Wednesday, November 25, 2026

ਪੰਜਾਬੀ

ਆਪ ਦੇ ਵਫਦ ਨੇ ਬਿਜਲੀ ਦੀਆਂ ਵਧੀਆਂ ਦਰਾਂ ਖਿਲਾਫ ਦਿੱਤਾ ਮੰਗ ਪੱਤਰ

ਭੀਖੀ/ਮਾਨਸਾ, 11 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਵਲੋਂ ਆਰੰਭੇ ਗਏ ਬਿਜਲੀ ਅੰਦੋਲਨ ਤਹਿਤ ਮਾਨਸਾ ਵਿਖੇ ਏ.ਡੀ.ਸੀ ਮਾਨਸਾ ਨੂੰ ਵਧ ਰਹੀਆਂ ਬਿਜਲੀ ਦਰਾਂ ਖਿਲਾਫ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਗਰੀਬਾਂ ਦੀ ਹੋ ਰਹੀ ਇਸ ਲੁੱਟ ਨੂੰ ਬੰਦ ਕਰਨ ਅਤੇ ਬਿਜਲੀ ਰੇਟ ਘੱਟ ਕਰਨਾ ਦੀ ਮੰਗ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਬੀਬੀ ਬਲਜਿੰਦਰ ਕੌਰ …

Read More »

ਨਿਹੰਗ ਸਿੰਘ ਦਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਚੜ੍ਹਦੀ ਕਲਾ ਨਾਲ ਮਨਾਉਣਗੇ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਬੁੱਢਾ ਦਲ ਦੀ ਅਗਵਾਈ ਵਿੱਚ ਰਲ ਮਿਲ ਕੇ ਚੜ੍ਹਦੀ ਕਲਾ ‘ਚ ਮਨਾਉਣਗੀਆਂ।ਇਹ ਵਿਚਾਰ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਗੁਰਦੁਆਰਾ ਅਗੰਮਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘਾਂ ਬੁੱੱਢਾ ਦਲ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਪ੍ਰਗਟ …

Read More »

ਪਾਰਟੀਸ਼ਨ ਮਿਊਜੀਅਮ ਵਿਖੇ 10 ਤੋਂ 31 ਜੁਲਾਈ ਤੱਕ ਚੱਲੇਗੀ ਜਲਿਆਂਵਾਲਾ ਬਾਗ ਬਾਰੇ ਪ੍ਰਦਰਸ਼ਨੀ

ਪਾਰਟੀਸ਼ਨ ਮਿਊਜੀਅਮ ਵਿਖੇ ਪ੍ਰਦਰਸ਼ਨੀ ਦਾ ਮੇਅਰ ਵੱਲੋਂ ਉਦਘਾਟਨ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸਾਕੇ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਪਾਰਟੀਸ਼ਨ ਮਿਊਜੀਅਮ ਟਾਊਨ ਹਾਲ ਵਿਖੇ ਲਗਾਈ ਗਈ ਜਿਸ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਕੀਤਾ ਗਿਆ।ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਪ੍ਰਾਜੈਕਟ ਮੈਨੇਜਰ ਏ.ਆਰ ਮਿਸ਼ਰਾ ਮੈਨੇਜਰ ਪਾਰਟੀਸ਼ਨ ਮਿਊਜੀਅਮ ਰਾਜਵਿੰਦਰ ਕੌਰ ਅਤੇ …

Read More »

ਮਾਨਸਾ ਵਿਖੇ ਚਾਰ ਦਿਨਾ ਅੰਤਰਰਾਜੀ ਸ਼ੂਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ

ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇੱਕ-ਇੱਕ ਲੱਖ ਦੇ ਨਗਦ ਇਨਾਮ ਭੀਖੀ/ਮਾਨਸਾ, 11 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੂਟਰ ਪੈਰਾਡਾਈਜ ਸ਼ੂਟਿੰਗ ਰੇਂਜ ਮਾਨਸਾ ਵਿਖੇ ਚਾਰ ਦਿਨਾ ਅੰਤਰਰਾਜੀ ਸ਼ੂਟਿੰਗ ਮੁਕਾਬਲੇ 11 ਤੋਂ 14 ਜੁਲਾਈ ਤੱਕ ਹੋ ਰਹੇ ਹਨ।ਜਿੰਨ੍ਹਾਂ ਵਿੱਚ ਸਬ ਜੂਨੀਅਰ, ਯੂਥ, ਜੂਨੀਅਰ, ਸੀਨੀਅਰ ਅਤੇ ਓਪਨ ਸਾਈਟ ਵਰਗ ਦੇ ਲੜਕੇ ਲੜਕੀਆਂ ਭਾਗ ਲੈਣਗੇ।ਇਹਨਾਂ ਮੁਕਾਬਲਿਆਂ ਵਿੱਚ ਆਈ.ਐਸ.ਐਨ.ਐਫ, ਐਨ.ਆਰ ਵਾਲੇ ਖਿਡਾਰੀ ਵੀ …

Read More »

ਡਾ. ਓਬਰਾਏ ਦੇ ਯਤਨਾਂ ਨਾਲ ਵਤਨ ਪੁੱਜੇ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ

ਡਾ: ਓਬਰਾਏ ਵਲੋਂ ਕੀਤਾ ਪਰਉਪਕਾਰ ਰਹੇਗਾ ਹਮੇਸ਼ਾ ਯਾਦ – ਪੀੜ੍ਹਤ ਪਰਿਵਾਰ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ –  ਸੁਖਬੀਰ ਸਿੰਘ) –  ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕਾਂ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੰਗਲੌਰ `ਚ ਵਿਸ਼ਾਲ ਗੁਰਮਤਿ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ- ਗਿ. ਰਘਬੀਰ ਸਿੰਘ ਅੰਮ੍ਰਿਤਸਰ 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ-ਦਰਸ਼ਨ ਹੈ, ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਬਿਹਤਰ ਬਣਾ ਸਕਦੇ ਹਾਂ। ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਨਾਲ ਸਬੰਧਤ ਰਹੀਆਂ ਸ਼ਖ਼ਸੀਅਤਾਂ ਨੂੰ 19 ਜੁਲਾਈ ਦੀ ਇਕੱਤਰਤਾ `ਚ ਬੁਲਾਇਆ ਜਾਵੇਗਾ – ਪ੍ਰੋ. ਬਡੂੰਗਰ

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ’ਤੇ ਬਣਾਈ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਸਬੰਧੀ ਬਣਾਈ ਗਈ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਾਬਕਾ …

Read More »

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ …

Read More »

ਫਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ – ਮਨੀਸ਼ਾ ਗੁਲਾਟੀ

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਚੰਡੀਗੜ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵਧ ਰਹੀ ਅਸ਼ਲੀਲਤਾ ਨੂੰ ਠੱਲ ਪਾਉਣ ਲਈ ਪੰਜਾਬ ਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ।ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ …

Read More »

ਕੈਪਟਨ ਵਲੋਂ ਬਿਜਲੀ ਚੋਰੀ ਵਿਰੁੱਧ ਸਖਤ ਕਾਰਵਾਈ ਦੇ ਹੁਕਮ

ਪੁਲਿਸ ਤੇ ਸਿਵਲ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਮੁੱਖ ਸਕੱਤਰ ਨੂੰ ਆਖਿਆ ਚੰਡੀਗੜ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਵਾਸਤੇ ਬਿਜਲੀ ਚੋਰੀ ਵਿਰੁੱਧ ਤਿੱਖੀ ਮੁਹਿੰਮ ਆਰੰਭਣ ਦੇ ਹੁਕਮ ਦਿੱਤੇ ਹਨ।ਉਨਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਅਤੇ ਹਰਿਆਣਾ …

Read More »