ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਅਤੇ ਸ੍ਰੀ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਕਰਨ ਲਈ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਰਾਜਪਾਲ ਪੰਜਾਬ ਵੀ.ਪੀ ਸਿੰਘ ਬਦਨੌਰ ਵਿਸ਼ੇੇਸ਼ ਤੌਰ ‘ਤੇ ਪੁੱਜੇ।ਪੰਜਾਬ ਸਰਕਾਰ ਵਲੋਂ ਮਕਾਨ …
Read More »ਪੰਜਾਬੀ
ਵਿਧਾਇਕ ਚੀਮਾ ਵਲੋਂ ਪ੍ਰਧਾਨ ਮੰਤਰੀ ਨੂੰ ਸੁਲਤਾਨਪੁਰ ਨੂੰ ਕੌਮੀ ਮਾਰਗ ਨਾਲ ਜੋੜਨ ਤੇ ਏਮਜ਼ ਵਰਗੀ ਸੰਸਥਾ ਦੇਣ ਦੀ ਕੀਤੀ ਅਪੀਲ
ਸੁਲਤਾਨਪੁਰ ਲੋਧੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪਵਿੱਤਰ ਨਗਰੀ ਨੂੰ 8 ਮਾਰਗੀ ਕੌਮੀ ਮਾਰਗ ਨਾਲ ਜੋੜਨ ਤੋਂ ਇਲਾਵਾ ਪੂਰੇ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਠ ਤੇ ਲੰਗਰ ਦਾ ਆਯੋਜਨ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਸਕੂਲ ਕਮੇਟੀ ਦੇ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ, ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ, ਸ੍ਰੀਮਤੀ ਨਿਰਮਲ ਗੁਪਤਾ, ਮਹਿੰਦਰਜੀਤ ਸਿੰਘ, …
Read More »ਪੁਲਿਸ ਨੇ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਂ-ਪਿਓ ਦੇ ਹਵਾਲੇ
ਧੂਰੀ, 9 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਖਾਲਸਾ ਸਕੂਲ ਧੂਰੀ ਵਿਖੇ ਸੱਤਵੀਂ ਕਲਾਸ ਵਿੱਚ ਪੜ੍ਹਦੇ ਕ੍ਰਿਸ਼ਨ ਕੁਮਾਰ ਜੋ ਕਿ ਬੀਤੇ ਦਿਨੀਂ ਗੁੰਮ ਹੋ ਗਿਆ ਸੀ, ਭਾਲਣ ਉਪਰੰਤ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਵਾਰਸਾਂ ਹਵਾਲੇ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਾਮ ਨੂੰ ਕ੍ਰਿਸ਼ਨ ਕੁਮਾਰ ਦੇ …
Read More »ਬਿਮਾਰੀਆਂ ਦਾ ਅਗਾਊਂ ਪਤਾ ਲਾਉਣ ਲਈ ਬਣਨਗੇ ਡਿਵਾਈਸ – ਵਿਗਿਆਨੀ
`ਕਰੋਮੋਸੈਂਸਰ ਐਂਡ ਇਮੇਜਨਿੰਗ ਪਰੋਬਜ਼` ਵਿਸ਼ੇ ਉਪਰ ਕਰਵਾਈ ਜਾ ਰਹੀ ਹੈ ਏਸ਼ੀਅਨ ਕਾਨਫਰੰਸ ਅੰਮ੍ਰਿਤਸਰ, 9 ਨਵੰਬਰ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ਦੇ ਵਿਚ ਏਸ਼ੀਆਈ ਦੇਸ਼ਾਂ ਤੋਂ 23 ਦੇ ਕਰੀਬ ਪਹੁੰਚੇ ਉੱਚ ਕੋਟੀ ਦੇ ਵਿਗਿਆਨੀਆਂ ਨੇ ਸਿਰ ਜੋੜ ਕੇ ਨਵੀਆਂ ਖੋਜਾਂ ਕਰਨ ਲਈ ਤੀਜੇ ਦਿਨ ਵੀ ਉੱਚ ਪੱਧਰੀ ਵਿਚਾਰ ਵਿਟਾਂਦਰੇ ਕੀਤੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ …
Read More »ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ `ਚ ਬੈਂਕਿੰਗ ਸੇਵਾਵਾਂ ਸਬੰਧੀ ਪ੍ਰਤੀਯੋਗਤਾ ਕਰਵਾਈ
ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਨੂੰ ਸਥਾਨਕ ਯੈਸ ਬੈਂਕ ਦਾ ਦੌਰਾ ਕਰਵਾਇਆ ਗਿਆ ਸੀ।ਜਿਥੇ ਵਿਦਿਆਰਥੀਆਂ ਨੇ ਬੈਂਕ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸਹਾਇਤਾ ਨਾਲ ਆਪਣੇ ਸਵਿੰਗ ਅਤੇ ਚਾਲੂ ਖਾਤੇ ਵਿੱਚ ਰਕਮ ਜਮਾਂ ਕਰਵਾਉਣ ਅਤੇ ਕਢਾਉਣ, ਚੈਕ ਭਰਨੇ, ਫਿਕਸਡ ਜਮਾਂ ਖਾਤੇ ਖੋਲਣੇ ਆਦਿ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੇ ਦੁਆਰਾ …
Read More »ਪਰਾਲੀ ਸਾੜਨ ਵਾਲਾ ਨੰਬਰਦਾਰ ਮੁਅੱਤਲ, ਸਰਕਾਰੀ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀ – ਡੀ.ਸੀ
ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਤਹਿਸੀਲ ਧੂਰੀ ਦੇ ਪਿੰਡ ਦੁਗਨੀ ਦੇ ਨੰਬਰਦਾਰ ਮੁਹੰਮਦ ਰਿਆਜ ਖਾਂ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਨੰਬਰਦਾਰ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਖੇਤਾਂ `ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ …
Read More »550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ – ਅੰਗਹੀਣਾਂ ਲਈ ਮੁਫਤ ਕੈਂਪ 10 ਨੂੰ
ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਿਖੇ ਟੈਕਨੀਕਲ ਵਿਭਾਗ ਵਿਚ ਬਤੌਰ ਲੈਬ ਅਟੈਂਡੈਂਟ ਅਤੇ ਉਘੇ ਸਮਾਜ ਸੇਵੀ, ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਸੀਨੀਅਰ ਆਗੂ ਮਦਨ ਮੋਹਨ ਜੀ ਦੀ ਸੜਕ ਦੁਰਘਟਨਾ ਵਿੱਚ ਬੇਵਖਤੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਮਲਜੀਤ ਸਿੰਘ …
Read More »ਬੇਟੀ ਬਚਾਓ ਤੇ ਬੇਟੀ ਪੜ੍ਹਾਓ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ
ਸੰਗਰੂਰ/ ਲੌਂਗੋਵਾਲ, 9 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅੰਕੁਰ ਮਹਿੰਦਰੂ ਵਲੋਂ ਵਿੱਤੀ ਸਾਲ 2019-20 ਲਈ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੇ ਵੱਖ-ਵੱਖ ਵਿਭਾਗਾਂ ਦੇ ਮੈਬਰਾਂ ਦੀ ਮੀਟਿੰਗ ਕਰਵਾਈ ਗਈ।ਜਿਸ ਦੌਰਾਨ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਵੱਲੋਂ ਲਿੰਗ ਅਨੁਪਾਤ ਨੂੰ …
Read More »ਗ੍ਰੇਸ ਪਬਲਿਕ ਸਕੂਲ ਵਿਖੇ ਰੈਡ ਡੇਅ ਮਨਾਇਆ ਗਿਆ
ਜੰਡਿਆਲਾ ਗੁਰੂ, 9 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈਡ ਡੇਅ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਨਰਸਰੀ ਵਿੰਗ ਦੇ ਬੱਚਿਆਂ ਨੇ ਲਾਲ ਰੰਗ ਦੀਆ ਪੁਸ਼ਾਕਾਂ ਪਾਈਆਂ ਅਤੇ ਅਧਿਆਪਕਾਂ ਨੇ ਉਹਨਾਂ ਨੂੰ ਲਾਲ ਰੰਗ ਦਿਵਸ ਤੋਂ ਜਾਣੂ ਕਰਵਾਇਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ …
Read More »
Punjab Post Daily Online Newspaper & Print Media