Wednesday, November 25, 2026

ਪੰਜਾਬੀ

ਫਗਵਾੜਾ ਜ਼ਿਮਨੀ ਚੋਣ- ਬੂਥ ਐਪ ਰਾਹੀਂ ਵੋਟਰ ਸਲਿਪ ਬਾਰ ਕੋਡ ਰਾਹੀਂ ਸਕੈਨ ਕਰਕੇ ਹੀ ਪਵੇਗੀ ਵੋਟ

ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) –     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਮਿਤੀ 21 ਅਕਤੂਬਰ 2019 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੂਥ ਐਪ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਬੂਥ ਐਪ ਰਾਹੀਂ ਵੋਟਰ ਦੀ ਵੋਟਰ ਸਲਿਪ ਨੂੰ ਬਾਰ ਕੋਡ ਰਾਹੀਂ ਸਕੈਨ …

Read More »

ਸਰਸਵਤੀ ਵਿਦਿਆ ਮੰਦਿਰ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਹੋਈ ਚੋਣ

ਚੀਮਾਂ ਮੰਡੀ/ ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਸਟੇਟ ਪੱਧਰੀ ਖੇਡਾਂ ਯੁਗ ਮੂਡੋ ਖੇਡ ਦੇ ਅੰਡਰ 19 (ਲੜਕੀਆਂ) ਦੇ ਮੁਕਾਬਲੇ ਵਿੱਚ ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਅੰਡਰ 19 (ਲੜਕੇ) ਹਰਪ੍ਰੀਤ ਸਿੰਘ ਅਤੇ …

Read More »

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂ ਦਾਲ ਹੈਂਡਬਾਲ ‘ਚ ਪਹਿਲਾ ਸਥਾਨ

ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 14 ਸਾਲ ਵਰਗ ਦੇ ਅੰਡਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਬਠਿੰਡਾ ਵਿਖੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮ ਜਿੱਤ ਕੇ ਸਕੂਲ ਪਰਤਣ ‘ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ …

Read More »

ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬਾਨ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ – ਗੁਮਟਾਲਾ

ਅੰਮ੍ਰਿਤਸਰ 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਕਾਲਮ ਨਵੀਸ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ …

Read More »

ਦੋ ਰੋਜਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ, ਓਵਰ ਆਲ ਟਰਾਫੀ ‘ਤੇ ਅਜਨਾਲਾ ਜੋਨ ਕਾਬਜ਼

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਜਿਕਰਯੋਗ ਤਬਦੀਲੀ ਲਿਆਉਣ ਲਈ ਜਾਣੇ ਜਾਂਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ (ਆਈ.ਏ.ਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ ਤੇ ਵਰਿੰਦਰ …

Read More »

ਅਯੁੱਧਿਆ ਮਾਮਲੇ ‘ਚ ਸਬੰਧਤ ਧਿਰਾਂ ਸੁਪਰੀਮ ਕੋਰਟ ਦਾ ਫੈਸਲਾ ਪ੍ਰਵਾਨ ਕਰਨ- ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦੇ ਫੈਸਲਾ ਦਾ ਸਵਾਗਤ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ “ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ” ਰੱਖਣ ਦਾ ਸੁਆਗਤ ਕਰਦਿਆਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਲਿਆ ਗਿਆ ਫੈਸਲਾ ਹੈ।ਉਨ੍ਹਾਂ ਕਿਹਾ ਕਿ …

Read More »

ਸ਼ਤਾਬਦੀ ਸਮਾਗਮਾਂ ਲਈ 26 ਕੰਟਰੋਲ ਯੂਨਿਟ ਸਥਾਪਿਤ-ਅਧਿਕਾਰੀ ਕੀਤੇ ਤਾਇਨਾਤ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਕਿਹਾ ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ)_ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 26 ਕੰਟਰੋਲ ਯੂਨਿਟ ਸਥਾਪਿਤ ਕੀਤੇ ਗਏ ਹਨ ਤਾਂ ਜੋ ਅਧਿਕਾਰੀਆਂ ਤੇ ਕਰਮਚਾਰੀਆਂ ਦੌਰਾਨ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।              ਇਨ੍ਹਾਂ …

Read More »

ਸਰਕਾਰੀ ਕੰਨਿਆਂ ਸੀ.ਸੈ.ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਭਾਸ਼ਣ ਮੁਕਾਬਲੇ ‘ਚ ਅੱਵਲ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 20ਵੇਂ ਡਾ. ਗੁਰਦਿਆਲ ਸਿੰਘ ਫੁੱਲ ਪ੍ਰੋਗਰਾਮ ਮੌਕੇ ਕਰਵਾਏ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਸੀ.ਸੈ.ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਨਵਰੂਪ ਕੌਰ ਨੇ ਪਹਿਲਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ ਮੰਚ ਲੋਕ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਸੀ.ਸੈ.ਸਕੂਲ ਅਦਲੀਵਾਲ ਵਿਖੇ ਕਰਵਾਏ …

Read More »

ਮਾਲ ਰੋਡ ਸਕੂਲ ਵਿਖੇ 15 ਰੋਜ਼ਾ ਬਿਊਟੀਸ਼ਨ ਕੋਰਸ ਦਾ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਚੰਡੀਗੜ੍ਹ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਸਹਿਯੋਗ ਨਾਲ ਵੁਮੈਨ ਐਂਡ ਚਾਈਲਡ ਸੋਸਾਇਟੀ ਫਾਰ ਰੂਰਲ ਟੈਕਨਾਲੋਜੀ ਵਲੋਂ ਬਿਊਟੀਸ਼ਨ ਕੋਰਸ ਦਾ ਉਦਘਾਟਨ ਕੀਤਾ ਗਿਆ।15 ਦਿਨਾਂ ਦੇ ਇਸ ਕੋਰਸ ਵਿਚ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤਾਂ ਦੀਆਂ 60 ਵਿਦਿਆਰਥਣਾਂ ਨੇ ਪੂਰਨ …

Read More »

ਮੰਡੀ ਹਰਜੀ ਰਾਮ ਗਰਲਜ਼ ਸਕੂਲ ਦੇ 29 ਅਧਿਆਪਕਾਂ ਦਾ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਸ਼ੇਸ਼ ਸਨਮਾਨ

ਮਲੋਟ, 19 ਅਕਤੂਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ 100 ਫੀਸਦ ਨਤੀਜੇ ਦੇਣ  ਵਾਲੇ ਅਧਿਆਪਕਾਂ ਦਾ ਸਨਮਾਨ ਕੀਤੇ ਜਾਣ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੇ 29 ਅਧਿਆਪਕ ਵੀ ਸ਼ਾਮਲ ਸਨ।ਇਸਤੋਂ ਇਲਾਵਾ ਸਕੂਲ ਦੀਆਂ ਵਿਸ਼ੇਸ਼ ਪ੍ਰਾਪਤੀਆਂ ਕਰਕੇ ਪ੍ਰਿੰਸੀਪਲ ਵਿਜੈ …

Read More »