Wednesday, November 25, 2026

ਪੰਜਾਬੀ

ਕੈਪਟਨ ਅਮਰਿੰਦਰ ਵਲੋਂ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਤਿਆਰ ਕਰਨ ਦੇ ਹੁਕਮ

ਖੇਤੀਬਾੜੀ ਸਕੀਮਾਂ ਦੀ ਵਿਸਥਾਰ `ਚ ਸਮੀਖਿਆ ਕਰਨ ਲਈ ਆਖਿਆ ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖਤਮ ਕਰਨ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਆਪਣੇ ਏਜੰਡੇ ਨੂੰ ਅੱਗੇ ਤੋਰਦਿਆਂ ਸੂਬਾਈ ਯੋਜਨਾ ਬੋਰਡ ਨੂੰ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਉਲੀਕਣ ਲਈ ਆਖਿਆ ਹੈ। …

Read More »

ਮੁੱਖ ਮੰਤਰੀ ਨੇ ਬਟਨ ਦੱਬ ਕੇ ਸਕੂਲ ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ ਦਾ ਕੀਤਾ ਪਹਿਲਾ ਤਬਾਦਲਾ

ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਕੂਲ ਸਿੱਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ …

Read More »

ਵਿਜੀਲੈਂਸ ਵਲੋਂ ਪੰਚਾਇਤ ਸਕੱਤਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਬੀ.ਡੀ.ਪੀ.ਓ ਦਫਤਰ  ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।             ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ …

Read More »

ਤਹਿਸੀਲਦਾਰ ਹਰਜੀਤ ਸਿੰਘ ਨੇ ਅਹੁੱਦਾ ਸੰਭਾਲਿਆ

ਧੂਰੀ, 29 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਹਰਜੀਤ ਸਿੰਘ ਨੇ ਤਹਿਸੀਲ ਕੰਪਲੈਕਸ ਧੂਰੀ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ, ਉੱਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ …

Read More »

ਸਾਂਝ ਕੇਂਦਰ ਥਾਣਾ ਕੋਤਵਾਲੀ ਵਲੋਂ ਬੀ.ਬੀ.ਕੇ ਡੀ.ਏ.ਵੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਅੰਮ੍ਰਿਤਸਰ 29 ਜੁਲਾਈ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਪੁਲਿਸ ਕੇਂਦਰੀ ਅੰਮ੍ਰਿਤਸਰ ਸਿਟੀ ਸੁੱਖਪਾਲ ਸਿੰਘ, ਮੁੱਖ ਅਫਸਰ ਇੰਸ: ਗੁਰਮੀਤ ਸਿੰਘ ਥਾਣਾ ਕੋਤਵਾਲੀ ਅੰਮ੍ਰਿਤਸਰ, ਐਸ.ਆਈ ਰਜਿੰਦਰ ਸਿੰਘ ਸਬ-ਡਵੀਜਨ ਸੈਂਟਰਲ ਅੰਮ੍ਰਿਤਸਰ, ਏ.ਐਸ.ਆਈ ਅਮਰੀਕ ਸਿੰਘ ਸਾਂਝ ਕੇਂਦਰ ਥਾਣਾ ਕੋਤਵਾਲੀ ਅੰਮ੍ਰਿਤਸਰ ਵੱਲੋ ਬੀ.ਬੀ.ਕੇ ਡੀ.ਏ.ਵੀ ਸ਼ੀਨੀਅਰ ਸੰਕੈਡਰੀ ਸਕੂਲ ਕਟੜਾ ਮਹਾਂ ਸਿੰਘ ਅੰਮ੍ਰਿਤਸਰ ਵਿਖੇ ਨਸ਼ਿਆਂ ਵਿਰੁੱਧ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸਾਂਝ ਕੇਂਦਰ ਦੇ ਕਮੇਟੀ ਮੈਬਰ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਦਾ ਮਲੋਟ ਵਿਖੇ ਸਨਮਾਨ

ਸਮਰਾਲਾ, 29 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਲੱਗੇ 10 ਰੋਜ਼ਾ ਐਨ.ਸੀ.ਸੀ ਕੈਂਪ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਸਕੂਲ ਤੇ ਕਾਲਜਾਂ ਦੇ ਲਗਭਗ 400 ਕੈਡਿਟਾਂ ਨੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਲੈਕਚਰਾਰ ਹਿਸਾਬ ਦੇ ਅਹੁੱਦੇ ’ਤੇ ਤਾਇਨਾਤ ਲੈਫ਼ਟੀਨੈਂਟ ਜਤਿੰਦਰ ਕੁਮਾਰ ਨੂੰ ਐਨ.ਸੀ.ਸੀ …

Read More »

ਹਾਲ ਬਾਜ਼ਾਰ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿੱਖ, ਕੈਬਿਨਟ ਮੰਤਰੀ ਸੋਨੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ’ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਹਾਲ ਬਜ਼ਾਰ ਅਤੇ ਕਟੜਾ ਜੈਮਲ ਸਿੰਘ ਰੋਡ ਨੂੰ ਵਿਰਾਸਤੀ ਦਿੱਖ ਦੇਣ ਵਾਲੇ ਪ੍ਰਜੈਕਟ ਦਾ ਉਦਘਾਟਨ ਕੀਤਾ।ਇਹ ਪ੍ਰੋਜੈਕਟ ਦਾ ਕੰਮ ਫਸਾਡ ਇੰਮਰਵੂਮੈਂਟ ਇਨਫਰਾਸਟਰਕਚਰ ਅਤੇ ਇਨਵੈਸਟਮੈਂਟ ਪ੍ਰੋਗਰਾਮ ਟੂਰਿਜਮ ਪੰਜਾਬ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਅਤੇ ਪੰਜਾਬ ਸਰਕਾਰ ਦੇ ਵਿੱਤੀ ਸਹਿਯੋਗ ਨਾਲ ਪੰਜਾਬ ਹੈਰੀਟੇਜ਼ ਅਤੇ ਟੂਰਿਜ਼ਮ …

Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ।ਸ਼੍ਰੋਮਣੀ ਕਮੇਟੀ …

Read More »

ਨਗਰ ਕੀਰਤਨ ਸਬੰਧੀ ਮੁੱਖ ਜਥਾ 30 ਜੁਲਾਈ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਆਰੰਭੇ ਜਾਣ ਵਾਲੇ ਨਗਰ ਕੀਤਰਨ ਲਈ ਮੁੱਖ ਜਥਾ 30 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ …

Read More »

ਰਾਸ਼ਟਰਪਤੀ ਕੋਵਿੰਦ ਨੂੰ ਗੁਰਮਤਿ ਸਮਾਗਮ `ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਦਿੱਤਾ ਸੱਦਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ 1 ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ …

Read More »