ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਕਰਵਾਏ ਗਏ 15ਵੇਂ ਦੇਸ਼ ਭਗਤਾਂ ਦੇ ਮੇਲੇ ਦਾ ਆਗਾਜ਼ ਕਾਮਰੇਡ ਹਾਕਮ ਝੁਨੀਰ ਵਲੋਂ ਝੰਡਾ ਲਹਿਰਾਏ ਜਾਣ ਦੀ ਰਸਮ ਨਾਲ ਹੋਇਆ। ਦਿਨ ਦੇ ਸਮੇਂ ਵਿਦਿਆਰਥੀਆਂ ਦੇ ਭਾਸ਼ਣ, ਗਾਇਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ ਗਏ।ਵਿਸ਼ੇਸ ਤੌਰ `ਤੇ ਇਸ ਮੇਲੇ `ਤੇ ਦੇਸ਼ ਭਗਤ ਕਾਮਰੇਡ ਹਰਦਿਆਲ ਸਿੰਘ ਸਿੱਧਾਂ (ਫਰੀਦਪੁਰ ਖੁਰਦ) …
Read More »ਪੰਜਾਬੀ
ਸੁੰਦਰ ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ
ਲੌਂਗੋਵਾਲ, 22 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ 6ਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ।ਸੰਸਥਾ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਮੁਖੀ ਨਰਪਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ ਜੇਤੂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਹਰਪ੍ਰੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਇਕ-ਰੋਜ਼ਾ ਸੈਮੀਨਾਰ
ਸਿੱਖ ਅਕਾਦਮਿਕਤਾ ਅਤੇ ਖੋਜ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ – ਪ੍ਰੋ. ਬਲਕਾਰ ਸਿੰਘ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਵਿਸ਼ੇਸ਼ ਇਕ-ਰੋਜ਼ਾ ਸੈਮੀਨਾਰ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਕਰਵਾਇਆ ਗਿਆ। ‘ਗੁਰੂ ਨਾਨਕ ਦੇਵ …
Read More »ਯੂਨੀਵਰਸਿਟੀ ਦੀਆਂ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 22 ਨਵੰਬਰ 2019 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ ਅਤੇ ਪ੍ਰੈਕਟੀਕਲ) (ਕਰੈਡਿਟ ਬੇਸਡ ਨੂੰ ਛੱਡ ਕੇ) ਪ੍ਰੀਖਿਆਵਾਂ ਮੁਲੱਤਵੀ ਕੀਤੀਆਂ ਜਾਂਦੀਆਂ ਹਨ।ਇਨ੍ਹਾਂ ਦੀਆਂ ਨਵੀਂਆਂ ਮਿਤੀਆਂ ਬਾਰੇ ਸੂਚਨਾ ਬਾਅਦ ਵਿਚ ਦਿੱਤੀ ਜਾਵੇਗੀ। ਸੰਬੰਧਤ ਪ੍ਰੀਖਿਆਰਥੀ ਨਵੀਂਆਂ ਮਿਤੀਆਂ …
Read More »ਬੈਂਕਾਂ, ਮਨੀਚੇਂਜਰਾਂ ਤੇ ਫਾਈਨੈਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ
ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ.ਟੀ.ਐਮ, ਮਨੀਚੇਂਜਰ ਅਤੇ ਫਾਈਨੈਂਸਰ ਆਪਣੇ-ਆਪਣੇ ਅਦਾਰੇ ਵਿੱਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ।ਇਹ ਹੁਕਮ 20 ਜਨਵਰੀ 2020 ਤੱਕ …
Read More »ਪਿੰਡ ਮਾਣਕੀ ਵਿਖੇ ਖੂਨਦਾਨ ਕੈਂਪ 24 ਨੂੰ
ਸਤਿੰਦਰ ਖੀਰਨੀਆਂ, ਸ਼ਿਵ ਕੁਮਾਰ ਸ਼ਿਵਲੀ ਤੇ ਇੰਦਰੇਸ਼ ਜੈਦਕਾ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 21 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਵਿਖੇ ਯੂਥ ਵੈਲਫੇਅਰ ਕਲੱਬ ਮਾਣਕੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ 24 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ।ਪਾਰਸ ਸੋਫਤ ਅਤੇ ਹਰਮਨ ਬਾਠ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਵੇਰੇ 10 ਵਜੇ ਤੋਂ …
Read More »ਸੂਬੇ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਮਿਆਰੀ ਸੀਮਨ ਨਾਲ ਮਸਨੂਈ ਗਰਭਦਾਨ ਦੀ ਮੁਫ਼ਤ ਸਹੂਲਤ -ਤ੍ਰਿਪਤ ਬਾਜਵਾ
ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਸੂਬੇ ਵਿਚ 4,40,000 ਮੱਝਾਂ/ਗਾਵਾਂ ਨੂੰ ਹਰ ਪੱਖੋਂ ਮਿਆਰੀ ਸੀਮਨ ਨਾਲ ਮਸਨੂਈ ਗਰਭਧਾਰਨ ਕਰਾਉਣ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।ਉਹਨਾਂ …
Read More »ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ – ਆਸ਼ੂ
ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿਚ ਤਬਦੀਲੀ ਕੀਤੀ ਗਈ ਹੈ।ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਇਸ ਸਬੰਧੀ ਵੇਰਵੇ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ …
Read More »ਪੰਜਾਬ ਰੋਡਵੇਜ਼ ਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਦੀ ਤਿਆਰੀ- ਰਜ਼ੀਆ ਸੁਲਤਾਨਾ
ਕਿਹਾ ਪੀ.ਆਰ.ਟੀ.ਸੀ ਤੇ ਪ੍ਰਾਈਵੇਟ ਬੱਸਾਂ ‘ਚ ਵੀ ਲੱਗੇਗਾ ਸਿਸਟਮ ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਨਵੀਂ ਟਰਾਂਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ।ਟ੍ਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਬੱਸ ਟਰੈਕਿੰਗ ਸਿਸਟਮ ਦੀ ਮੋਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮ …
Read More »ਕਲਕੱਤਾ ਦੇ ਇਕ ਗੁਰਦੁਆਰਾ ਸਾਹਿਬ ‘ਚ ਕੀਤੀ ਮਨਮਤ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਲਕੱਤੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਮਨਮਤੀ ਢੰਗ ਨਾਲ ਆਰਤੀ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਨੂੰ ਸਿੱਖ ਮਰਯਾਦਾ ਵਿਰੁੱਧ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ …
Read More »
Punjab Post Daily Online Newspaper & Print Media