ਜੰਡਿਆਲਾ ਗੁਰੂ, 11 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲਾ ਪੱਧਰੀ ਖੇਡਾਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਕਰਮਪੁਰਾ ਵਿਖੇ ਕਰਵਾਈਆਂ ਗਈਆਂ।ਜ਼ਿਲ੍ਹੇ ਦੀਆਂ ਲਗਭਗ 10 ਟੀਮਾਂ ਨੇ ਭਾਗ ਲਿਆ।ਇਹਨਾਂ ਖੇਡਾਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀ ਖੋ-ਖੋ (ਅੰਡਰ-14) ਦੀ ਟੀਮ ਨੇ ਸਾਰੀਆਂ ਟੀਮਾਂ ਨੂੰ ਹਰਾਉਂਦਿਆ ਹੋਇਆਂ ਪਹਿਲੀ ਪੁਜੀਸ਼ਨ ਹਾਸਿਲ ਕਰਕੇ ਗੋਲਡ ਮੈਡਲ ਹਾਸਿਲ …
Read More »ਪੰਜਾਬੀ
ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਜਲ ਸ਼ਕਤੀ ਅਭਿਆਨ ਤਹਿਤ ਕੜੈਲ `ਚ ਕਿਸਾਨ ਮੇਲਾ ਲਾਇਆ
ਸੰਗਰੂਰ/ ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ ਜਲ ਸ਼ਕਤੀ ਅਭਿਆਨ ਤਹਿਤ ਬਲਾਕ ਅਨਦਾਨਾ ਦੇ ਪਿੰਡ ਕੜੈਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਕਲੱਬਾਂ ਦੇ ਸਹਿਯੋਗ ਨਾਲ ਕਿਸਾਨ ਮੇਲਾ ਲਗਾਇਆ ਗਿਆ। ਜਿਸ ਵਿੱਚ 500 ਦੇ ਕਰੀਬ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ `ਪੇਪਰ ਪੜ੍ਹੋ` ਅਤੇ `ਪੋਸਟਰ ਬਣਾਓ` ਮੁਕਾਬਲੇ ਆਯੋਜਿਤ
ਐਮ.ਏ ਦੀ ਵਿਦਿਆਰਥਣ ਹਰਪ੍ਰੀਤ ਨੇ `ਪੋਸਟਰ ਬਣਾਓ` ਮੁਕਾਬਲੇ `ਚ ਹਾਸਲ ਕੀਤਾ ਪਹਿਲਾ ਸਥਾਨ ਸੰਗਰੂਰ, 10 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾ) – ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਪ੍ਰਵੀਨ ਸ਼ਰਮਾ ਦੀ ਸਰਪਰਸਤੀ ਹੇਠ ਅੰਗਰੇਜ਼ੀ ਵਿਭਾਗ ਅਤੇ ਐਨ.ਐਸ.ਐਸ ਯੂਨਿਟ-4 ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ `ਅਧਿਆਪਕ ਦੀ ਭੂਮਿਕਾ` ਵਿਸ਼ੇ ਉੱਪਰ ਪੇਪਰ ਪੜ੍ਹੋ ਅਤੇ ਪੋਸਟਰ ਬਣਾਓ ਮੁਕਾਬਲੇ ਕਰਵਾਏ …
Read More »ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹਾ ਸੰਗਰੂਰ `ਚ 7ਵੀਂ ਆਰਥਿਕ ਗਣਨਾ ਆਰੰਭ
ਸੰਗਰੂਰ/ ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਦੂਜੇ ਪੜ੍ਹਾਅ ਤਹਿਤ 7ਵੀਂ ਆਰਥਿਕ ਗਣਨਾ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪੇਂਡੂ ਅਤੇ ਸ਼ਹਿਰੀ ਪੱਧਰ `ਤੇ ਘਰ ਘਰ ਜਾ ਕੇ ਸਰਵੈ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਰਸਮੀ ਤੌਰ `ਤੇ ਰਵਾਨਾ ਕੀਤਾ। ਡੀ.ਸੀ ਥੋਰੀ ਨੇ ਸਮੂਹ ਗਿਣਤੀਕਾਰਾਂ ਨੂੰ ਹਰੇਕ ਪਿੰਡ ਅਤੇ ਸ਼ਹਿਰ ਪੱਧਰ `ਤੇ ਕੀਤੇ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਧਰਮਸ਼ਾਲਾ ਲਈ 2.5 ਲੱਖ ਰੁਪਏ ਦਾ ਚੈਕ ਭੇਂਟ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 71 ਵਿੱਚ ਪੈਂਦੀ ਧਰਮਸ਼ਾਲਾ ਪ੍ਰਬੰਧਕ ਕਮੇਟੀ ਫਤਾਹਪੁਰ ਨੂੰ ਧਰਮਸ਼ਾਲਾ ਦੇ ਵਿਕਾਸ ਕੰਮਾਂ ਲਈ 2.5 ਲੱਖ ਰੁਪਏ ਦਾ ਚੈਕ ਸੌਂਪਿਆ।ਇਸ ਧਰਮਸ਼ਾਲਾ ਨੂੰ 2.5 ਲੱਖ ਰੁਪਏ ਇਸ ਦੀ ਦਿੱਖ ਨੂੰ ਸੰਵਾਰਨ ਲਈ ਦਿੱਤੇ ਗਏ ਸਨ। ਸੋਨੀ ਨੇ ਇਲਾਕਾ ਨਿਵਾਸੀਆਂ ਦੀਆਂ ਮੁਸਕਲਾਂ …
Read More »ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿੱਚ 7ਵੀਂ ਆਰਥਿਕ ਗਣਨਾ ਦੀ ਸ਼ੁਰੂਆਤ
ਜ਼ਿਲ੍ਹੇ ਦੇ ਹਰ ਘਰ, ਦੁਕਾਨ ਤੇ ਦਫ਼ਤਰ ਤੋਂ ਆਰਥਿਕ ਸਰੋਤਾਂ ਬਾਰੇ ਡੈਟਾ ਇਕੱਠਾ ਕਰਨਗੇ ਕਰਮਚਾਰੀ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – 7ਵੀਂ ਆਰਥਿਕ ਗਣਨਾ ਦਾ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਰਿਹਾਇਸ਼ ਤੋਂ ਫਾਰਮ ਭਰ ਕੇ ਰਸਮੀ ਤੌਰ ਉਤੇ ਕਰ ਦਿੱਤਾ ਗਿਆ ਹੈ।ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਸਹਾਇਕ ਖੋਜ ਅਧਿਕਾਰੀ ਸ੍ਰੀਮਤੀ ਸਾਧਨਾ ਸ਼ਰਮਾ, …
Read More »ਸਹੋਦਿਯਾ ਸਕੂਲਜ਼ ਕੰਪਲੈਕਸ ਦੇ ਪ੍ਰਿੰਸੀਪਲਾਂ ਦਾ ਸਨਮਾਨ ਸਮਾਰੋਹ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸਨਮਾਨ ਸਮਾਰੋਹ ‘ਸਾਡਾ ਪਿੰਡ’ ਵਿਖੇ ਆਯੋਜਿਤ ਕੀਤਾ ਗਿਆ।ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਪਹੁੰਚਣ `ਤੇ ਸਾਡਾ ਪਿੰਡ ਦੇ ਮੈਨੇਜਿੰਗ ਡਾਇਰੈਕਟਰ ਇਸ਼ਗੰਭੀਰ, ਸੀ.ਈ.ਓ ਸ਼੍ਰੀਮਤੀ ਵੰਦਨਾ ਗੰਭੀਰ, ਸਹੋਦਿਯਾ ਸਕੂਲਜ਼ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁੱਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ
ਸੇਵਾ ਸੰਭਾਲ ਮੌਕੇ ਲੌਂਗੋਵਾਲ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਅੱਜ ਹੋਈ …
Read More »ਬਾਲਾਘਾਟ ਵਿਖੇ ਸੰਗਤਾਂ ਵਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ।ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਪਾਲਣ ਕਰੇ ਪੰਜਾਬ ਸਰਕਾਰ – ਲੌਂਗੋਵਾਲ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਦਿੱਤੇ ਬਿਆਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਆਪਾ-ਵਿਰੋਧੀ ਹੈ, ਕਿਉਂਕਿ ਇਕ ਪਾਸੇ …
Read More »
Punjab Post Daily Online Newspaper & Print Media