Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈਡ ਡਰਾਫਟਮੈਨ ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਐਥਲੈਟਿਕਸ ਚੈਪੀਅਨਸ਼ਿਪ ਦਾ ਉਦਘਾਟਨ

ਕਲੱਬ ਨੂੰ ਇੱਕ ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਯੋਗ ਅਗਵਾਈ ਹੇਠ 8 ਤੋ 16 ਸਾਲ ਦੇ ਬੱਚਿਆਂ ਦੀ 12ਵੀ ਇੰਟਰ-ਸਕੂਲ ਐਥਲੈਟਿਕਸ ਚੈਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਤੌਰ …

Read More »

ਤਰਕਸ਼ੀਲਾਂ ਵਲੋਂ ਜੋਤਿਸ਼ ਤੇ ਰਾਸ਼ੀਫਲ ਦੇ ਭਰਮ ਜਾਲ ਵਿਚੋਂ ਕਿਵੇਂ ਨਿਕਲੀਏ? ਸੈਮੀਨਾਰ 1 ਦਸੰਬਰ ਨੂੰ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਮਾਝਾ ਜੋਨ ਦੇ ਸਹਿਯੋਗ ਨਾਲ ਜੋਤਿਸ਼ ਤੇ ਰਾਸ਼ੀਫਲ ਦੇ ਭਰਮ ਜਾਲ ਵਿਚੋਂ ਕਿਵੇਂ ਨਿਕਲੀਏ? ਵਿਸ਼ੇ ਬਾਰੇ ਸੈਮੀਨਾਰ 1 ਦਸੰਬਰ ਐਤਵਾਰ ਨੂੰ ਸਵੇਰੇੇ 11.00 ਵਜੇ ਪੰਜਾਬ ਨਾਟਸ਼ਾਲਾ ਦੇ ਮਿੰਨੀ ਹਾਲ ‘ਚ ਕਰਵਾਇਆ ਜਾਵੇਗਾ।ਵਿਸ਼ੇ ਦੇ ਮਾਹਿਰ ਉਘੇ ਤਰਕਸ਼ੀਲ ਚਿੰਤਕ ਸੁਰਜੀਤ ਦੋਧਰ ਇਸ ਸਮੇਂ ਚਰਚਾ ਵਿਚ ਸ਼ਾਮਲ …

Read More »

ਸੰਤ ਭਿੰਡਰਾਂਵਾਲਿਆਂ ਦੇ ਵੱਡੇ ਭਰਾਤਾ ਭਾਈ ਵੀਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਪੰਥ ਦੀ ਅਜ਼ੀਮ ਸ਼ਖ਼ਸੀਅਤ ਸਨ ਭਾਈ ਵੀਰ ਸਿੰਘ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵੱਡੇ ਭਰਾਤਾ ਭਾਈ ਵੀਰ ਸਿੰਘ ਰੋਡੇ ਦੇ ਬੇਵਕਤ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ …

Read More »

ਸ਼੍ਰੋਮਣੀ ਕਮੇਟੀ ਵਲੋਂ ਕਰਤਾਰਪੁਰ ਸਾਹਿਬ (ਪਾਕਿ) ਦੇ ਫਾਰਮ ਭਰਨ ਦੀ ਸਹੂਲਤ ਸ਼ੁਰੂ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …

Read More »

ਡੇਰਾ ਬਾਬਾ ਨਾਨਕ ਤੋਂ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਵੀ ਅਰੰਭ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤੱਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਹੱਲ ਲਈ ਵੀ ਭਲਕ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਇਹ ਸੇਵਾ ਆਰੰਭੀ ਗਈ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ.ਰੋਡ ਵਿਖੇ ਸਲਾਨਾ ਸਮਾਗਮ ਦਾ ਆਯੋਜਨ

  ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਪ੍ਰਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸੈਸ਼ਨ 2018-19 ਦੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਵਿੱਚ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ …

Read More »

ਆਂਗਨਵਾੜੀ ਸੈਂਟਰ ਮਿੱਠੇਵਾਲ ‘ਚ ਯੋਗਾ ਤੇ ਪੀ.ਟੀ ਕਰਵਾਈ ਗਈ

ਸੰਦੌੜ, 30 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਆਂਗਨਵਾੜੀ ਸੈਂਟਰ ਮਿੱਠੇਵਾਲ ‘ਚ ਬੱਚਿਆਂ ਨੂੰ ਯੋਗਾ ਤੇ ਪੀ.ਟੀ ਕਰਵਾਈ ਗਈ ।ਆਂਗਨਵਾੜੀ ਵਰਕਰ ਕਮਲਜੀਤ ਕੌਰ ਨੇ ਬੱਚਿਆਂ ਨੂੰ ਯੋਗਾ ਤੇ ਪੀ.ਟੀ ਕਰਾਉਣ ਮੌਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੋਗ ਦੇ ਨਾਲ ਜਿਥੇ ਸਰੀਰ ਤੇ ਮਨ ਤੰਦਰੁਸਤ ਰਹਿੰਦਾ ਹੈ ਅਤੇ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।ਇਸ ਲਈ ਸਾਰਿਆਂ ਨੂੰ ਰੋਜ਼ਾਨਾ ਯੋਗਾ ਤੇ …

Read More »

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਲਈ ਸੱਜਿਆ ਗੁਰੁ ਨਾਨਕ ਦੇਵ ਸਟੇਡੀਅਮ

ਪ੍ਰਸਿੱਧ ਗਾਇਕ ਕੰਠ ਕਲੇਰ ਕਰਨਗੇ ਆਪਣੇ ਕਲਾ ਦਾ ਮੁਜ਼ਾਹਰਾ ਸੁਲਤਾਨਪੁਰ ਲੋਧੀ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਲਈ ਗੁਰੂ …

Read More »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ‘ਚ ਵੰਡੀਆਂ ਵਰਦੀਆਂ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਰਦੀਆਂ ਦੇ ਠੰਡੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਇੱਕ ਸਮਾਜਸੇਵੀ ਸੰਸਥਾ ਵਲੋਂ ਸਕੂਲ ਵਿਖੇ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਵੰਡੀਆਂ ਗਈਆਂ।ਇਹ ਸੰਸਥਾ ਵਲੋਂ ਪਹਿਲਾਂ ਵੀ ਸਕੂਲੀ ਬੱਚਿਆਂ ਨੂੰ ਲੋੜ ਮੁਤਾਬਕ ਚੀਜ਼ਾ ਦਿੱਤੀਆਂ ਜਾਂਦੀਆਂ ਹਨ।ਪਿ੍ਰੰਸੀਪਲ ਡਾ: ਅਮਰਪਾਲੀ ਕੌਰ ਨੇ ਸੰਸਥਾ ਦੇ ਮੈਂਬਰ ਹਰਦੀਪ …

Read More »