟਰ ਵਹੀਕਲ ਐਕਟ ਤਹਿਤ ਦਸਤਾਵੇਜੀ ਘਾਟ …
Read More »ਪੰਜਾਬੀ
ਤਿੰਨ ਮਹੀਨੇ ਤੋਂ ਪੈਨਸ਼ਨਾਂ ਅਤੇ ਤਨਖਾਹਾਂ ਨਾ ਮਿਲਣ ‘ਤੇ ਮਿਊਂਸਪਲ ਪੈਨਸ਼ਨਰਾਂ ਤੇ ਮੁਲਾਜ਼ਮਾਂ ‘ਚ ਰੋਸ
ਜਿਲਾ ਹੈਡ ਕੁਆਰਟਰ ਵਿਖੇ ਰੋਸ ਮੁਜ਼ਾਹਰਾ8 ਫਰਵਰੀ ਨੂੰ ਧੂਰੀ, 6 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਮੂਹ ਮਿਊਂਸਪਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿੱਚ ਸਰਕਾਰ ਵਲੋਂ ਸਾਰੇ ਪੈਨਸ਼ਨਰਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਪੈਨਸ਼ਨਾਂ ਨਾ ਦੇਣ ਕਾਰਨ ਭਾਰੀ ਰੋਸ ਹੈ।ਕੌਂਸਲਾਂ ਵਿੱਚ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਾਰਨ ਪੈਨਸ਼ਨਰ ਅਤੇ ਮੁਲਾਜ਼ਮਾਂ ਆਪਣੇ ਘਰ ਦਾ ਖਰਚਾ ਚਲਾਉਣ ਤੋਂ ਅਸਮਰੱਥ ਹਨ।ਇਸ ਦੇ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਛੇਹਰਟਾ ਵਿਖੇ ਵਿਸ਼ਵ ਕੈਂਸਰ ਅਤੇ ਕੋਹੜ ਕੁਸ਼ਟ ਰੋਗ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਦਿਸ਼ਾਂ ਤਹਿਤ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਵੱਖ-ਵੱਖ ਤਰ੍ਹਾਂ ਦੀ ਕੈਂਸਰ ਅਤੇ ਕੋਹੜ ਦੀ ਬਿਮਾਰੀ ਸਬੰਧੀ ਲੋਕਾਂ …
Read More »ਖਾਲਸਾ ਕਾਲਜ ਪਬਲਿਕ ਸਕੂਲ ’ਚ ਅਰਦਾਸ ਦਿਵਸ ਆਯੋਜਿਤ
ਪ੍ਰੀਖਿਆ ’ਚ ‘ਅੰਕਾਂ’ ਦਾ ਨਹੀਂ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ – ਛੀਨਾ ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਸਮੇਂ ’ਚ ਪ੍ਰੀਖਿਆ ’ਚ ਵਿਦਿਆਰਥੀਆਂ ਦੇ ਆਉਣ ਵਾਲੇ ‘ਅੰਕਾਂ’ ਦਾ ਨਹੀਂ ਬਲਕਿ ਇਮਤਿਹਾਨ ‘ਚ ਪ੍ਰਾਪਤ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ …
Read More »ਪਾਵਰਕਾਮ ਸੀ.ਐਚ.ਬੀ ਠੇਕਾ ਜਥੇਬੰਦੀ ਨੂੰ ਇੱਕ ਹਫਤੇ ‘ਚ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਪਟਿਆਲਾ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪਾਵਰਕਾਮ ਮੈਨੇਜਮੈਂਟ ਨਾਲ ਪਟਿਆਲਾ ਹੈੰਡ ਆਫਿਸ ਵਿਖੇ ਮੀਟਿੰਗ ਹੋਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੋਧਰ ਸਿੰਘ ਸ਼ਿਵ ਸ਼ੰਕਰ ਸਰਕਲ/ਡਵੀਜ਼ਨ ਸਕੱਤਰ ਕੇਸਰ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਕਰਨ ਦੇ …
Read More »8 ਫਰਵਰੀ ਦੀ ਸੰਗਰੂਰ ਰੈਲੀ ਬਾਰੇ ਡੀ.ਟੀ.ਐਫ ਸਮਰਾਲਾ-ਮਾਛੀਵਾੜਾ ਸਾਹਿਬ ਬਲਾਕ ਕਮੇਟੀ ਦੀ ਅਹਿਮ ਮੀਟਿੰਗ
ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਕੌਰ ਨੂੰ ਮੁਅਤਲ ਕਰਨਾ ਨਿਰੀ ਤਾਨਾਸ਼ਾਹੀ ਸਮਰਾਲਾ, 6 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਸਮਰਾਲਾ-ਮਾਛੀਵਾੜਾ ਸਾਹਿਬ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਅਤੇ ਰਜਿੰਦਰ ਸਿੰਘ ਮਾਛੀਵਾੜਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਜਿਲਾ ਸਕੱਤਰ ਦਲਜੀਤ ਸਮਰਾਲਾ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੁਆਰਾ ਅਧਿਆਪਕ ਮੰਗਾਂ ‘ਤੇ ਅਪਣਾੀ …
Read More »ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਿਸਥਾਨ ਸਰਕਾਰ- ਲੌਂਗੋਵਾਲ
ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧ ਵਿਚ ਰਾਜਿਸਥਾਨ ਸਰਕਾਰ ਨੂੰ ਆਦੇਸ਼ …
Read More »ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ‘ਚ ਘੰਟਿਆਂ-ਬੱਧੀ ਚੱਲਿਆ ਰਚਨਾਵਾਂ ਦਾ ਦੌਰ
ਵਿਛੜੀਆਂ ਸਾਹਿਤਕ ਸਖ਼ਸ਼ੀਅਤਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਸਮਰਾਲਾ, 6 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਉਰਦੂ ਅਫ਼ਸਾਨਾ ਨਿਗਾਰ ਸਹਾਦਤ ਹਸਨ ਮੰਟੋ ਨੂੰ ਸਮਰਪਿਤ ਕੀਤੀ ਗਈ।ਜੋ ਕਿ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ. ਸੈਕੰ. ਸਕੂਲ ਸਮਰਾਲਾ ਵਿਖੇ ਹੋਈ।ਸਭ ਤੋਂ ਪਹਿਲਾਂ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਦੇ ਨੌਜਵਾਨ ਵਿਗਿਆਨੀਆਂ ਵਲੋਂ ਇੱਕ ਸ਼ਾਨਦਾਰ ਵਿਗਿਆਨ ਪ੍ਰਦਰਸ਼ਨੀ ਦੌਰਾਨ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਆਕਰਸ਼ਕ ਤੇ ਕਾਰਜਸ਼ੀਲ ਮਾਡਲ ਤਿਆਰ ਕੀਤੇ ਗਏ।ਇਹ ਸਾਰੇ ਹੀ ਮਾਡਲ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਜਿਵੇਂ ‘ਸਵੱਛ ਤੇ ਹਰਿਆ ਭਰਿਆ ਭਾਰਤ, ਰੇਨ ਹਾਰਵੈਸਟਿੰਗ, …
Read More »ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ
ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹੈ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਜੀਵਨ- ਲੌਂਗੋਵਾਲ ਲੌਂਗੋਵਾਲ, 6 ਫ਼ਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਸੰਪੂਰਨ ਹੋ ਗਏ।ਸਮਾਪਤੀ ਸਮਾਗਮ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ …
Read More »
Punjab Post Daily Online Newspaper & Print Media