ਸੁਲਤਾਨਪੁਰ ਤੋਂ ਡੇਰਾ ਬਾਬਾ ਨਾਨਕ ਸੜਕ ਦੇ ‘ਗੁਰੂ ਨਾਨਕ ਮਾਰਗ’ ਵਜੋਂ ਨਾਮਕਰਨ ਦੀ ਰਸਮ ਵੀ ਹੋਵੇਗੀ ਸੁਲਤਾਨਪੁਰ ਲੋਧੀ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ 400 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਪ੍ਰਾਜੈਕਟ 23 ਅਕਤੂਬਰ ਨੂੰ ਲੋਕ …
Read More »ਪੰਜਾਬੀ
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਰਾਜ ਪੱਧਰੀ ਗੁਰਮਤਿ ਮੁਕਾਬਲੇ – ਕਲੋਹੀਆ
ਪੰਜਾਬ ਸਕੂਲ ਸਿਖਿਆ ਬੋਰਡ ਕਰਵਾਏਗਾ ਇਹ ਮੁਕਾਬਲੇ ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ 13 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣਗੇ।ਇਸ ਦੀ ਜਾਣਕਾਰੀ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਿਖਿਆ …
Read More »ਸੁਲਤਾਨਪੁਰ ਲੋਧੀ ਵਿਖੇ ਮਿਠਾਈਆਂ ਦੇ 7 ਸੈਂਪਲ ਭਰੇ
ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ – ਸਿਵਲ ਸਰਜਨ ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ `ਤੇ ਸਹਾਇਕ ਫੂਡ ਕਮਿਸ਼ਨਰ ਡਾ. ਹਰਜੋਤਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਸੁਲਤਾਨਪੁਰ ਲੋਧੀ ਵਿਖੇ 7 ਮਿਠਾਈਆਂ ਦੇ ਸੈਂਪਲ ਭਰੇ ਗਏ।ਸਿਹਤ ਵਿਭਾਗ ਦੀ ਟੀਮ ਨੇ ਪਨੀਰ, ਖੋਆ, ਰਸਗੁੱੱਲਾ, ਗੁਲਾਬ ਜਾਮੁਨ, …
Read More »ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਟੈਂਟ ਸਿਟੀ, ਮੁੱਖ ਪੰਡਾਲ, ਪਾਰਕਿੰਗ ਤੇ ਪਵਿੱਤਰ ਬੇਈਂ ਦਾ ਕੀਤਾ ਦੌਰਾ ਸੁਲਤਾਨਪੁਰ ਲੋਧੀ/ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨਾਲ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਪੰਜਾਬ ਸਰਕਾਰ ਦੀ ਤਰਫੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ …
Read More »ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਜਾਰੀ
15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ।ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ …
Read More »ਜੰਮੂ ਕਸ਼ਮੀਰ ਦੇ ਰਾਜਪਾਲ ਦੇ ਸਲਾਹਕਾਰ ਫਾਰੂਕ ਖਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਲੌਂਗੋਵਾਲ ਨੇ ਸਿੱਖਾਂ ਨੂੰ ਘੱਟਗਿਣਤੀ ਦਰਜ਼ਾ ਤੇ ਸਿੱਖ ਮਿਸ਼ਨ ਲਈ ਜਗ੍ਹਾ ਸਬੰਧੀ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਾਜਪਾਲ ਜੰਮੂ ਕਸ਼ਮੀਰ ਦੇ ਸਲਾਹਕਾਰ ਫਾਰੂਕ ਖਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਸ਼ਾਂਤੀ ਤੇ ਭਾਈਚਾਰਕ ਸਾਂਝ …
Read More »ਸਿਰਸਾ ਤੋਂ ਹਨੂੰਮਾਨਗੜ੍ਹ ਲਈ ਅੰਤਰਰਾਸ਼ਟਰੀ ਨਗਰ ਕੀਰਤਨ ਹੋਇਆ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ।ਆਰੰਭਤਾ ਸਮੇਂ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ …
Read More »1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਵਲੋਂ ਸੇਵਾ ਆਰੰਭ
ਸ਼ੀਸ਼ੇ ਦੇ ਵਿਸ਼ੇਸ਼ ਫਰੇਮ ਲਗਾ ਕੇ ਡਿਓੜੀ ਨੂੰ ਸੁਰੱਖਿਅਤ ਰੱਖਿਆ ਜਾਵੇਗਾ- ਲੌਂਗੋਵਾਲ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ।ਇਸ ਡਿਓੜੀ ਉੱਪਰ ਜੂਨ 1984 ਵਿਚ …
Read More »ਸੜਕ ਦੇ ਚੱਲ ਰਹੇ ਕੰਮ ਦਾ ਪੰਚਾਇਤ ਨੇ ਲਿਆ ਜਾਇਜ਼ਾ
ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਪਿੰਡ ਤਾਰਾਗੜ੍ਹ ਨੂੰ ਜਾਂਦੀ ਜਿਸ ਸੜਕ ਦਾ ਉਦਘਾਟਨ ਕੀਤਾ ਗਿਆ ਸੀ, ਉਸ ਦੀ ਤਿਆਰੀ ਦਾ ਕੰਮ ਅੱਜ ਸ਼ੁਰੂ ਹੋਇਆ।ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ।ਉਨਾਂ ਨੇ …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਪ੍ਰਭਾਤ ਫੇਰੀ ਕੱਢੀ ਗਈ
ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ ਹਰਿੰਦਰ ਪਾਲ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਜੰਡਿਆਲਾ ਗੁਰੂ ਸ਼ਹਿਰ ਦੇ ਮਹੁਲਾ ਪਟੇਲ ਨਗਰ ਵਲੋਂ ਪ੍ਰਭਾਤ ਫੇਰੀ ਕੱਢੀ ਗਈ।ਇਹ ਪ੍ਰਭਾਤ ਫੇਰੀ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੀ ਹੋਈ ਮਹੁੱਲਾ ਪਟੇਲ ਨਗਰ ਵਿਖੇ ਸਮਾਪਤ ਹੋਈ।ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਨਾਲ ਪ੍ਭਾਤ ਫੇਰੀ ਦਾ ਸਵਾਗਤ ਕੀਤਾ ਅਤੇ ਸੰਗਤਾਂ ਲਈ ਫਲ ਫਰੂਟ ਅਤੇ …
Read More »
Punjab Post Daily Online Newspaper & Print Media