ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸਕੂਲੀ ਵਾਹਨਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਨੇਮਾਂ ਦੀ ਪਾਲਣਾ ਨਾ ਕਰਨ ’ਤੇ ਕੁਝ ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏੇ। …
Read More »ਪੰਜਾਬੀ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਮੱਕੜ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਰੀਰਕ ਤੌਰ ਤੇ ਤੁਰ ਜਾਣ ਕਾਰਣ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਬਾਬਾ ਹਰਭਜਨ ਸਿੰਘ ਭਲਵਾਨ ਦਾ ਅਚਨਚੇਤ ਦਿਹਾਂਤ, ਲੌਂਗੋਵਾਲ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਹਰਭਜਨ ਸਿੰਘ ਭਲਵਾਨ ਅਕਾਲ ਚਲਾਣਾ ਕਰ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬਾਬਾ ਹਰਭਜਨ ਸਿੰਘ ਭਲਵਾਨ ਗੁਰਮਤਿ ਦੇ ਰੰਗ …
Read More »ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਬੱਚਿਆਂ ਦੇ ਸਮਾਗਮ …
Read More »ਬਾਲ ਹੱਕਾਂ ਬਾਰੇ ਕਮਿਸ਼ਨ ਦੇ ਚੇਅਰਮੈਨ ਵਲੋਂ ਬਿਆਸ ਦਾ ਦੌਰਾ, ਜਿਣਸੀ ਸੋਸ਼ਣ ਸਬੰਧੀ ਜਾਂਚ ਕਮੇਟੀਆਂ ਨਾਲ ਕੀਤੀ ਗੱਲ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀਤੇ ਦਿਨੀ ਬਿਆਸ ਦੇ ਨਿੱਜੀ ਸਕੂਲ ਵਿਚ ਬੱਚੀ ਨਾਲ ਜਿਣਸੀ ਸੋਸ਼ਣ ਦੀ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹਏ, ਅੱਜ ਬਾਲ ਹੱਕਾਂ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵੱਲੋਂ ਬਾਬਾ ਬਕਾਲਾ ਪਹੁੰਚ ਕੇ ਸਾਰੀਆਂ ਜਾਂਚ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਹੁਣ ਤੱਕ …
Read More »ਡਿਪਟੀ ਕਮਿਸ਼ਨਰ ਵਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦਗਾਰਾਂ ਦਾ ਨਿਰੀਖਣ
ਇਤਹਾਸਕ ਸਥਾਨ ਦੀ ਸੰਭਾਲ ਲਈ ਹਰ ਤਰਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅੱਜ ਉਚੇਚੇ ਤੌਰ ‘ਤੇ ਅਟਾਰੀ ਦੇ ਉਸ ਸਥਾਨ ‘ਤੇ ਪੁੱਜੇ, ਜਿਥੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦਾ ਸਸਕਾਰ ਹੋਇਆ ਅਤੇ ਉਨਾਂ ਦੀ ਬੇਟੀ ਦੇ ਵਿਆਹ ਮੌਕੇ ਮਹਾਰਾਜਾ ਰਣਜੀਤ ਸਿੰਘ ਸ਼ਾਹੀ ਬਰਾਤ ਲੈ ਕੇ ਅਟਾਰੀ ਆਏ।ਐਸ.ਡੀ.ਐਮ …
Read More »ਲੋਕ ਨੁਮਾਇੰਦੇ ਸਾਥ ਦੇਣ ਤਾਂ ਪੰਜਾਬ ਵਿਚੋਂ ਟੀ.ਬੀ ਦਾ ਖਾਤਮਾ ਯਕੀਨੀ – ਸੋਨੀ
ਲੋਕ ਸਭਾ ਮੈਂਬਰ ਵਿਪਲੋਵ ਠਾਕੁਰ ਨੇ ਟੀ.ਬੀ ਹਸਪਤਾਲ ਨੂੰ ਦਿੱਤੇ 10 ਲੱਖ ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਅੰਮਿ੍ਰਤਸਰ ਵਲੋਂ ਭਾਰਤੀ ਸੰਸਦੀ ਸੰਸਥਾ ਵਸੋਂ ਤੇ ਵਿਕਾਸ ਅਤੇ ਸਿਹਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਟੀ.ਬੀ ਬਾਰੇੇ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਵਿਕਾਸ ਮੰਤਰੀ ਓ.ਪੀ ਸੋਨੀ ਨੇ ਸੰਸਦੀ ਸੰਸਥਾ ਵਲੋਂ ਕੀਤੇ ਇਸ ਉਪਰਾਲੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਡਾਇਰੈਕਟਰ ਸਪੋਰਟਸ ਵਿਭਾਗ ਮੁਹਾਲੀ ਵੱਲੋਂ 9 ਤੋਂ 13 ਦਸੰਬਰ 2019 ਤੱਕ ਸੰਗਰੂਰ ਵਿਖੇ ਪੁਲਿਸ ਲਾਈਨਜ਼ ਸਕੇਟਿੰਗ ਟਰੈਕ ‘ਚ ਆਯੋਜਿਤ 65ਵੀਂ ਪੰਜਾਬ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ।ਇਸ ਚੈਂਪੀਅਨਸ਼ਿਪ ਵਿੱਚ 18 ਜਿਲ੍ਹਿਆਂ ਤੋਂ 450 ਖਿਡਾਰੀਆਂ ਨੇ ਹਿੱਸਾ ਲਿਆ । …
Read More »ਰਵਾਇਤੀ ਥੈਲੇ ਅਤੇ ਬੂਟੇ ਵੰਡਣ ਦਾ ਕੈਂਪ ਲਗਾਇਆ ਗਿਆ
550 ਕੱਪੜੇ ਦੇ ਥੈਲੇ ਅਤੇ 550 ਪੌਦੇ ਲੋਕਾਂ ਨੂੰ ਕੀਤੇ ਗਏ ਅਰਪਣ ਭੀਖੀ/ਮਾਨਸਾ, 22 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਅਤੇ ਹਰਿਆ ਭਰਿਆ ਬਣਾਉਣ ਲਈ ਸਥਾਨਕ ਸੈਂਟਰਲ ਪਾਰਕ ਵਿਖੇ ਸ੍ਰੀ ਗੁੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਵਾਇਤੀ ਥੈਲੇ ਅਤੇ ਪੌਦੇ ਵੰਡਣ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਸਪਤਾਹ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਪੁਰਬ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਪ੍ਰੋ. ਹਰੀ ਸਿੰਘ ਮੈਂਬਰ ਇੰਚਾਰਜ, ਹਰਪਾਲ ਸਿੰਘ ਧਾਰਮਿਕ ਅਧਿਆਪਕ ਝਬਾਲ ਸਕੂਲ ਅਤੇ ਸੁਨਾਮ ਸਿੰਘ ਧਾਰਮਿਕ ਅਧਿਆਾਪਕ ਕਸੇਲ ਸਕੂਲ ਮੁੱਖ ਵਕਤਾ ਵਜੋਂ …
Read More »
Punjab Post Daily Online Newspaper & Print Media