Wednesday, December 31, 2025

ਪੰਜਾਬੀ ਖ਼ਬਰਾਂ

ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤੀਆਂ ਟਾਪ ਪੁਜੀਸ਼ਨਾਂ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-7ਵਾਂ ਦੀ ਪ੍ਰੀਖਿਆ ਦੇ ਨਤੀਜੇ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਨੇ ਸ਼੍ਰਿਸ਼ਟੀ ਅਰੋੜਾ, ਹਰਜੀਤ ਕੌਰ, ਹਰਪ੍ਰੀਤ ਕੌਰ …

Read More »

ਜੀ.ਪੀ.ਐਸ ਲੱਗੀਆਂ ਗੱਡੀਆਂ ‘ਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਜ੍ਹਿਲਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ ਲਈ ਜੀ.ਪੀ.ਐਸ ਨਾਲ ਲੈਸ ਗੱੱਡੀਆਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਹੈ ਅਤੇ ਇਸ ਕੰਮ ਲਈ ਵਰਤੀ ਜਾਣ ਵਾਲੀ ਹਰੇਕ ਗੱਡੀ ਉਤੇ ਜੀ.ਪੀ.ਐਸ ਲਗਵਾਉਣ ਦੀ ਜਿੰਮੇਵਾਰੀ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਨੂੰ ਸੌਂਪੀ ਹੈ।ਥੋਰੀ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ ਦੀ …

Read More »

ਜਰਮਨੀ ਦੀ ਕੰਪਨੀ ਫੇਸਟੋ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਰੋਬੋਟਿਕਸ ਬਾਰੇ 5-ਰੋਜ਼ਾ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤ ਸਰਕਾਰ ਦੀ ਰੂਸਾ ਗ੍ਰਾਂਟ ਦੁਆਰਾ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿੱਚ “ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ” ਲੈਬਾਰਟਰੀ ਦੀ ਸਥਾਪਨਾ ਕੀਤੀ ਗਈ ਹੈ।”ਫੈਕਟਰੀ ਆਟੋਮੇਸ਼ਨ ਅਤੇ ਰੋਬੋਟਿਕਸ ਪ੍ਰੋਗ੍ਰਾਮਿੰਗ ਯੂਸਿੰਗ ਫਲੂਡਸਿਮ ਸੌਫਟਵੇਅਰ ਐਂਡ ਸੀ.ਆਈ.ਆਰ.ਓ.ਐਸ ਸਾਫਟਵੇਅਰ ਆਫ ਜਰਮਨੀ ਫੇਸਟੋ ਕੰਪਨੀ” ਵਿਸ਼ੇ `ਤੇ ਇਹ ਪੰਜ਼ …

Read More »

ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ – ਪਿੰਡਾਂ ‘ਚ ਵੱਸਦੀ ਕਲਾ ਦਾ ਕੀਤਾ ਜਾਵੇਗਾ ਨਵੀਨੀਕਰਣ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਮਜੀਠਾ ਦੇ ਟਾਹਲੀ ਸਾਹਿਬ ਅਤੇ ਰਾਮ ਦੀਵਾਲੀ ਹਿੰਦੂਆਂ ਵਿਖੇ ਕਾੰਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ‘ਚ ਮੀਟਿੰਗ ਕੀਤੀ ਗਈ।ਇਸ ਦੌਰਾਨ ਗੁਰਜੀਤ ਸਿੰਘ ਨੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾ ਦੀ ਕਲਾ ਨੂੰ ਸਿਰਫ ਇੱਕ ਮੌਕਾ ਦੇਣ ਦੀ ਲੋੜ ਹੈ, ਜਿਸ ਨਾਲ ਪੂਰੇ ਰਾਜ ਦਾ ਵਿਕਾਸ ਹੋਵੇਗਾ। ਉਹਨਾਂ ਕਿਹਾ …

Read More »

ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਤਾਰ …

Read More »

‘ਚੋਣ ਚਰਚਾ ਗਲੀ-ਗਲੀ’ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ

ਅੰਮ੍ਰਿਤਸਰ 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਰਜ਼ਤ ਉਬਰਾਏ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਗਰੀਨ ਫ਼ੀਲਡ ਇਲਾਕੇ …

Read More »

ਨੌਜਵਾਨ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ 19 ਮਈ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਗਾਮੀ ਲੋਕਸ ਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਸੰਨ ਫ਼ਾਊਡੇਸ਼ਨ ਮਲਟੀਪਲ ਸਕਿੱਲ ਸੈਂਟਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਦਿਵਿਆਂਗ ਵੋਟਰਾਂ ਸਬੰਧੀ ਕਾਰਜ ਕਰ ਰਹੇ ਨੋਡਲ ਅਫ਼ਸਰ ਸ਼੍ਰੀਮਤੀ ਸੰਤੋਸ਼ ਕੁਮਾਰੀ ਅਤੇ ਨੀਰਜ ਬਾਲਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ `ਤੇ ਪੰਥ …

Read More »

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦਾ ਇੱਕ ਵਫ਼ਦ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਮਿਲਿਆ ਅਤੇ ਸੰਧੂ ਸਮੁੰਦਰੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਸੰਧੂ ਸਮੁੰਦਰੀ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਦੀ ਆਪਣੀ ਵੱਖਰੀ …

Read More »

ਚੋਣ ਰਿਹਰਸਲ ਕੇਂਦਰਾਂ ‘ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਵੋਟਰ ਜਾਗਰੂਕਤਾ ਮੁਹਿੰਮ ਦੇ ਮੁਖੀ ਅਤੇ …

Read More »