Wednesday, November 25, 2026

ਪੰਜਾਬੀ

ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਰਪੰਚ ਪਰਮਜੀਤ ਸਿੰਘ ਅਤੇ ਮੁੱਖ ਅਧਿਆਪਕਾ ਪਿੰਦਰਜੀਤ ਕੌਰ ਦੀ ਅਗੁਵਾਈ ਵਿੱਚ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੱਥੀਂ ਵਿਗਿਆਨਕ ਮਾਡਲ ਤਿਆਰ ਕਰਕੇ ਪੇਸ਼ਕਾਰੀ ਕੀਤੀ ਅਤੇ ਵਿਦਿਆਰਥੀਆਂ ਦੇ ਇਸ ਨਿਵੇਕਲੇ ਕਾਰਜ ਦੀ ਸਭ ਵੱਲੋਂ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਲਜੀਤ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਕੂਲੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਲੋੜ – ਰੇਖਾ ਮਹਾਜਨ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ  ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਬਚਾਉਣ ਦੀ ਤਕਨੀਕ ਸਿੱਖੀ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਦੇ ਐਡੀਸ਼ਨਲ ਆਮਦਨ ਕਰ ਕਮਿਸ਼ਨਰ ਰੋਹਿਤ ਮਹਿਰਾ ਨੇ ਵਾਤਾਵਰਣ ਬਚਾਉਣ ਦੀ ਤਕਨੀਕ ਸਿਖਾਈ।              ਰੋਹਿਤ ਮਹਿਰਾ ਨੇ ਕਿਹਾ ਕਿ ਗਿੱਲੀ ਮਿੱਟੀ ਦੇ ਛੋਟੇ ਛੋਟੇ ਗੋਲੇ ਬਣਾ ਕੇ ਹਰੇਕ ਗੋਲੇ ਵਿੱਚ ਪੌਦਿਆ ਦੇ ਬੀਜ਼ਾਂ ਨੂੰ ਰੱਖਣਾ ਚਾਹੀਦਾ ਹੈ।ਘਰ ਤੋਂ ਬਾਹਰ ਕਾਰ, ਬੱਸ ਜਾਂ ਰੇਲ ਗੱਡੀ ਵਿਚੋਂ …

Read More »

ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਨੇ ਦਬੋਚਿਆ

ਚੰਡੀਗੜ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲੱਖੋ ਵਾਲੀ ਫਾਜਿਲਕਾ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ …

Read More »

ਪੰਜਾਬ ਬਾਇਓਟੈਕਨਾਲੌਜੀ ਇੰਕੁਬੇਟਰ (ਪੀ.ਬੀ.ਟੀ.ਆਈ) ਮੁਹਾਲੀ ਨੂੰ `ਸਟੇਟ ਏਜੰਸੀ` ਵਜੋਂ ਨੋਟੀਫਾਈ ਕੀਤਾ

ਚੰਡੀਗੜ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਵਿਭਾਗਾਂ ਸਮੇਤ ਬੋਰਡ, ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨੂੰ ਵਾਤਾਵਰਣ, ਖੁਰਾਕ, ਪਾਣੀ ਅਤੇ ਖੇਤੀਬਾੜੀ ਖੇਤਰਾਂ ਵਿੱਚ ਵਿਸ਼ਲੇਸ਼ਨਾਤਮਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇੰਕੁਬੇਟਰ (ਪੀ.ਬੀ.ਟੀ.ਆਈ) ਮੁਹਾਲੀ ਨੂੰ `ਸਟੇਟ ਏਜੰਸੀ` ਵਜੋਂ ਨੋਟੀਫਾਈ ਕੀਤਾ ਹੈ।         ਇਹ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ …

Read More »

ਗੁਰੂ ਨਾਨਕ ਸਾਹਿਬ ਦਾ ਉਪਦੇਸ਼ ਘਰ-ਘਰ ਪਹੁੰਚਾਉਣਾ ਜਰੂਰੀ – ਭਾਈ ਗੁਰਇਕਬਾਲ ਸਿੰਘ

2140 ਸਾਹਿਜ ਪਾਠਾਂ ਦੇ ਭੋਗ ਪਾਏ ਗਏ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅਤੇ ਸਤਿਨਾਮ ਟਰੱਸਟ ਵੱਲੋਂ 550 ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ 2140 ਸਹਿਜ …

Read More »

ਸਟੈਂਸਟਡ ਹਵਾਈ ਅੱਡੇ ਦੀ ਜਗ੍ਹਾ ਹੀਥਰੋ ਹਵਾਈ ਅੱਡੇ ਲਈ ਅੰਮ੍ਰਿਤਸਰ ਤੋਂ ਸ਼ੁਰੂ ਹੋਵੇ ਸੇਵਾ – ਔਜਲਾ

ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਹੋਣ ਦਾ ਐਮ.ਪੀ  ਨੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ …

Read More »

ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸਨ ਦੇ ਸਕੱਤਰ ਜਨਰਲ ਸੁਰਿੰਦਰ ਸਿੰਘ ਧੂਰੀ ਸਾਬਕਾ ਮੰਤਰੀ ਪੰਜਾਬ ਸਰਕਾਰ ਦੀ ਮੌਤ `ਤੇ ਫਾਉਡੇਸ਼ਨ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।        ਸਾਂਈ ਮੀਆਂ ਮੀਰ ਫਾਉਡੇਸਨ ਦੇੇ ਅਹੁੱਦੇਦਾਰਾਂ ਦੀ ਇੱਕ ਸ਼ੋਕ ਸਭਾ ਫਾਉਡੇਸ਼ਨ ਦੇ ਮੁੱਖ ਦਫਤਰ ਬਰਾੜ ਹੋਸਟਲ ਸਾਹਮਣੇ ਖਾਲਸਾ ਕਾਲਜ ਵਿਖੇ ਹਰਭਜਨ ਸਿੰਘ ਬਰਾੜ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਵਲੋਂ ਸਵਾਗਤ

ਅਹਿਮਦਾਬਾਦ ਤੋਂ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਲਈ  ਰਵਾਨਾ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਕਵੀਸ਼ਰੀ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ।ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ …

Read More »