Wednesday, November 25, 2026

ਪੰਜਾਬੀ

ਸੀ.ਜੇ.ਐਮ ਅਜੀਤ ਪਾਲ ਸਿੰਘ ਨੇ ਜੇਲ੍ਹ ‘ਚ ਲਗਾਈ ਕੈਂਪ ਕੋਰਟ – ਕੇਸਾਂ ਦਾ ਨਿਪਟਾਰਾ ਤੇ ਦਿੱਤੇ ਰਿਹਾਈ ਦੇ ਹੁਕਮ

ਕਪੂਰਥਲਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸ਼ੋਰ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।              ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲਗਾਏ ਜਾਗਰੂਕਤਾ ਕੈਂਪ

ਕਪੂਰਥਲਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਅਤੇ ਬੀ.ਡੀ.ਪੀ.ਓ ਦਫ਼ਤਰ ਢਿਲਵਾਂ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ …

Read More »

ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਵਫ਼ਦ …

Read More »

ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ …

Read More »

6ਵੇਂ ਪੇਅ-ਕਮਿਸ਼ਨ ਦੀ ਰਿਪੋਰਟ 16 ਦਸੰਬਰ ਤੱਕ ਲਾਗੂ ਕਰਨ ਲਈ ਜੁਆਇੰਟ ਫਰੰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਅਲਟੀਮੇਟਮ

ਸਮਰਾਲਾ, 12 ਦਸਬੰਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਸਮਰਾਲਾ, ਅਜਮੇਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ ਜਿਸ ਵਿੱਚ 8 ਨਵੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਰਾਜ ਪੱਧਰੀ ਕਨਵੀਨਰ ਸਰਬਸੰਮਤੀ ਨਾਲ ਉਪਰੋਕਤ ਜਥੇਬੰਦੀ ਵਿਚ ਸ਼ਾਮਲ ਕਰ ਲਏ ਗਏ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਦਲਜੀਤ ਸਿੰਘ ਭੁੱਲਰ …

Read More »

ਸਿੱਖ ਦਰਿਆ ਦਿਲ ਅਤੇ ਬਹਾਦੁਰ ਕੌਮ – ਬ੍ਰਿਟਿਸ਼ ਬ੍ਰਿਗੇਡੀਅਰ ਸੇਲੀਆ ਜੇਨ ਹਰਵੀ

ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਤੋਂ ਲਿਆਂਦੇ ਪੱਥਰ ਕੀਤਾ ਸਥਾਪਿਤ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਇਕ ਅਜਿਹੀ ਕੌਮ ਹੈ ਜੋ ਵਿਸ਼ਵ ਭਰ ’ਚ ਆਪਣੀ ਦਰਿਆ ਦਿਲੀ ਦੇ ਨਾਲ-ਨਾਲ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਸਦਕਾ ਸਤਿਕਾਰਯੋਗ ਹੈ।ਸਿੱਖਾਂ ਨੇ ਜਿਥੇ ਮਜ਼ਲੂਮਾਂ, ਲਾਚਾਰਾਂ ਅਤੇ ਹੋਰਨਾਂ ਧਰਮਾਂ ਦੀ ਰੱਖਿਆ ਖਾਤਿਰ ਹੱਸਦੇ-ਹੱਸਦੇ ਆਪਣਾ ਬਲੀਦਾਨ ਦਿੱਤਾ ਹੈ, ਉਥੇ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ …

Read More »

ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਦੋ ਹਫਤਿਆਂ ਦੀ ਵਰਕਸ਼ਾਪ ਸਮਾਪਤ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ ਪ੍ਰੋਗਰਾਮ ਲਈ ਵਿਕਾਸ ਮੋਡਿਊਲ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਇਥੇ …

Read More »

ਮਨੁੱਖੀ ਅਵੇਸਲਾਪਨ ਵਾਤਾਵਰਣ ਨੂੰ ਬਹੁਤ ਵਿਗਾੜ ਸਕਦਾ ਹੈ – ਵਾਈਸ ਚਾਂਸਲਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵੱਲੋਂ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਚੁੱਕੇ ਜਾ ਰਹੇ ਵੱਖ ਵੱਖ ਕਦਮਾਂ ਦੀ ਸ਼ਲਾਘਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇ ਰਹਿੰਦੇ ਸਮੇਂ ਦੇ ਵਿਚ ਅਸੀਂ ਵਾਤਾਵਰਣ ਨੂੰ ਮਨੁੱਖ ਦੇ ਰਹਿਣਯੋਗ ਨਾ ਬਣਾਇਆ ਤਾਂ ਮਨੁੱਖਤਾ ਦੀ ਹੋਂਦ …

Read More »

ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸਕੂਲ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ ਹੈਡਕੁਆਟਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸੈਕੰਡਰੀ ਸਕੂਲ ਟਾਊਨ ਹਾਲ ਮਾਲ ਮੰਡੀ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਅਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ ਸਿੰਘ ਇੰਚਾਰਜ ਸਾਂਝ …

Read More »

ਜੀਅ ਦਇਆ ਪ੍ਰਵਾਨ ਸਮਾਗਮ ਨੂੰ ਸਮਰਪਿਤ ਬੱਚਿਆਂ ਦਾ ਗੁਰਬਾਣੀ ਕੰਠ ਸਮਾਗਮ ਕਰਵਾਇਆ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 15ਵਾਂ ਜੀਅ ਦਇਆ ਪ੍ਰਵਾਨ ਸਮਾਗਮ ਅਤੇ 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਸਤਵੀਂ ਲਹਿਰ ਦਾ 7ਵਾਂ ਅਰਦਾਸ ਸਮਾਗਮ ਨੂੰ ਸਮਰਪਿਤ ਗੁਰਬਾਣੀ ਕੰਠ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਤਕਰੀਬਨ 4200 ਦੇ ਕਰੀਬ ਬੱਚਿਆਂ ਨੇ ਭਾਗ ਲੈ ਕੇ ਜੁਬਾਨੀ ਪਾਠ ਸੁਣਾ ਕੇ ਇਨਾਮ ਪ੍ਰਾਪਤ ਕੀਤੇ।ਭਾਈ …

Read More »