Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਦਾ ਰਾਸ਼ਟਰੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ-  ਜਗਦੀਪ ਸਿੰਘ) – ਡੀ.ਏ.ਵੀ.ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ ਵਿਖੇ ਹਾਲ ਹੀ ਵਿੱਚ ਵੱਖ-ਵੱਖ ਰਾਸ਼ਟਰੀ ਖੇਡਾਂ ਦਾ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਉਚ ਸਥਾਨ ਹਾਸਲ ਕੀਤੇ ।     ਟੇਬਲ ਟੈਨਿਸ ਅੰਡਰ-19 ਵਿੱਚ ਲੜਕੀਆਂ ਦੀ ਟੀਮ ਵਿੱਚੋਂ ਏਕਤਾ ਸਰੀਨ ਜਮਾਤ ਅੱਠਵੀਂ, ਨਿਮਿਆ ਜਮਾਤ ਛੇਵੀਂ, ਸਾਨਵੀ ਜਮਾਤ ਸੱਤਵੀਂ, ਆਇਨਾ ਮਹਾਜਨ ਜਮਾਤ ਗਿਆਰ੍ਹਵੀਂ …

Read More »

ਮੰਤਰੀ ਸੋਨੀ ਦੀ ਅਗਵਾਈ ‘ਚ ਮੇਅਰ ਤੇ ਜਿਲ੍ਹਾ ਅਧਿਕਾਰੀਆਂ ਵਲੋਂ ਟਰੈਫਿਕ ਤੇ ਸਫ਼ਾਈ ਵਿਵਸਥਾ ਦਾ ਜਾਇਜਾ

ਪੀਲੀ ਲਾਇਨ ਤੋਂ ਬਾਹਰ ਖੜ੍ਹੇ ਵਾਹਨਾਂ ਦੇ ਕੀਤੇ ਜਾਣਗੇ ਚਲਾਨ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਟਰੈਫਿਕ ਅਤੇ ਸਫ਼ਾਈ ਵਿਵਸਥਾ ਦਾ ਜਾਇਜਾ ਲੈਣ ਲਈ ਹਾਲ ਗੇਟ ਤੋਂ ਕੱਟੜਾ ਜੈਮਲ ਸਿੰਘ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੇ ਨਾਲ …

Read More »

ਪਿੰਡਾਂ ’ਚ ਲਗਾਏ ‘ਬੇਟੀ ਬਚਾਓ ਬੇਟੀ ਪੜ੍ਹਾਓ’ ਜਾਗਰੂਕਤਾ ਕੈਂਪ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਪਿੰਡ ਮੰਡਿਆਂਵਾਲਾ ਅਤੇ ਮੁੱਧ ਖੋਖਰ ਵਿਖੇ ਬੇਟੀ ਬਚਾਓ ਬੇਟੀ ਪੜਾਓ ਦੇ ਜਾਗਰੂਕਤਾ ਕੈਂਪ ਲਗਾਏ ਗਏ।ਕੈਂਪਾਂ ਦੀ ਸ਼ੁਰੂਆਤ ਪਿੰਡਾਂ ਵਿੱਚ ਰੈਲੀਆਂ ਕੱਢ ਕੇ ਕੀਤੀ ਗਈ।ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਚੋਗਾਵਾਂ ਕਵਲਜੀਤ ਕੌਰ ਵੱਲੋਂ ਇਸਤਰੀ ਤੇ ਬਾਲ …

Read More »

ਗੁਰਤਾ ਗੱਦੀ – ਪ੍ਰਲੋਕਗਮਨ ਨਗਰ ਕੀਰਤਨ ਦਾ ਜੋਰ-ਸ਼ੋਰ ਨਾਲ ਹੋਇਆ ਸਵਾਗਤ

ਹਜ਼ੂਰ ਸਾਹਿਬ (ਨਾਂਦੇੜ), 3 ਨਵੰਬਰ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਬੋਰਡ ਦੀ ਅਗਵਾਈ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੁਤਾਗੱਦੀ ਅਤੇ ਦੂਜ ਪੰਚਮੀ ਪ੍ਰਲੋਕਗਮਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਬੰਧੀ ਪੰਜ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਸਮਾਗਮ ਨਗਰ ਕੀਰਤਨ ਦੇ ਆਯੋਜਨ ਨਾਲ ਸੰਪਨ ਹੋਏ।ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ …

Read More »

ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦੀ ਹੋਈ ਮੀਟਿੰਗ

ਸੰਗਰੂਰ/ ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਪ੍ਰੈਸ ਵੈਲਫੇਅਰ ਕਲੱਬ ਦੀ ਸੰਗਰੂਰ ‘ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਦੇਵ ਸਿੰਘ ਜਨੂਹਾ ਨੇ ਨੂੰ ਸਖਤ ਲਹਿਜ਼ੇ ‘ਚ ਕਿਹਾ ਕਿ ਕਿਸੇ ਵੀ ਸਿਵਲ, ਪੁਲਿਸ ਪ੍ਰਸ਼ਾਸ਼ਕ, ਮੁਲਾਜ਼ਮ ਤੇ ਕਰਮਚਾਰੀਆਂ ਦੀ ਕਮਜ਼ੋਰੀ ਨੂੰ ਦਰਸਾਉਂਦੀ ਵੀਡੀਓ, ਆਡੀਓ ਬਣਾ ਵੀ ਲਈ ਜਾਂਦੀ ਹੈ ਤਾਂ ਸੋਸ਼ਲ ਮੀਡੀਆਂ ‘ਤੇ ਵਾਇਰਲ ਕਰਨ …

Read More »

ਗੈਸ ਸਿਲੰਡਰ ਭਾਅ ਵਧਣ ਤੇ ਭੜਕੇ ਕਾਂਗਰਸੀ- ਕੇਂਦਰ ਵਿਰੁੱਧ ਕੀਤੀ ਨਾਅਰੇਬਾਜ਼ੀ

ਨਰਿੰਦਰ ਮੋਦੀ ਨੇ ਲੋਕਾਂ ਦਾ ਕਚੂਮਰ ਕੱਢਿਆ – ਦਰਸ਼ਨ ਕਾਂਗੜਾ ਸੰਗਰੂਰ/ ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਬਿਨਾਂ ਸਬਸਿਡੀ ਵਾਲੇ ਸਿਲੰਡਰ ਦਾ 77 ਰੁਪਏ ਭਾਅ ਵਧਾਉਣ ‘ਤੇ ਭੜਕੇ ਕਾਂਗਰਸੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਦਰਸ਼ਨ ਕਾਂਗੜਾ ਨੇ ਆਪਣੇ ਸੰਬੋਧਂ ‘ਚ ਕੇਂਦਰ ਸਰਕਾਰ ‘ਤੇ …

Read More »

ਪਰਾਲੀ ਦੀ ਅੱਗ ਦੀ ਲਪੇਟ ‘ਚ ਆਉਣ ਨਾਲ ਗਰੀਬ ਪਰਿਵਾਰ ਦੇ ਤਿੰਨ ਤੇ ਇੱਕ ਔਰਤ ਝੁਲਸੀ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਨਮੋਲ ਮਾਰਗ `ਤੇ ਪਰਾਲੀ ਦੀ ਅੱਗ ਨੇ ਗੱਡੀ ਲੌਹਾਰਾਂ ਦੇ ਇੱਕ ਗ਼ਰੀਬ ਪਰਿਵਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਨਾਲ ਇਹ ਗ਼ਰੀਬ ਪਰਿਵਾਰ ਦੇ ਤਿੰਨ ਛੋਟੇ ਬੱਚੇ ਤੇ ਇੱਕ ਔਰਤ ਗੰਭੀਰ ਰੂਪ ਵਿੱਚ ਝੁਲਸ ਗਏ ।ਉਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ।           ਪੀੜਤ ਪਰਿਵਾਰ …

Read More »

ਡਾ. ਅਮਨਦੀਪ ਕੌਰ ਨੇ ਅਕਾਲ ਡਿਗਰੀ ਕਾਲਜ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਡਾ. ਅਮਨਦੀਪ ਕੌਰ ਨੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਬਤੌਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਕਾਲਜ ਮੈਨੇਜਮੈਂਟ ਦੀ ਹਾਜਰੀ ਵਿਚ ਸੰਭਾਲ ਲਿਆ ਹੈ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਰੋਹ ‘ਚ ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ ਵਲੋਂ ਨਵੇਂ ਪ੍ਰਿੰਸੀਪਲ ਨੂੰ ‘ਜੀ ਆਇਆਂ’ ਕਿਹਾ ਗਿਆ।ਡਾ. ਭੁਪਿੰਦਰ ਸਿੰਘ ਪੂਨੀਆਂ ਨੇ ਜਿਥੇ ਪ੍ਰਿੰਸੀਪਲ ਨੂੰ ਨਵੇਂ ਅਹੁਦੇ …

Read More »

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਗੁਰੂ ਸਾਹਿਬ ਦੇ ਫ਼ਲਸਫ਼ੇ ਤੇ ਵਡਿਆਈ ਨੂੰ ਹਰੇਕ ਮਨੁੱਖ ਨੂੰ ਅਪਨਾਉਣਾਵੇ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਖਾਲਸਾ ਕਾਲਜ’ਚ ਸਜਾਏ ਗਏ ਅੰਤਰਰਾਸ਼ਟਰੀ ਕੀਰਤਨ ਦਰਬਾਰ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਅਦਭੁੱਤ ਨਜ਼ਾਰਾ ਪੇਸ਼ ਕੀਤਾ।ਕੀਰਤਨ ਦਰਬਾਰ ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ …

Read More »

ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਉੂਰਿਟੀ ਐਕਟ ਸਬੰਧੀ ਮੀਟਿੰਗ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਪੀ.ਰੈਡੀ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਚੰਡੀਗੜ੍ਹ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਧਾਨਗੀ ਕੰਪਲੈਕਸ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਨੈਸ਼ਨਲ ਫੂਡ ਸਕਿਉੂਰਿਟੀ ਐਕਟ ਸਬੰਧੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਰੀਵਿਊ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜ) ਅਭਿਜੀਤ ਕਪਲਿਸ਼, ਬਲਰਾਜ ਸਿੰਘ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਸਹਾਇਕ ਕਮਿਸ਼ਨਰ ਜਨਰਲ ਕਮ ਐਸ.ਡੀ.ਐਮ ਧਾਰਕਲ੍ਹਾਂ …

Read More »