Wednesday, November 25, 2026

ਪੰਜਾਬੀ

ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਪੰਜਾਬ ਨੂੰ ਮਿਲਿਆ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਵਫਦ

ਸਮਰਾਲਾ, 3 ਜੁਲਾਈ  (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ  ਗੋਰਮਿੰਟ ਪੈਨਸ਼ਨਰਜ਼ ਜੁਆਂਿੲੰਟ ਫਰੰਟ ਦਾ ਇੱਕ ਵਫਦ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਅੱਜ ਉਹਨਾਂ ਦੀ ਚੰਡੀਗੜ੍ਹ ਵਿਖੇ ਰਿਹਾਇਸ਼ਗਾਹ ਵਿਖੇ ਮਿਲਿਆ।ਵਫਦ ਵਿੱਚ ਪ੍ਰੇਮ ਸਾਗਰ ਸ਼ਰਮਾ ਤੋਂ ਇਲਾਵਾ ਰਿਟਾ: ਲੈਕ: ਬਿਹਾਰੀ ਲਾਲ ਸੱਦੀ, ਦਰਗੇਸ਼ ਸ਼ਰਮਾ, ਸੋਨੀ ਸੱਦੀ ਅਤੇ ਹੋਰ ਪੈਨਸ਼ਨਰ …

Read More »

ਬ੍ਰਾਹਮਣ ਸਮਾਜ ਨੂੰ ਦਰਪੇਸ਼ ਮੰਗਾਂ ਸਬੰਧੀ ਵਿੱਤ ਮੰਤਰੀ ਬਾਦਲ ਨੂੰ ਮਿਲਿਆ ਬ੍ਰਾਹਮਣ ਸਭਾ ਦਾ ਵਫਦ

ਸਮਰਾਲਾ, 3 ਜੁਲਾਈ  (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦਾ ਵਫ਼ਦ ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਸਭਾ ਦੇ ਕਾਰਜਕਾਰੀ ਪ੍ਰਧਾਨ ਦਰਗੇਸ਼ ਸ਼ਰਮਾ ਸਮੇਤ ਮਿਲਿਆ।ਇਸ ਸਮੇਂ ਪ੍ਰਮੁੱਖ ਤੌਰ `ਤੇ ਭਗਵਾਨ ਸ੍ਰੀ ਪਰਸ਼ੂਰਾਮ ਜੈਯੰਤੀ ਦੀ ਗਜ਼ਟਿਡ ਛੁੱਟੀ ਕਰਨ, ਤਪੋਸਥਲੀ ਖਾਟੀ ਨੂੰ ਹੈਰੀਟੇਜ਼ ਦਾ ਦਰਜਾ ਦੇ …

Read More »

ਕਈ ਗੀਤਾਂ ਤੇ ਪੰਜਾਬੀ ਫਿਲਮਾਂ `ਚ ਰੋਲ ਨਿਭਾਅ ਚੁੱਕੀ ਹੈ ਅੰਮ੍ਰਿਤਸਰ ਦੀ ਕਲਾਕਾਰ ਅਮਨਪ੍ਰੀਤ ਕੌਰ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ) – 70 ਤੋਂ ਵੱਧ ਗੀਤਾਂ ਵਿੱਚ ਆਪਣੀ ਕਲਾ ਦਾ ਲੋਹਾ ਮੰਨਵਾ ਚੁੱਕੀ ਅੰਮ੍ਰਿਤਸਰ ਦੀ ਉਭਰਦੀ ਕਲਾਕਾਰ ਅਮਨਪ੍ਰੀਤ ਕੌਰ ਨੂੰ ਸਰੋਤਿਆਂ ਵਲੋਂ ਭਰਵਾਂ ਪਿਆਰ ਮਿਲ ਰਿਹਾ ਹੈ।ਚੋਣਵੇਂ  ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਅਮਨਪ੍ਰੀਤ ਕੌਰ ਨੇ ਦੱਸਿਆ ਹੈ ਕਿ ਉਹ ਕਈ ਗੀਤਾਂ ਵਿਚ ਆਪਣਾ ਲੀਡ ਰੋਲ ਕਰਨ ਦੇ ਨਾਲ ਨਾਲ ਪੰਜਾਬੀ ਫਿਲਮਾਂ ਵਿਚ ਵੀ ਕੰਮ ਕਰ …

Read More »

22 ਜੁਲਾਈ ਨੂੰ ਅੰਮਿ੍ਤਸਰ ਪਹੁੰਚੇਗੀ ‘550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ  ਨਾਨਕ ਝੀਰਾ ਸਾਹਿਬ ਬਿਦਰ ਤੋਂ ਸ਼ੁਰੂ ਹੋਈ ‘550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ’ 22 ਜੁਲਾਈ ਨੂੰ ਅੰਮ੍ਰਿਤਸਰ ਪਹੁੰਚੇਗੀ। ਇਹ ਜਾਣਕਾਰੀ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਗੁ. ਪ੍ਰਬੰਧਕ ਬੋਰਡ, ਹੈਦਰਾਬਾਦ ਤੇ ਇੰਚਾਰਜ ਅੰਮ੍ਰਿਤਸਰ ‘550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ’ …

Read More »

ਰਾਹੁਲ ਗਾਂਧੀ ਵਲੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ `ਤੇ ਕੈਪਟਨ ਅਮਰਿੰਦਰ ਨੇ ਜਤਾਈ ਨਿਰਾਸ਼ਾ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਹੁਲ ਗਾਂਧੀ ਵਲੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ `ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨਾਂ ਨੂੰ ਇਸ ਫੈਸਲੇ `ਤੇ ਨਿਰਾਸ਼ਾ ਹੋਈ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਸ ਜਤਾਈ ਹੈ ਕਿ ਰਾਹੁਲ ਗਾਂਧੀ ਜਲਦ ਮੁੜ ਕਾਂਗਰਸੀ ਕੋਮੀ ਪ੍ਰਧਾਨ ਦੀ ਜਿੰਮੇਵਾਰੀ ਸੰਭਾਲਣਗੇ।

Read More »

ਰਾਹੁਲ ਗਾਂਧੀ ਨੇ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਿਆ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਹਾਲ ਹੀ `ਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਦਿੱਤਾ ਅਸਤੀਫਾ ਵਾਪਸ ਲੈਣ ਦੀਆਂ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਅਪੀਲਾਂ ਨੂੰ ਠੁਕਰਾ ਕੇ ਰਾਹੁਲ ਗਾਂਧੀ ਵਲੋਂ ਅੱਜ ਤੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ ਦਾ ਐਲਾਨ ਕੀਤਾ  ਗਿਆ ਹੈ।ਉਨਾਂ ਨੇ ਅੱਜ ਆਪਣੇ ਟਵਿਟਰ ਅਕਾਊਂਟ `ਤੇ ਚਾਰ ਸਫਿਆਂ …

Read More »

ਗੁਰਦੁਆਰਾ ਸਾਊਥਹਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਤੇ ਕੀਰਤਨ ਮੁਕਾਬਲਾ 6-7 ਨੂੰ

ਸਾਊਥਹਾਲ (ਯੂ.ਕੇ), 3 ਜੁਲਾਈ (ਪੰਜਾਬ ਪੋਸਟ- ਓਮਕਾਰ ਸਿੰਘ) – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਹੈਵਲੁੱਕ ਰੋਡ ਸਾਊਥਹਾਲ, ਲੰਦਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨੈਸ਼ਨਲ ਭਾਸ਼ਣ, ਕਵਿਤਾ ਅਤੇ ਕੀਰਤਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਸਿੰਘ ਸਭਾ ਦੇ ਮੀਤ ਪ੍ਰਧਾਨ ਸੋਹਨ ਸਿੰਘ ਸਮਰਾ ਨੇ ਦੱਸਿਆ ਕਿ 6 ਜੁਲਾਈ ਨੂੰ ਭਾਸ਼ਣ …

Read More »

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ `ਚ ਪਲਾਂਟ ਲਾਉਣ ਦਾ ਐਲਾਨ

ਚੰਡੀਗੜ੍ਹ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਜਾਪਾਨ ਦੀ ਉੱਘੀ ਕੰਪਨੀ ਨੇਮੋਤੋ ਕਿਓਰਿੰਦੋ ਨੇ ਪੰਜਾਬ ਵਿੱਚ ਵੀ ਇਹ ਸੁਵਿਧਾ ਸਥਾਪਤ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਇਸ ਨੇ ਰਾਜਸਥਾਨ ਦੀ ਨੀਮਰਾਨਾ ਉਦਯੋਗਿਕ ਹੱਬ ਦੀ ਤਰਜ਼ `ਤੇ ਰਾਜਪੁਰਾ ਨੂੰ ਵੀ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਵਿੱਚ ਵੀ ਦਿਲਚਸਪੀ ਵਿਖਾਈ ਹੈ।        ਮੁੱਖ ਮੰਤਰੀ …

Read More »

ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ।ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਸਕੂਲ ਵਿਦਿਆਰਥੀਆਂ ਨੇ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕੀਤਾ -ਪ੍ਰਿੰ: ਗਿੱਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸਾਬੋ ਕੀ ਤਲਵੰਡੀ (ਬਠਿੰਡਾ) ਵਿਖੇ ਕਰਵਾਈ ਗਈ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ, ਚੈਂਪੀਅਨਸ਼ਿਪ ’ਚ ਮੁੱਕੇਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ …

Read More »