Wednesday, November 25, 2026

ਪੰਜਾਬੀ

8 ਵਿਦੇਸ਼ੀ ਟੀਮਾਂ ‘ਚੋਂ 6 ਨੂੰ ਮਿਲੀ ਟੂਰਨਾਮੈਂਟ `ਚ ਹਿੱਸਾ ਲੈਣ ਦੀ ਪ੍ਰਵਾਨਗੀ -ਸੰਜੇ ਪੋਪਲੀ

ਕਿਹਾ ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨ.ਓ.ਸੀ ਮਿਲਣ ਦੀ ਸੰਭਾਵਨਾ ਚੰਡੀਗੜ, 28 ਨਵੰਬਰ (ਪੰਜਾਬ ਪੋਸਟ ਬਿਊਰੋ) – `ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ 8 ਵਿਦੇਸ਼ੀ ਟੀਮਾਂ ਵਿਚੋਂ 6 ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ, ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਦੂਸਰਾ ਰਾਜ ਪੱਧਰੀ ਇਨਾਮ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀ ਜਤਿਨ ਅਰੋੜਾ (ਪੰਜਵੀਂ ਜਮਾਤ) ਨੇ ਰਾਜ ਪੱਧਰ `ਤੇ `ਅਬੈਕਸ ਮੁਕਾਬਲੇ` ਵਿੱਚ ਦੂਜਾ ਇਨਾਮ ਜਿੱਤ ਤੇ ਸਕੂਲ ਨੂੰ ਮਾਣ ਦਿਵਾਇਆ।ਮੁਕਾਬਲੇ ਵਿੱਚ ਉਸ ਨੇ ਪੰਜ ਮਿੰਟਾਂ ਵਿੰਚ 72 ਦੌੜਾਂ ਦੀ ਗਣਨਾ ਕੀਤੀ । ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ …

Read More »

ਪਰਲਜ਼ ਕੰਪਨੀ ਦੇ ਨਿਵੇਸ਼ਕਾਂ ਵਲੋਂ ਭੁੱਖ ਹੜਤਾਲ ਲਗਾਤਾਰ ਜਾਰੀ

ਭੀਖੀ, 28 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪਰਲਜ਼ ਕੰਪਨੀ ਦੇ ਨਿਵੇਸ਼ਕਾਂ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਰੱਖੀ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਦੂਜੇ ਦਿਨ `ਚ ਸ਼ਾਮਲ ਹੋ ਗਈ।ਇਨਸਾਫ਼ ਦੀ ਆਵਾਜ਼ ਪੰਜਾਬ ਵਲੋਂ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਦੂਜੇ ਦਿਨ ਵੀ ਭੁੱਖ ਹੜਤਾਲ `ਤੇ ਬੈਠੇ, ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜ਼ੂਦ ਪਰਲ ਕੰਪਨੀਆਂ ਦੀਆਂ ਜਾਇਦਾਦਾਂ …

Read More »

ਜਿਲ੍ਹਾ ਮਾਨਸਾ ਮੈਡੀਕਲ ਲੈਬੋਰਟਰੀ ਐਸੋਸੀਏਸ਼ਨ ਵਲੋਂ ਏ.ਡੀ.ਸੀ ਤੇ ਸਿਵਿਲ ਸਰਜਨ ਨੂੰ ਦਿੱਤੇ ਮੈਮੋਰੰਡਮ

ਭੀਖੀ, 28 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਟੇਟ ਪ੍ਰਧਾਨ ਜਗਦੀਪ ਭਾਰਦਵਾਜ ਅਤੇ ਸਟੇਟ ਜਨਰਲ ਸੈਕਟਰੀ ਰਾਜਨ ਬੈਕਟਰ ਦੇ ਨਿਰਦੇਸ਼ ਅਨੁਸਾਰ ਏ.ਡੀ.ਸੀ ਰਾਜਦੀਪ ਬਰਾੜ ਅਤੇ ਸਿਵਿਲ ਸਰਜਨ ਦੀ ਥਾਂ ‘ਤੇ ਜਿਲ੍ਹਾ ਟੀਕਾਕਰਣ ਅਫਸਰ ਡਾਕਟਰ ਸੰਜੀਵ ਓਬਰਾਏ ਨੂੰ ਮੈਮੋਰੈਂਡਮ ਦਿੱਤੇ ਗਏ।ਲੈਬਾਰਟਰੀ ਟੈਕਨੀਸ਼ਨਾਂ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ‘ਚ ਲੈਬੋਰੇਟਰੀ ਕਿੱਤੇ ਨਾਲ ਸਬੰਧਿਤ ਕੌਂਸਲ ਬਣਾਈ ਜਾਵੇ ਜਿੱਥੇ ਸਾਰਿਆਂ ਨੂੰ …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ।ਇਨ੍ਹਾਂ ਵਿਚ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਸਬੰਧੀ ਤੇ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਲ ਹਨ। …

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ‘ਚ 154 ਮੈਂਬਰ ਹਾਜ਼ਰ ਸਨ।ਇਨ੍ਹਾਂ ਵਿੱਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਘੁੰਨਸ, ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, …

Read More »

ਚੁਣੇ ਗਏ ਅਹੁਦੇਦਾਰਾਂ ਨੂੰ ਸਿੰਘ ਸਾਹਿਬਾਨ ਨੇ ਦਿੱਤੀ ਵਧਾਈ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਮੁੱੜ ਚੁਣੇ ਗਏ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੇ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।         …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੌਂਗੋਵਾਲ ਨੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੜ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ …

Read More »

ਜਾਹੋ-ਜਲਾਲ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸ਼ਤਾਬਦੀ ਦਿਵਸ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ …

Read More »