Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਿਖੇ ਅੰਤਰ-ਕਾਲਜ ਵਾਲੀਬਾਲ (ਲੜਕੀਆਂ) ਚੈਂਪੀਅਨਸ਼ਿਪ ਸੰਪਨ

ਏ ਡਿਵੀਜ਼ਨ ‘ਚ ਕੇ.ਐਮ.ਕਾਲਜ ਜਲੰਧਰ ਅਤੇ ਬੀ ‘ਚ ਪੰਡਿਤ ਐਮ.ਐਲ.ਐਸ.ਡੀ ਕਾਲਜ ਗੁਰਦਾਸਪੁਰ ਅੱਵਲ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਲੀਬਾਲ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ ਵਾਲੀਬਾਲ (ਲੜਕੀਆਂ) ਚੈਂਪੀਅਨਸ਼ਿਪ ਦੇ ਏ ਡਿਵੀਜ਼ਨ ਵਿਚ ਕੇ.ਐਮ.ਵੀ ਕਾਲਜ ਜਲੰਧਰ ਅਤੇ ਬੀ ਡਿਵੀਜ਼ਨ ਵਿਚ ਪੰਡਿਤ ਐਮ.ਐਲ.ਐਸ.ਡੀ ਕਾਲਜ ਫਾਰ ਵਿਮਨ, ਗੁਰਦਾਸਪੁਰ ਨੇ 9-9 ਅੰਕ ਪ੍ਰਾਪਤ ਕਰਕੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨੀ ਨੇ ਵਿਦੇਸ਼ੀ ਵਿਗਿਆਨੀਆਂ ਨਾਲ ਮਿਲ ਕੇ ਲਿਖੀ ਪੁਸਤਕ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਪ੍ਰੋਫੈਸਰ ਅਤੇ ਉੱਘੇ ਵਿਗਿਆਨੀ ਪ੍ਰੋ. ਸਵਪਨਦੀਪ ਸਿੰਘ ਚਿਮਨੀ ਵੱਲੋਂ ਵਿਦੇਸ਼ੀ ਵਿਗਿਆਨੀਆਂ ਨਾਲ ਮਿਲ ਕੇ ਇਕ ਪੁਸਤਕ ਲਿਖੀ ਹੈ ਜੋ ਕਿ ਵਿਗਿਆਨੀਆਂ ਨੂੰ ਮਾਰੂ ਬੀਮਾਰੀਆਂ ਦੇ ਇਲਾਜ ਲਈ ਨਵੀਆਂ ਦਵਾਈਆਂ ਦੀ ਖੋਜ ਵਾਸਤੇ ਮਦਦ ਕਰੇਗੀ।ਇਹ ਪੁਸਤਕ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਵੀ ਵਧੇਰੇ ਖੋਜ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਇਕੱਤਰਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗੂੰਜਣਗੇ ਸਾਰੇ ਧਰਮਾਂ ਦੇ ਰਵਾਇਤੀ ਸੰਗੀਤ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਸਾਰੇ ਧਰਮਾਂ ਦਾ ਰਿਵਾਇਤੀ ਸੰਗੀਤ ਗੂੰਜਿਆ ਕਰੇਗਾ।ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲਦੀ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣਗੀਆਂ।ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਵਿਚ ਸਥਾਪਿਤ …

Read More »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਧੂਰੀ, 30 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਅਧੂਰੇ ਦਸਤਾਵੇਜ ਵਾਲਿਆਂ ਦੇ ਚਲਾਨ ਕੱਟਦੇ ਹੋਏ ਉਨਾਂ ਦੱਸਿਆ ਕਿ ਅੱਜ ਕਰੀਬ 16 ਚਲਾਨ ਕੱਟੇ ਗਏ।ਇਸ ਮੌਕੇ ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਜਗਦੇਵ ਸਿੰਘ ਵੀ ਹਾਜ਼ਰ ਸਨ।

Read More »

ਕੈਂਸਰ ਦੇ ਮਰੀਜ਼ਾਂ ਨੂੰ ਸਬਸਿਡੀ ਵਾਲੇ ਇਲਾਜ਼ ਲਈ ਹੁਣ ਬੀਕਾਨੇਰ ਜਾਣ ਦੀ ਲੋੜ ਨਹੀਂ

ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਤੋਂ ਮਰੀਜ਼ਾਂ ਨੂੰ ਮਿਲੀ ਵੱਡੀ ਰਾਹਤ-ਸਿਵਲ ਸਰਜਨ ਭੀਖੀ/ਮਾਨਸਾ, 30 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਪੰਜਾਬ ਸਰਕਾਰ ਅਤੇ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਸਹਿਯੋਗ ਨਾਲ ਕੈਂਸਰ ਪ੍ਰਭਾਵਿਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ।ਜਿੰਨ੍ਹਾਂ ਨੂੰ ਹੁਣ ਸਬਸਿਡੀ ਵਾਲੇ ਕੈਂਸਰ ਦੇ ਇਲਾਜ ਲਈ ਬੀਕਾਨੇਰ ਜਾਣ ਦੀ ਜ਼ਰੂਰਤ ਨਹੀਂ ਹੈ।ਸਬਸਿਡੀ ਵਾਲੇ ਰੇਟਾਂ …

Read More »

ਪਾਕਿ ‘ਚ ਬਣਨ ਵਾਲੇ ਸਰਵ ਧਰਮ ਮਿਊਜ਼ੀਅਮ ‘ਚ ਸਿੱਖ ਧਰਮ ਵਾਲੇ ਹਿੱਸੇ ਦਾ ਖਰਚ ਚੁੱਕੇਗਾ ਟਰੱਸਟ – ਡਾ.ਓਬਰਾਏ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਉਥੋਂ ਦੀ ਪੰਜਾਬ ਸਰਕਾਰ ਵਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ (ਅਜਾਇਬ ਘਰ) ਵਿੱਚ ਬਣਨ ਵਾਲੀਆਂ ਗੈਲਰੀਆਂ ‘ਚ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ, ਉਸ ਵਿੱਚ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜ਼ੋ ਸਮਾਨ …

Read More »

ਡਾ. ਓਬਰਾਏ ਵਲੋਂ ਕਰਤਾਰਪੁਰ ਸਾਹਿਬ ਵਿਖੇ ਲੰਗਰ ਲਈ ਦੁਬਈ ਤੋਂ ਭੇਜੀਆਂ ਜਾਣਗੀਆਂ ਅਤਿ ਆਧੁਨਿਕ ਮਸ਼ੀਨਾਂ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਹੈ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਹੁਤ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ, ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ ‘ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਹੌਰ ‘ਚ ਸਥਾਪਤ ਹੋਵੇਗੀ ‘ਗੁਰੂ ਨਾਨਕ’ ਚੇਅਰ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤ ‘ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ, ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ …

Read More »

ਵਿਦਿਆਰਥੀਆਂ ਨੂੰ ਮੁਫਤ ਦਿੱਤੀ ਜਾ ਰਹੀ ਹੈ 4 ਮਹੀਨੇ ਦੀ ਸਕਿਲ ਟ੍ਰੇਨਿੰਗ – ਬਲਾਕ ਮਿਸ਼ਨ ਮੈਨੇਜਰ

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪੰਜਾਬ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 4 ਮਹੀਨੇ ਦੀ ਮੁਫਤ ਸਕਿਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਸਕੇ।ਪ੍ਰਦੀਪ ਬੈਂਸ ਬਲਾਕ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਪੋ੍ਰਗਰਾਮ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ਜਿਹੜਾ ਕਿਸੇ ਵੀ ਕਾਰਨ ਆਪਣੀ …

Read More »

ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਸਿਵਲ ਹਸਪਤਾਲ ਵਿਖੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ।ਚਾਰਜ ਸੰਭਾਲਣ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਅਦਿਤੀ ਸਲਾਰੀਆ ਜ਼ਿਲਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਡਾ. ਵਿਨੋਦ ਸਰੀਨ ਨੂੰ ਬੁੱਕੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ …

Read More »