ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਬਾਇਓ ਕੰਟਰੋਲ ਲੈਬ’ (ਬੀ.ਸੀ.ਐਲ) ਵਿਖੇ ਫ਼ਸਲਾਂ ਅਤੇ ਸਬਜ਼ੀਆਂ ਨੂੰ ਲੱਗਣ ਵਾਲੇ ਕੀੜਿਆਂ ਨੂੰ ਕੁਦਰਤੀ ਤੌਰ ’ਤੇ ਮਿੱਤਰ ਕੀੜਿਆਂ ਨਾਲ ਖ਼ਤਮ ਕਰਨ ਦੀਆਂ ਵਿਧੀਆਂ ਵਿਕਸਿਤ ਕਰਨ ਸਬੰਧੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਮੀਟਿੰਗ ਦੌਰਾਨ ਕੈਂਸਰ ਜਾਂਚ ਕੈਂਪ ਲਗਾਉਣ ਸਬੰਧੀ ਵਿਚਾਰਾਂ ਸਾਂਝੀਆਂ …
Read More »ਪੰਜਾਬੀ ਖ਼ਬਰਾਂ
ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾ ਦੇ ਹੱਕ ‘ਚ ਚੋਣ ਪ੍ਰਚਾਰ
ਅੰਮ੍ਰਿਤਸਰ, 25 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ ਤੇ ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ ਪਾਰਟੀ ਸਮਰਥਕਾਂ ਨਾਲ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾ ਦੇ ਹੱਕ ਵਿੱਚ ਲੌਂਗੋਵਾਲ ਦੀਆਂ ਸੱਥਾਂ ‘ਚ ਚੋਣ ਪ੍ਰਚਾਰ ਕਰਦੇ ਹੋਏ।
Read More »‘ਟੀਚਰ ਆਫ਼ ਈਅਰ ਆਫ਼ ਪੰਜਾਬ ਐਵਾਰਡ-2023’ ਦਾ ਪੋਸਟਰ ਜਾਰੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਟੀਚਰ ਆਫ਼ ਦਾ ਈਅਰ ਆਫ਼ ਪੰਜਾਬ ਐਵਾਰਡ-2023’ ਹਰ ਸਾਲ ਦਿੱਤਾ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖੁਲਾਸਾ ਅੱਜ ਖ਼ਾਲਸਾ ਕਾਲਜ …
Read More »ਸਾਰੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ `ਤੇ ਕੀਤਾ ਜਾਵੇਗਾ- ਨਗਰ ਨਿਗਮ ਕਮਿਸ਼ਨਰ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਜਨਤਕ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਲਈ ਇੰਜੀਨੀਅਰਿੰਗ ਵਿੰਗ ਨੂੰ ਉਹ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਨਗਰ ਨਿਗਮ ਅੰਮ੍ਰਿਤਸਰ ਆਪਣੇ ਨਾਗਰਿਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਸਪਲਾਈ ਕਰਨ ਲਈ ਵਚਨਬੱਧ ਹੈ।ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਨਗਰ ਨਿਗਮ ਵਲੋਂ ਪੀਣ ਵਾਲੇ ਸ਼ੁੱਧ ਪਾਣੀ ਲਈ ਅਤੇ …
Read More »ਸੁਰਜੀਤ ਪਾਤਰ ਦੀ ਯਾਦ `ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ – ਡਾ. ਓਬਰਾਏ
ਆਨੰਦਪੁਰ ਸਾਹਿਬ ਵਿਖੇ ਪਾਤਰ ਦੀ ਯਾਦ ਨੂੰ ਸਮਰਪਿਤ ਲਾਇਬਰੇਰੀ ਵੀ ਖੋਲ੍ਹੇਗਾ ਟਰੱਸਟ ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਲਫਜ਼ਾਂ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖ਼ਰ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹਰ ਸਾਲ ਆਨੰਦਪੁਰ ਸਾਹਿਬ ਵਿਖੇ ਜਿਥੇ ਇਕ ਕਵੀ ਦਰਬਾਰ ਕਰਵਾਇਆ ਜਾਵੇਗਾ, ਉਥੇ ਹੀ ਇੱਕ ਲਾਇਬਰੇਰੀ ਦੀ ਸਥਾਪਨਾ ਵੀ ਕੀਤੀ …
Read More »ਨਸ਼ਾ ਮੁਕਤ ਪੰਜਾਬ ਮੋਦੀ ਦੀ ਪਹਿਲ – ਪਿਯੂਸ਼ ਗੋਇਲ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਇਸ ਵੱਡੀ ਗਲਤੀ ਲਈ ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਪੰਜਾਬ ਦੇ ਲੋਕ ਜਰੂਰ ਸਬਕ ਸਿਖਾਉਣਗੇ।ਪੀਯੂਸ਼ ਗੋਇਲ ਜਿਨ੍ਹਾਂ ਕੋਲ ਟੈਕਸਟਾਈਲ ਅਤੇ ਖਪਤਕਾਰ ਮਾਮਲੇ, ਖੁਰਾਕ …
Read More »ਜੂਨ ‘84 ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ ਕਰਵਾਏ ਜਾਣਗੇ ਦਰਸ਼ਨ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ …
Read More »ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਿੰਦੂ ਕਾਲਜ਼, ਟੈਗੋਰ ਆਈ.ਟੀ.ਆਈ ਸਮੇਤ ਕਈ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਡੋਰ ਟੂ ਡੋਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ …
Read More »ਤੁੰਗ ਢਾਬ ਡਰੇਨ ਨੂੰ ਤਕਨੀਕ ਦੀ ਮਦਦ ਨਾਲ ਸਾਫ਼ ਕੀਤਾ ਜਾਵੇਗਾ – ਸੰਧੂ ਸਮੁੰਦਰੀ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਤੁੰਗ ਢਾਬ ਡਰੇਨ ਨੂੰ ਤਕਨੀਕ ਦੀ ਮਦਦ ਨਾਲ ਸਾਫ਼ ਕੀਤਾ ਜਾਵੇਗਾ ਅਤੇ ਇਥੇ ਸੀਵਰੇਜ ਪਲਾਂਟ ਲਗਾਇਆ ਜਾਵੇਗਾ। ਸੰਧੂ ਸਮੁੰਦਰੀ ਅੱਜ ਪਿੰਡ ਗੁਮਟਾਲਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਇਸ ਪਿੰਡ ਤੋਂ ਹੀ ਐਮ.ਪੀ ਗੁਰਜੀਤ ਸਿੰਘ ਔਜਲਾ ਸੱਤ ਸਾਲ …
Read More »ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀਆਂ ਐਨ.ਸੀ.ਸੀ ਵਿੰਗਾਂ ਵਲੋਂ ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਐਨ.ਸੀ.ਸੀ ਦੇ ਕੈਡੇਟਾਂ …
Read More »
Punjab Post Daily Online Newspaper & Print Media