Wednesday, December 31, 2025

ਪੰਜਾਬੀ ਖ਼ਬਰਾਂ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਵਿਖੇ ਸੱਜੇ ਜਲੌ ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। …

Read More »

ਪੋਲਿੰਗ ਪਾਰਟੀਆਂ ਨੂੰ ਕੀਤਾ ਗਿਆ ਰਵਾਨਾ, ਹੀਟ ਵੇਵ ਤੋਂ ਬਚਣ ਲਈ ਕੀਤੇ ਪੁਖ਼ਤਾ ਪ੍ਰਬੰਧ

ਹਰੇਕ ਹਲਕੇ ਵਿੱਚ ਬਣਾਇਆ ਗਿਆ 1-1 ਪਿੰਕ ਬੂਥ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ।ਥੋਰੀ ਨੇ ਦੱਸਿਆ ਕਿ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਲਗਾਈ ਛਬੀਲ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਗੁਰਮਤਿ ਵਿਚਾਰਾਂ ਕੀਤੀਆਂ …

Read More »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੋਟਾਂ ਵਾਲੇ ਦਿਨ 1 ਜੂਨ ਨੂੰ ਕਮਾਈ ਵਾਲੀ ਛੁੱਟੀ ਦਾ ਐਲਾਨ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮਥੋਰੀਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ।ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 1 ਜੂਨ 2024 ਨੂੰ ਕਮਾਈ ਵਾਲੀ ਛੁੱਟੀ (ਪੇਡ ਹੌਲੀਡੇਅ) …

Read More »

ਵਿਸ਼ਵ ‘ਨੋ ਤੰਬਾਕੂ ਦਿਵਸ’ ਮੌਕੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ (ਡੈਂਟਲ) ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਡਾ. ਜਗਨਜੋਤ ਕੌਰ ਨੇ ਕਿਹਾ ਕਿ ਪੰਜਾਬ ਰਾਜ ਨੂੰ ਤੰਬਾਕੂ ਮੁਕਤ ਕਰਨ ਦੇ ਉਦੇਸ਼ ਨਾਲ ਇਹ ਸਮਾਗਮ ਸਾਰੀਆਂ ਸਿਹਤ …

Read More »

ਕਾਵਿ ਵਿਅੰਗ (ਵੋਟ)

ਵੋਟਰ ਵੀਰ ਜੀ ਰਹਿਣਾ ਸੁਚੇਤ ਪੂਰੇ, ਜਾਣਾ ਲਾਰਿਆਂ ਵਿੱਚ ਨਾ ਆ ਮੀਆਂ। ਸ਼ਕਤੀ ਵੋਟ ਦੀ ਰਾਜ ਦੇ ਭਾਗ ਬਦਲੇ, ਲੇਖੇ ਲਾਲਚ ਦੇ ਦੇਣੀ ਨਾ ਲਾ ਮੀਆਂ। ਜਿਸ ਤੋਂ ਭਲੇ ਦੀ ਹੋਵੇ ਉਮੀਦ ਕੋਈ, ਉਮੀਦਵਾਰ ਉਹ ਦਿਓ ਜਿਤਾ ਮੀਆਂ। ਕਹਿ ਕੇ ਹੋਰ ‘ਤੇ ਕਰਨ ਕੁੱਝ ਹੋਰ ਜਿਹੜੇ, ਪਾਇਓ ਉਨ੍ਹਾਂ ਨੂੰ ‘ਚੋਹਲਾ’ ਨਾ ਘਾਹ ਮੀਆਂ। ਕਵਿਤਾ 3105202401 ਰਮੇਸ਼ ਬੱਗਾ ਚੋਹਲਾ ਰਿਸ਼ੀ ਨਗਰ …

Read More »

ਨੂੰਹ-ਸੱਸ ਦੇ ਖੂਬਸੂਰਤ ਰਿਸ਼ਤੇ ਦੀ ਕਹਾਣੀ ‘ਨੀ ਮੈਂ ਸੱਸ ਕੁੱਟਣੀ-2’

ਨੂੰਹ ਅਤੇ ਸੱਸ ਦੇ ਖ਼ੂਬਸੂਰਤ ਰਿਸ਼ਤੇ ‘ਤੇ ਬਣੀ ਪੰਜਾਬੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦੀ ਅਪਾਰ ਸਫਲਤਾ ਤੋਂ ਬਾਅਦ ਹੁਣ ਦਰਸ਼ਕਾਂ ਨੂੰ ‘ਨੀ ਮੈਂ ਸੱਸ ਕੁੱਟਣੀ-2’ ਦੇਖਣ ਨੂੰ ਮਿਲੇਗੀ।ਸੱਸ ਅਤੇ ਨੂੰਹ ਦੇ ਖੂਬਸੂਰਤ ਤੇ ਸਦੀਵੀ ਰਿਸ਼ਤੇ ਦੁਆਲੇ ਘੁੰਮਦੀ ਇਹ ਫਿਲਮ ਇਸ ਰਿਸ਼ਤੇ ਦੇ ਕੌੜੇ-ਮਿੱਠੇ ਪਲਾਂ ਨੂੰ ਪਰਦੇ ‘ਤੇ ਪੇਸ਼ ਕਰਦੀ ਹੈ।ਆਪਣੇ ਸ਼ੂਟਿੰਗ ਦੇ ਦਿਨਾਂ ਤੋਂ ਹੀ ਚਰਚਾ ਵਿੱਚ ਚੱਲ ਰਹੀ …

Read More »

ਅੰਮ੍ਰਿਤਸਰ ਨੂੰ ਪੰਜਾਬ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣ ਲਈ ਸੰਧੂ ਸਮੁੰਦਰੀ ਨੂੰ ਚੁਣ ਕੇ ਭੇਜੋ- ਜੇ.ਪੀ ਨੱਢਾ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਗਰਮੀ ਦੇ ਬਾਵਜ਼ੂਦ ਅੰਮ੍ਰਿਤਸਰ ਦੇ ਰਣਜੀਤ ਐਵਿਨਿਊ ਵਿਖੇ ਹੋਈ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਸਿਆਸੀ ਵਿਰੋਧੀਆਂ `ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇੰਡੀ ਗੱਠਜੋੜ ਪਰਿਵਾਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਬਚਾਉਣ ਵਾਲਾ ਗੱਠਜੋੜ ਹੈ, ਜਿਸ ਦੇ ਆਗੂ ਜਾਂ ਤਾਂ ਜਮਾਨਤ `ਤੇ ਹਨ ਜਾਂ ਜੇਲ੍ਹ `ਚ ਹਨ।ਇੰਡੀ …

Read More »

ਭਗਤ ਪੂਰਨ ਸਿੰਘ ਜੀ ਦਾ 120ਵਾਂ ਜਨਮ ਦਿਹਾੜਾ ਸਮਾਰੋਹ 2 ਤੋਂ 4 ਜੂਨ ਤੱਕ ਮਨਾਇਆ ਜਾਵੇਗਾ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਲਾਵਾਰਸਾਂ, ਪਾਗਲਾਂ, ਅਪਾਹਿਜਾਂ, ਬਜ਼ੁਰਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ 120ਵਾਂ ਜਨਮ ਦਿਹਾੜਾ ਸਮਾਰੋਹ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ …

Read More »

ਖਾਲਸਾ ਕਾਲਜ ਇੰਜ਼ੀਨੀਅਰਿੰਗ ਨੇ ਫੁਲਕਾਰੀ-ਵੁਮੈਨਜ਼ ਆਫ਼ ਅੰਮਿ੍ਰਤਸਰ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਫੁਲਕਾਰੀ-ਵੁਮੈਨਜ਼ ਆਫ਼ ਅੰਮ੍ਰਿਤਸਰ ਨਾਲ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ਸਬੰਧੀ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ ਬਣਾਉਣ ਦੇ ਮਹੱਤਵ ਤਹਿਤ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਹਨ।ਇਸ ਸਮਝੌਤੇ ਦਾ ਉਦੇਸ਼ ਵਿੱਦਿਅਕ ਮੌਕਿਆਂ ਨੂੰ ਵਧਾਉਣਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਖੇਤਰ ਦੇ ਅੰਦਰ ਵੱਖ-ਵੱਖ …

Read More »