Wednesday, November 25, 2026

ਪੰਜਾਬੀ

ਟੇਲਰਿੰਗ ਦੀ ਸਿਖਲਾਈ ਮਕੰਮਲ ਕਰਨ ਵਾਲੀਆਂ 20 ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਦਿੱਤੇ

ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –   ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਬਡਰੁੱਖਾ ਵਿਖੇ ਗ਼ਰੀਬ ਲੜਕੇ-ਲੜਕੀਆਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਡਾਇਰੈਕਟਰ ਆਰਸੈਟੀ ਬਡਰੁੱਖਾ ਸਰਵਣ ਕੁਮਾਰ ਨੇ ਦੱਸਿਆ ਕਿ ਲੇਡੀਜ਼ ਟੇਲਰਜ਼ ਦੀ ਸਿਖਲਾਈ ਲੈ ਕੇ ਕੋਰਸ ਪੂਰਾ ਕਰਨ ਵਾਲੀਆਂ 20 ਲੜਕੀਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।ਉਨ੍ਹਾਂ ਕਿਹਾ ਕਿ ਆਰ.ਸੇਟੀ ਵਿਖੇ ਕਰਵਾਏ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ‘ਹਿੰਦੀ ਦਿਵਸ’

ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਕਰਵਾਏ ਸਮਾਰੋਹ ਮੌਕੇ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ ਨੇ ਮੁੱਖ …

Read More »

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ `ਚ ਕੀਤਾ ਜਾ ਰਿਹਾ ਹੈ ਅਨੁਵਾਦ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ – ਡਾ. ਰੂਪ ਸਿੰਘ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਾ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ …

Read More »

ਗੋਪਾਲਪੁਰਾ ਵਿਖੇ ਫਲ਼ਦਾਰ ਬੂਟੇ ਲਾ ਕੇ `ਬਾਗ ਗੁਰੂ ਨਾਨਕ` ਦੀ ਸ਼ੁਰੂਆਤ

ਕੱਥੂਨੰਗਲ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਥੋਂ ਨੇੜਲੇ ਪਿੰਡ ਗੋਪਾਲਪੁਰਾ ਦੇ ਵਾਟਰ ਵਰਕਸ ਵਿਖੇ ਕਰੀਬ 125 ਫਲ਼ਦਾਰ ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ `ਬਾਗ ਗੁਰੂ ਨਾਨਕ` ਸਥਾਪਿਤ ਕੀਤਾ ਗਿਆ।       ਇਸ ਬਾਗ ਲਈ ਗੁਰੂ ਨਾਨਕ ਮੈਡੀਕੋਜ਼ ਸਾਹਮਣੇ ਗੁਰੂ ਰਾਮਦਾਸ ਹਸਪਤਾਲ ਓਠੀਆਂ ਦੇ ਮਾਲਕ ਗੁਰਪ੍ਰੀਤ ਸਿੰਘ ਸਿੱਧੂ ਮਜਵਿੰਡ ਅਤੇ ਸੇਵਾਮੁਕਤ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਮਲਿਕਪੁਰ `ਚ  ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲ੍ਹਾ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਯਤਨਾਂ ਸਦਕਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਡਾ. ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ 8 ਰੋਜ਼ਾ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …

Read More »

ਕਰੋੜਾਂ ਦੀ ਲਾਗਤ ਨਾਲ ਪਟਿਆਲਾ `ਚ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਸਥਾਪਿਤ – ਖੇਡ ਮੰਤਰੀ ਰਾਣਾ ਸੋਢੀ

ਸੰਗਰੂਰ ਵਿਖੇ 31ਵੀਂ ਨੌਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਖੇਡ ਗਤੀਵਿਧੀਆਂ ਨੂੰ ਵਿਆਪਕ ਪੱਧਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ।               ਇਹ ਪ੍ਰਗਟਾਵਾ ਪੰਜਾਬ ਦੇ ਖੇਡਾਂ, ਯੁਵਕ …

Read More »

ਪੀ.ਟੀ.ਸੀ ਰਨਰਅੱਪ ਗੁਰਪ੍ਰੀਤ ਸਿੰਘ ਦਾ ਆਪਣੇ ਜੱਦੀ ਪਿੰਡ ਨਮੋਲ ਪਹੁੰਚਣ `ਤੇ ਭਰਵਾਂ ਸਵਾਗਤ

ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਚੈਨਲ ਪੀ ਟੀ ਸੀ ਵਲੋਂ ਕਰਵਾਈ ਗਈ ਮਿਸਟਰ ਪੰਜਾਬ ਪ੍ਰਤੀਯੋਗਤਾ ਵਿੱਚ ਨੇੜਲੇ ਪਿੰਡ ਨਮੋਲ ਦੇ ਸੈਂਕਡ ਰਨਰਅੱਪ ਰਹੇ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ `ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਕਿਸਾਨ ਗੁਰਮੇਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਆਪਣੇ ਪਿੰਡ ਪਹੁੰਚਣ `ਤੇ ਵੱਡੀ ਗਿਣਤੀ `ਚ …

Read More »