Wednesday, December 31, 2025

ਪੰਜਾਬੀ ਖ਼ਬਰਾਂ

ਰੈਡ ਕ੍ਰਾਸ ਦਿਵਸ ‘ਤੇ ਸਕੂਲੀ ਬੱਚਿਆਂ ਵਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ

ਭੀਖੀ, 9 ਮਈ (ਕਮਲ ਜ਼ਿੰਦਲ) – ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਬੱਚਿਆਂ ਵਲੋਂ ਰੈਡ ਕਰਾਸ ਦਿਵਸ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮਾਰਚ ਕੱਢਿਆ ਗਿਆ।ਸਕੂਲ ਚੇਅਰਮੈਨ ਸੁਰੇਸ਼ ਕੁਮਾਰ ਸਿੰਗਲਾ ਅਤੇ ਦੀਪਿਕਾ ਮੈਡਮ ਨੇ ਬੱਚਿਆਂ ਨੂੰ ਰੈਡ ਕਰਾਸ ਦੇ ਬਾਰੇ ਜਾਣਕਾਰੀ ਦਿੰਦਿਆਂ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਬੱਚੇ ਸਕੂਲ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਸੋਢੀ ਦੀ ਅਗਵਾਈ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣਾਂ ਦੀ ਟੈਕ-ਮਹਿੰਦਰਾ ਵਲੋਂ ਚੋਣ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਪ੍ਰਮੁੱਖ ਬਹੁ-ਰਾਸ਼ਟਰੀ ਸੂਚਨਾ ਤਕਨਾਲੋਜੀ ਸੇਵਾਵਾਂ ਅਤੇ ਸਲਾਹਕਾਰ ਕੰਪਨੀ ਟੈੱਕ-ਮਹਿੰਦਰਾ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਵਰਚੁਅਲ ਪਲੇਸਮੈਂਟ ਡਰਾਈਵ ਵਿੱਚ ਭਰਤੀ ਪੈਨਲ ਦੁਆਰਾ 14 ਵਿਦਿਆਰਥਣਾਂ ਦੀ ਚੋਣ ਕੀਤੀ ਗਈ।ਚੋਣ ਪ੍ਰਕਿਰਿਆ ਦੌਰਾਨ ਪੂਰਵ-ਪਲੇਸਮੈਂਟ ਵਾਰਤਾਲਾਪ, ਐਚ.ਆਰ ਮੁਲਾਂਕਣ, ਸੰਚਾਲਨ ਅਤੇ ਕਲਾਇੰਟ ਰਾਊਂਡ ਸ਼ਾਮਿਲ ਸਨ। ਪ੍ਰਿੰਸੀਪਲ …

Read More »

ਗੁਰਜੀਤ ਔਜਲਾ ਨੂੰ ਮਜੀਠਾ ਦੀਆਂ ਮੀਟਿੰਗਾਂ `ਚ ਮਿਲਿਆ ਭਾਰੀ ਸਮਰਥਨ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ) – ਗੁਰਜੀਤ ਸਿੰਘ ਔਜਲਾ ਨੇ ਹਲਕਾ ਮਜੀਠਾ ਵਿਖੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਅੰਮ੍ਰਿਤਸਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਹੁਣ ਉਨ੍ਹਾਂ ਦੀ ਸੋਚ ਵਿੱਚ ਹਰ ਉਹ ਕੰਮ ਸ਼ਾਮਲ ਹੈ, ਜੋ ਪਹਿਲਾਂ ਨਹੀਂ ਹੋ ਸਕਿਆ।ਉਹ ਚਾਹੁੰਦੇ ਹਨ ਕਿ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇ ਅਤੇ ਇਥੋਂ …

Read More »

ਕੋਵਿਡ ਦੇ ਬਾਅਦ ਨਰਸਿੰਗ ਪੇਸ਼ੇ ਲਈ ਨਵੀਆਂ ਉਭਰੀਆਂ ਚੁਣੌਤੀਆਂ – ਉਪ ਕੁਲਪਤੀ ਡਾ. ਸੂਦ

ਖਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਕੋਵਿਡ ਤੋਂ ਬਾਅਦ ਦਾ ਸਮਾਂ ਨਰਸਿੰਗ ਪੇਸ਼ੇ ਲਈ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਲੈ ਕੇ ਆਇਆ ਹੈ ਅਤੇ ਜਿਸ ਮੁਤਾਬਿਕ ਨਰਸਿੰਗ ਸਿੱਖਿਆ ਅਤੇ ਸਿਖਲਾਈ ’ਚ ਤਬਦੀਲੀਆਂ ਸਮੇਂ ਦੀ ਜਰੂਰਤ ਹੈ।ਇਹ ਪ੍ਰਗਟਾਵਾ ਅੱਜ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ …

Read More »

ਵੋਟਰ ਜਾਗਰੂਕਤਾ ਮੁਹਿੰਮ ਨੇ ਫ਼ੜੀ ਹੋਰ ਤੇਜ਼ੀ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਬੂਥ ਨੰਬਰ 66 ਤੋਂ 70 ਤੱਕ …

Read More »

ਵਿਸ਼ਵ ਰੈਡ ਕਰਾਸ ਦਿਵਸ ਮੌਕੇ 35 ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਅੱਜ ਸਥਾਨਕ ਰੈਡ ਕਰਾਸ ਭਵਨ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਆਯੋਜਿਤ ਕੀਤਾ ਗਿਆ।ਇਹ ਦਿਹਾੜਾ ਰੈਡ ਕਰਾਸ ਦੇ ਬਾਨੀ ਅਤੇ ਪਿਤਾਮਾ ਸਰ ਹੈਨਰੀ ਡੁਨਟ ਦੀ ਯਾਦ ਨੂੰ ਸਮਰਪਿਤ ਹੈ।ਇਸ ਸਮਾਰੋਹ ਵਿੱਚ ਵੱਖ-ਵੱਖ ਐਨ.ਜੀ.ਓ ਦੇ ਨੁਮਾਇੰਦਿਆਂ, ਯੂਥ ਕਲੱਬਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ । ਸੈਮਸਨ …

Read More »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਦੇ ਗ੍ਰਹਿ ਹੋਏ ਇਸ ਪ੍ਰੋਗਰਾਮ ਵਿੱਚ ਪੁੱਜੀਆਂ ਸ਼ਖਸ਼ੀਅਤਾਂ ਵਲੋਂ ਭਾਈਚਾਰੇ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਕ ਤੌਰ ‘ਤੇ ਮਜ਼ਬੂਤ ਕਰਨ ਲਈ ਡੁੰਘੀਆਂ ਵਿਚਾਰਾਂ ਕੀਤੀਆਂ ਗਈਆ।ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ …

Read More »

ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੀਤੀ ਵਿਸ਼ਾਲ ਰੈਲੀ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਹਲਕਾ ਸੰਗਰੂੂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸਥਾਨਕ ਸ਼ਹਿਰ ‘ਚ ਇੱਕ ਵਿਸ਼ਾਲ ਰੈਲੀ ਕੱਢੀ।ਜਿਸ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਦਰਸ਼ਨ ਸਿੰਘ ਕਾਂਗੜਾ ਨੇ ਵੱਡੀ ਗਿਣਤੀ ‘ਚ ਸਾਥੀਆਂ ਨਾਲ ਸ਼ਮੂਲੀਅਤ ਕੀਤੀ।ਦਰਸ਼ਨ ਕਾਂਗੜਾ ਨੇ ਕਿਹਾ ਕਿ ਸੁਖਪਾਲ ਖਹਿਰਾ ਇੱਕ ਮਿਹਨਤੀ, …

Read More »

ਕਾਮਰੇਡ ਮਹਿੰਦਰ ਸਿੰਘ ਉਗਰਾਹਾਂ ਦੀ ਮੌਤ ‘ਤੇ ਸੀ.ਪੀ.ਆਈ (ਐਮ) ਵਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸੀ.ਪੀ.ਆਈ ਦੇ ਉਘੇ ਆਗੂ ਕਾਮਰੇਡ ਮਹਿੰਦਰ ਸਿੰਘ ਉਗਰਾਹਾਂ ਦੀ ਸੰਖੇਪ ਬਿਮਾਰੀ ਨਾਲ ਮੌਤ ਹੋ ਗਈ।ਕਾਮਰੇਡ ਮਹਿੰਦਰ ਸਿੰਘ ਉਗਰਾਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪੰਜਾਬ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਵੱਡੇ ਭਰਾ ਸਨ। ਉਹਨਾਂ ਦੀ ਮੌਤ `ਤੇ ਸੀ.ਪੀ.ਆਈ (ਐ.ਮ) ਦੇ ਜਿਲ੍ਹਾ ਆਗੂ ਕਾਮਰੇਡ ਵਰਿੰਦਰ ਕੌਸਿਕ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ …

Read More »

ਨੈਸ਼ਨਲ ਬੌਕਸਿੰਗ ਚੈਂਪੀਅਨਸ਼ਿਪ ‘ਚ ਸੋਨੇ ਦਾ ਤਗਮਾ ਜਿੱਤਣ ਵਾਲੀ ਛਵੀ ਸ਼ਰਮਾ ਨੂੰ ਡੀ.ਸੀ ਨੇ ਕੀਤਾ ਸਨਮਾਨਿਤ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਬੌਕਸਿੰਗ ਵਿਚੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਬਾਰਵੀਂ ਜਮਾਤ (ਇੰਟਰ ਆਰਟਸ) ਦੀ ਵਿਦਿਆਰਥਣ ਛਵੀ ਸ਼ਰਮਾ ਵਲੋਂ ਸੋਨੇ ਦਾ ਤਗਮਾ ਜਿੱਤਣ ਦੀ ਖੁਸ਼ੀ ਵਿੱਚ ਪ੍ਰਸ਼ਾਸ਼ਨ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਏ.ਡੀ.ਸੀ ਵਰਜੀਤ ਵਾਲੀਆ, ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ …

Read More »