ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ …
Read More »ਪੰਜਾਬੀ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਕਾਸ਼ ਦਾ ਵਿਸ਼ੇਸ਼ ਅੰਕ ਜਾਰੀ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਸੰਗਤ ਤੱਕ ਪਹੰੁਚਾਉਣ ਲਈ ਕਾਰਜ ਆਰੰਭੇ ਗਏ ਹਨ।ਇਸ ਤਹਿਤ ਜਿਥੇ ਵਿਸ਼ੇਸ਼ ਕਿਤਾਬਾਂ ਪ੍ਰਕਾਸ਼ਤ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ …
Read More »ਬਿਜਲੀ ਦੇ ਲੋਡ ਵਧਾਉਣ ਦਾ ਕੈਂਪ 20 ਨੂੰ
ਧੂਰੀ, 18 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਦਿਹਾਤੀ ਅਬਦੁਲ ਸਤਾਰ ਨੇ ਦੱਸਿਆ ਕਿ ਪਾਵਰਕਾਮ ਵਿਭਾਗ ਵੱਲੋਂ ਖੱਪਤਕਾਰਾਂ ਦੇ ਹਰ ਪ੍ਰਕਾਰ ਦੇ ਬਿਜ਼ਲੀ ਦੇ ਲੋਡ ਵਧਾਉਣ ਸਬੰਧੀ ਲਏ ਗਏ ਫੈਸਲੇ ਦੀ ਪਾਲਣਾ ਹਿੱਤ ਇੰਜ. ਜੀ.ਐਮ ਭਾਦੜਾ ਨਿਗਰਾਨ ਇੰਜੀਨਿਅਰ ਬਰਨਾਲਾ ਪਾਸੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਇੰਜ. ਤਰਸੇਮ ਚੰਦ ਜ਼ਿੰਦਲ ਦੀ ਅਗੁਵਾਈ ਵਿੱਚ ਬਿਜ਼ਲੀ ਦੇ ਲੋਡ ਵਧਾਉਣ ਸਬੰਧੀ …
Read More »ਸਿੱਧੂ ਕਾਂਗਰਸ ਪਾਰਟੀ ਤੋਂ ਵੀ ਦੇਵੇ ਅਸਤੀਫ਼ਾ – ਛੀਨਾ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ‘ਦਲ ਬਦਲੂ’ ਨਵਜੋਤ ਸਿੰਘ ਸਿੱਧੂ ਦਾ ਸਿਆਸਤ ’ਚ ਕੋਈ ਸਟੈਂਡ ਨਹੀਂ ਹੈ ਅਤੇ ਉਹ ਨਾਟਕਬਾਜ਼ੀ ਤੋਂ ਇਲਾਵਾ ਜਨਤਾ ਦੇ ਹੱਕ ’ਚ ਕੁੱਝ ਵੀ ਪੇਸ਼ ਨਹੀਂ ਕਰ ਸਕਦਾ।ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤ ਸਮਝਦੇ ਹਨ ਅਤੇ ਕੈਬਨਿਟ ਮੰਤਰੀ ਤੋਂ ਬਾਅਦ ਉਸ …
Read More »ਗੁਰਜੀਤ ਔਜਲਾ ਨੇ ਸੰਸਦ ਵਿੱਚ ਚੁੱਕੇ ਕਿਸਾਨੀ ਮੁੱਦੇ
ਕਿਹਾ 550 ਸਾਲਾ ਜਨਮ ਸ਼ਤਾਬਦੀ ਮੌਕੇ ਕੇਂਦਰ ਖੇਤੀਬਾੜੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਐਲਾਨ ਕਰ ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਸਦ ਵਿੱਚ ਅਵਾਜ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਬੱਚਿਆਂ ਲਈ ਵਿਸੇਸ਼ ਬਜਟ ਰੱਖਣ ਦੀ ਮੰਗ ਕੀਤੀ। ਸੰਸਦ ਵਿੱਚ ਬੋਲਦਿਆਂ ਔਜਲਾ ਨੇ ਕਿਹਾ ਕਿ …
Read More »ਯੂਨੀਵਰਸਿਟੀ ਦੀ ਗੋਲਡਨ ਜੁਬਲੀ ਕਾਨਵੋਕੇਸ਼ਨ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਹੋਣਗੇ ਮੁੱਖ ਮਹਿਮਾਨ
ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂੂ ਨੂੰ ਮਿਲਣਗੀਆਂ ਆਨਰਜ਼ ਕਾਜ਼ਾ ਡਿਗਰੀਆਂ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕੱਲ੍ਹ ਹੋਣ ਵਾਲੀ ਗੋਲਡਨ ਜੁਬਲੀ ਯੀਅਰ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਦੀ ਰਸਮੀ ਰਿਹਰਸਲ ਤੋਂ ਇਲਾਵਾ ਸ਼ਾਮਿਆਨੇ, ਬੈਠਣ ਦਾ ਪ੍ਰਬੰਧ, ਸਾਊਂਡ ਸਿਸਟਮ …
Read More »ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ
ਸਮਰਾਲਾ 18 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਸਕੂਲ ਖੇਡਾਂ ਅੰਡਰ 14, 18 ਅਤੇ 25 ਵਰਗ ਅਧੀਨ ਜੋ 18 ਅਤੇ 19 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ।ਸਮਰਾਲਾ ਤਹਿਸੀਲ ਅਧੀਨ ਪੈਂਦੇ ਸਕੂਲਾਂ ਦੇ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸ਼ੁਰੂ ਕਰਵਾਏ ਗਏ। …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਨਵੇਂ ਗੱਠੜੀ ਘਰ ਦੇ ਨਿਰਮਾਣ ਦੀ ਸੇਵਾ ਆਰੰਭ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਗੱਠੜੀ ਘਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਇਹ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਪਹਿਲਾਂ ਚੱਲਦੇ ਗੱਠੜੀ ਘਰ ਦੀ ਜਗ੍ਹਾ ’ਤੇ ਹੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਗੱਠੜੀ ਘਰ ਦੀ …
Read More »550ਵਾਂ ਪ੍ਰਕਾਸ਼ ਪੁਰਬ- ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਨਾਨਕ ਬਾਣੀ ਦਾ ਰਾਗ ਅਧਾਰਿਤ ਹੋਵੇਗਾ ਕੀਰਤਨ
ਗੁਰਮਤਿ ਸੰਗੀਤ ਅਕੈਡਮੀਆਂ ਦੇ ਮੁਖੀਆਂ ਨਾਲ ਸੁਲਤਾਨਪੁਰ ਲੋਧੀ `ਚ ਬੈਠਕ 21 ਨੂੰ – ਲੌਂਗੋਵਾਲ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਿਆਂ ਵੱਲੋਂ 20 ਅਕਤੂਬਰ ਤੋਂ 20 ਨਵੰਬਰ ਤੱਕ ਰੋਜ਼ਾਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਲਈ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਲਿਖਿਆ …
Read More »
Punjab Post Daily Online Newspaper & Print Media