Wednesday, November 25, 2026

ਪੰਜਾਬੀ

ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਦਾ ਡੀ.ਸੀ ਵਲੋਂ ਵਿਸ਼ੇਸ਼ ਸਨਮਾਨ

ਮਲੋਟ, 6 ਦਸੰਬਰ (ਪੰਜਾਬ ਪੋਸਟ- ਗਰਗ) – ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਐਮ.ਕੇ ਅਰਵਿੰਦ ਕੁਮਾਰ (ਆਈ.ਏ.ਐਸ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਤੋਂ ਇਲਾਵਾ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ …

Read More »

ਭਾਈ ਵੀਰ ਸਿੰਘ ਦਾ ਨਾਮ ‘ਭਾਰਤ ਰਤਨ’ ਲਈ ਭੇਜਾਂਗੇ- ਸੁਖਜਿੰਦਰ ਰੰਧਾਵਾ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਯੋਗਦਾਨ-ਤਰਲੋਚਨ ਸਿੰਘ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵੱਲੋਂ ਸਹਿਤਕਾਰ, ਆਧੁਨਿਕ ਕਵਿਤਾ ਦੇ ਪਿਤਾਮਾ ਕਵੀ ਅਤੇ ਚਿੰਤਕ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ …

Read More »

ਪਾਵਰਕਾਮ ਦੇ ਪੈਨਸ਼ਨਰਾਂ/ਮੁਲਾਜ਼ਮਾਂ ਅੱਗੇ ਝੁਕੀ ਪੰਜਾਬ ਸਰਕਾਰ- ਤਨਖਾਹਾਂ/ਪੈਨਸ਼ਨਾਂ ਜਾਰੀ

ਸਮਰਾਲਾ, 6 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਵਲੋਂ ਮਹੀਨਾ ਨਵੰਬਰ 2019 ਦੀ ਪੈਨਸ਼ਨ/ਤਨਖਾਹ ਨਾ ਮਿਲਣ ਕਰਕੇ ਤੀਜੇ ਦਿਨ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੰਪਲੇਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਭਾਰੀ ਰੋਸ ਮੁਜਾਹਾਰਾ ਕੀਤਾ ਗਿਆ।ਜਿਸ ਵਿੱਚ ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰ, ਵਿਧਵਾਵਾਂ ਅਤੇ ਮੁਲਾਜ਼ਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੋਸ ਮੁਜਾਹਾਰੇ …

Read More »

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ …

Read More »

ਪ੍ਰਧਾਨ ਲੌਂਗੋਵਾਲ ਤੇ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਵੀ …

Read More »

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਵਲੋਂ ਲੌਂਗੋਵਾਲ ਨਾਲ ਮੁਲਾਕਾਤ

 ‘ਚ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨੂੰ ਲਿਖੇਗੀ ਪੱਤਰ – ਭਾਈ ਲੌਂਗੋਵਾਲ ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਦੌਰਾਨ ਪੰਜਾਬ ‘ਚ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ।ਉਨ੍ਹਾਂ ਪ੍ਰਧਾਨ ਲੌਂਗੋਵਾਲ ਨੂੰ …

Read More »

ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਧਰਨਾ ਅਤੇ ਰੋਸ ਮਾਰਚ

ਸਮਰਾਲਾ, 6 ਦਸੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਾਂ/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਾਂ/ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਬਜ਼ਾਰ ਵਿੱਚ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਪ੍ਰਧਾਨ ਨੇ ਪੰਜਾਬ ਸਰਕਾਰ …

Read More »

ਪਰਮਜੀਤ ਸਿੰਘ ਵਿਰਦੀ ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਰੋਕਿਟਬਾਲ ਐਸੋਸੀਏਸ਼ਨ, ਪੰਜਾਬ ਦੀ ਸਲਾਨਾ ਮੀਟਿੰਗ ਹੋਟਲ ਜੀ.ਐਸ.ਸੀ ਇੰਟਰਨੈਸ਼ਨਲ ਤਰਨ ਤਾਰਨ ਰੋਡ ਵਿਖੇ ਹੋਈ।ਜਿਸ ਦੌਰਾਨ ਪਰਮਜੀਤ ਸਿੰਘ ਵਿਰਦੀ ਐਸ.ਐਚ.ਓ ਖਿਲਚੀਆਂ ਪ੍ਰਧਾਨ ਅਤੇ ਪਿ੍ਰੰਸੀਪਲ ਬਲਵਿੰਦਰ ਸਿੰਘ ਜਨਰਲ ਸਕੱਤਰ ਚੁਣੇ ਗਏ।ਸਾਰੇ ਹਾਊਸ ਨੇ ਪ੍ਰਧਾਨ ਅਤੇ ਜਰਨਲ ਸਕੱਤਰ ਸਾਹਿਬ ਨੂੰ ਹੋਰ ਅਹੁਦੇਦਾਰ ਬਣਾਉਣ ਦੇ ਅਖਤਿਆਰ ਦਿੱਤੇ।ਜਿੰਨਾਂ ਵਲੋਂ ਡਾ. ਸਰਬਜੀਤ ਸਿੰਘ ਛੀਨਾ ਤੇ ਵੀ.ਪੀ …

Read More »

ਸਰਕਾਰੀ ਸਕੂਲ ਚੀਚਾ ਦੇ ਵਿਦਿਆਰਥੀਆਂ ਨੇ ਨਾਟਸ਼ਾਲਾ ‘ਚ ਵੇਖਿਆ ਨਾਟਕ ਸਾਕਾ ਜਲਿਆਂਵਾਲਾ ਬਾਗ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸਰਕਾਰੀ ਸਕੂਲ ਚੀਚਾ ਦੇ ਵਿਦਿਆਰਥੀਆਂ ਨੂੰ ਨਾਟਕ ਜਲਿਆਂਵਾਲਾ ਬਾਗ ਦਾ ਸ਼ੋਅ ਦਿਖਾਇਆ ਗਿਆ।ਇਹ ਨਾਟਕ ਜਲਿਆਂਵਾਲਾ ਬਾਗ ਕਾਂਡ ਦੇ 100 ਸਾਲ ਬੀਤ ਜਾਣ ‘ਤੇ ਨਾਟਸ਼ਾਲਾ ਮੁੱਖੀ ਤੇ ਸ਼ਰੋਮਣੀ ਨਾਟਕਕਾਰ ਜਤਿੰਦਰ ਬਰਾੜ ਨੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ …

Read More »

ਰਾਤ ਸਮੇਂ ਅਸੁਰੱਖਿਅਤ ਔਰਤਾਂ/ਲੜਕੀਆਂ ਨੂੰ ਉਹਨਾ ਦੇ ਘਰ ਪਹੁੰਚਾਏਗੀ ਜਿਲਾ ਪੁਲਿਸ

ਕਪੂਰਥਲਾ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਸਤਿੰਦਰ ਸਿੰਘ ਵਲੋਂ ਸੰਦੀਪ ਸਿੰਘ ਮੰਡ ਡੀ.ਐਸ.ਪੀ ਜੁਰਮ ਵਿੱਰੁਧ ਔਰਤਾਂ ਅਤੇ ਬੱਚਿਆਂ ਕਪੂਰਥਲਾ ਨੇ ਰਾਤ ਸਮਂੇ ਅੋਰਤਾਂ ਅਤੇ ਲੜਕੀਆਂ ਨੂੰ ਘਰ ਜਾਣ ਲਈ ਕੋਈ ਢੁਕਵਾਂ ਸਾਧਨ ਨਾ ਮਿਲਣ ਦੀ ਸੂਰਤ ‘ਚ ਉਹਨਾ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦੇਣ ਦੀ ਸ਼ੁਰੂਆਤ …

Read More »