Wednesday, November 25, 2026

ਪੰਜਾਬੀ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਜੋਤ ਸਿੰਘ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਕੀਤੇ ਟਵੀਟ ਵਿੱਚ ਆਖਿਆ  ਕਿ ਉਨਾਂ ਨੇ ਪੰਜਾਬ ਮੰਤਰੀ ਮੰਡਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ 10 ਜੂਨ 2019 ਨੂੰ ਇਸ ਦੀ ਕਾਪੀ ਉਸ ਸਮੇਂ ਦੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤੀ ਸੀ।ਉਨਾਂ ਨੇ ਇਸ ਪੱਤਰ ਦੀ ਕਾਪੀ ਵੀ ਆਪਣੇ ਟਵਿਟਰ ਅਕਾਊਂਟ …

Read More »

ਇੰਟਰਨੈਸ਼ਨਲ ਸਟੂਡੈਂਟਸ ਨਾਲ ਚਰਚਾ `ਚ ਅਮਨਦੀਪ ਦੇਵਗਣ ਜਗਰਾਉਂ

ਲੋਹਟ/ ਜਗਰਾਉਂ, 14 ਜੁਲਾਈ (ਪੰਜਾਬ ਪੋਸਟ – ਕੁਲਦੀਪ ਲੋਹਟ) – ਵਿਦੇਸ਼ਾਂ ਦੀ ਧਰਤੀ `ਤੇ ਸੰਘਰਸ਼ ਕਰ ਰਹੇ ਪੰਜਾਬੀਆਂ ਦੇ ਦੁਖਾਂਤ ਨੂੰ ਬਿਆਨ ਕਰਦਾ ਗੀਤ ਇੰਟਰਨੈਸ਼ਨਲ ਸਟੂਡੈਂਟਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸ ਗੀਤ ਨੂੰ ਅਵਾਜ਼ ਦਿੱਤੀ ਹੈ ਅਮਨਦੀਪ ਦੇਵਗਣ ਨੇ।ਇਸ ਗੀਤ ਨੂੰ ਜੱਸ ਰਿਕਾਰਡ ਵਲੋ ਵਿਸ਼ਵ ਪੱਧਰ `ਤੇ ਰਿਲੀਜ਼ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੱਖੀ ਰਾਊਕੇ ਨੇ ਦੱਸਿਆ ਕਿ …

Read More »

ਪਾਕਿਸਤਾਨ ’ਚ ਗੁ. ਖਾਰਾ ਸਾਹਿਬ ਸੰਗਤਾਂ ਲਈ ਖੋਲ੍ਹਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਚਲੇ ਪੰਜਾਬ ਦੇ ਜ਼ਿਲ੍ਹਾ ਗੁੱਜਰਾਂਵਾਲਾ ’ਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਦੇ 72 ਸਾਲਾਂ ਬਾਅਦ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਵਾਗਤ ਕੀਤਾ ਗਿਆ ਹੈ।     ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਸਰਕਾਰ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਤਿਆਰੀ ਲਈ ਯਤਨ ਤੇਜ਼

ਸ਼੍ਰੋਮਣੀ ਕਮੇਟੀ ਨੇ ਸਿੱਖ ਬੁੱਧੀਜੀਵੀਆਂ ਤੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਬੈਠਕ ਬੁਲਾਈ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਬਣਾਈ ਗਈ ਸਬ-ਕਮੇਟੀ …

Read More »

ਸ੍ਰੀ ਨਨਕਾਣਾ ਸਾਹਿਬ ਦੇ ਨਗਰ ਕੀਰਤਨ ਲਈ 480 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਭੇਜੀ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ 25 ਜੁਲਾਈ 2019 ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਿਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ …

Read More »

ਕੇਂਦਰ ਸਰਕਾਰ ਵਲੋਂ ਖਾਲਸਾ ਹਾਕੀ ਅਕਾਦਮੀ ਦੀ ਖਿਡਾਰਣ ਰੀਤ ਸਨਮਾਨਿਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਖਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਰੀਤ ਨੂੰ ਹਾਕੀ ’ਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ 10 ਲੱਖ ਅਤੇ ਹਰਿਆਣਾ ਸਰਕਾਰ ਨੇ 60 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ।ਰੀਤ ਨੂੰ ਇਹ ਸਨਮਾਨ 7 ਤੋਂ 14 ਅਕਤੂਬਰ 2018 ਤੱਕ ਅਰਜਨਟੀਨਾ ਵਿਖੇ …

Read More »

ਦਿਨੇਸ਼ ਬੱਸੀ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ `ਚ ਸੰਭਾਲ਼ਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੌਜਵਾਨ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੈਡੀਕਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਪਾਣੀ ਸਰੋਤ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਤੇ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ `ਚ ਅੰਮ੍ਰਿਤਸਰ ਇੰਪਰੂਵਮੈਂਟ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 550 ਪੌਦੇ ਲਗਾਏ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੋਦਿਆਂ ਨੂੰ ਲਗਾ ਕੇ ਉਨਾਂ ਨੂੰ ਪਾਲਣ ਦਾ ਪ੍ਰਣ ਕਰ, ਰੋਟਰੀ ਕਲੱਬ ਸੁਨਾਮ ਨੇ ਪ੍ਰਧਾਨ ਯਸ਼ ਮੰਗਲਾ ਅਤੇ ਪ੍ਰੋਜੈਕਟ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਅਤੇ ਹੋਰ ਸਹਾਇਕ ਪ੍ਰੋਜੈਕਟ ਚੇਅਰਮੈਨਾਂ ਦੀ ਅਗਵਾਈ ਵਿਚ ਖੇਤਰ ਦੇ 13 ਸਥਾਨਾਂ `ਤੇ, ਪਹਿਲੇ ਸੈਸ਼ਨ …

Read More »

ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਵਲੋਂ ਰੁੱਖ ਲਗਾਓ ਅਤੇ ਡਰੱਗ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਜਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਸੰਗਰੂਰ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਰੁੱਖ ਲਗਾਓ ਵਾਤਾਵਰਨ ਬਚਾਓ”ਅਤੇ ਡਰੱਗ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਸੁਨਾਮ ਵਿਖੇ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਸਥਾਨਕ ਰੋਟਰੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿਚ ਰੋਟਰੀ ਕਲੱਬ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।    ਇਸ ਸਬੰਧੀ …

Read More »

ਫੀਸਾਂ ਵਿੱਚ ਵਾਧੇ ਦੇ ਵਿਰੋਧ `ਚ ਸੁਨਾਮ ਕਾਲਜ ਪ੍ਰਿੰਸੀਪਲ ਦਫ਼ਤਰ ਸਾਹਮਣੇ ਲਾਇਆ ਧਰਨਾ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ  ਸਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪੀਟੀਏ ਫੰਡ ਅਤੇ ਹੋਰ ਫੀਸਾਂ ਫੰਡਾਂ ਵਿੱਚ ਕੀਤੇ ਗਏ ਵਾਧੇ ਦੇ ਖਿਲਾਫ਼ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਪਿ੍ਰੰਸੀਪਲ  ਦਫ਼ਤਰ ਮੂਹਰੇ ਸੰਕੇਤਕ ਧਰਨਾ ਦਿੱਤਾ ਗਿਆ            ਜ਼ਿਕਰਯੋਗ ਹੈ ਕਿ ਕੱਲ੍ਹ ਕਾਲਜ ਦੇ ਪ੍ਰਿੰਸੀਪਲ  ਨੂੰ ਮੰਗ ਪੱਤਰ ਦਿੱਤਾ ਗਿਆ …

Read More »