Wednesday, December 31, 2025

ਪੰਜਾਬੀ ਖ਼ਬਰਾਂ

ਸਕੂਲ ਪੱਧਰੀ ਖੇਡਾਂ ਚ’ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਸਰਟੀਫਿਕੇਟ ਵੰਡੇ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾਂ ਪੰਜਾਬੀ ਮਾਧਿਅਮ ਵਿਖੇ ਸਾਲ 2023-24 ਦੀਆਂ 67ਵੇਂ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਡੀ.ਪੀ.ਈ ਪਰਗਟ ਸਿੰਘ ਨੇ ਦੱਸਿਆ ਕਿ ਪਿੱਛਲੇ ਸਾਲ ਅਕਾਲ ਅਕੈਡਮੀ ਦੇ ਖਿਡਾਰੀਆਂ ਨੇ 67ਵੀਆਂ ਸਕੂਲ ਖੇਡਾਂ 2023-24 ਫੁੱਟਬਾਲ, ਖੋ-ਖੋ ਐਥਲੈਟਿਕਸ, ਹੈਂਡਬਾਲ ਯੋਗਾ, ਬਾਸਕਿਟਬਾਲ ਆਦਿ ਵਿੱਚ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਇੰਸ, ਹਿਊਮੈਨੇਟੀਜ਼ ਅਤੇ ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜੇ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਆਰਟਸ ਗਰੁੱਪ ਦੀ ਵਿਦਿਆਰਥਣ ਰਿੰਪਲ ਨੇ 97.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਦੂਜਾ ਸਥਾਨ ਅਤੇ ਸੂਬੇ ’ਚੋਂ …

Read More »

ਅੰਤਰ-ਸਦਨ ਕਵਿਤਾ, ਭਾਸ਼ਣ ਅਤੇ ਲੋਕ-ਨਾਚ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ, ਦੇ ਪੰਜਾਬੀ ਵਿਭਾਗ ਅਤੇ ਬਿਆਸ ਸਦਨ ਵਲੋਂ ਸਾਂਝੇ ਤੌਰ `ਤੇ ਅੰਤਰ-ਸਦਨ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ‘ਚ ਮਾਂ- ਬੋਲੀ ਪੰਜਾਬੀ ਤੇ ਸੱਭਿਆਚਾਰ ਪ੍ਰਤੀ ਪਿਆਰ ਤੇ ਜਾਗਰੂੂਕਤਾ ਦੀ ਭਾਵਨਾ ਪੈਦਾ ਕੀਤੀ ਗਈ।ਅੰਤਰ-ਸਦਨ ਮੁਕਾਬਲਿਆਂ ਵਿੱਚ ਛੇਵੀਂ-ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਾਲ ਕਵੀ ਦਰਬਾਰ, ਨੌਵੀਂ-ਦੱਸਵੀਂ ਜਮਾਤ ਦਾ ਭਾਸ਼ਣ ਮੁਕਾਬਲਾ ਅਤੇ ਗਿਆਰ੍ਹਵੀਂ-ਬਾਰ੍ਹਵੀਂ ਜਮਾਤ …

Read More »

ਨਵਰਾਜ ਸਿੰਘ ਨੇ ਆਈ.ਸੀ.ਐਸ.ਈ ਬੋਰਡ ਦੀ ਦੱਸਵੀਂ ਕਲਾਸ ‘ਚੋਂ ਹਾਸਲ ਕੀਤੇ 94.8% ਅੰਕ

ਅੰਮ੍ਰਿਤਸਰ 6 ਮਈ (ਸੁਖਬੀਰ ਸਿੰਘ) – ਆਈ.ਸੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ‘ਚ ਐਡਵੋਕੇਟ ਨਵਨੀਤ ਸਿੰਘ ਦੇ ਹੋਣਹਾਰ ਸਪੁੱਤਰ ਅਤੇ ਸੇਵਾਮੁਕਤ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਦੇ ਪੋਤਰੇ ਨਵਰਾਜ ਸਿੰਘ ਨੇ 94.8% ਅੰਕ ਹਾਸਲ ਕਰਕੇ ਸੇਂਟ ਫਰਾਂਸਿਸ ਸੀਨੀ: ਸੈਕੰ:ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਨਵਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪ੍ਰਾਪਤੀ ਸਕੂਲ ਪ੍ਰਿੰਸੀਪਲ ਅਤੇ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਈ.ਏ ਸਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਵੱਲੋਂ ਸਿੱਖ ਸੰਸਥਾ ਵਿਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …

Read More »

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਇਕੱਤਰਤਾ

ਸ੍ਰੀ ਗੋਇੰਦਵਾਲ ਸਾਹਿਬ, 6 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ‘ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਕਾਰਸੇਵਾ, ਉਦਾਸੀ ਤੇ ਨਿਰਮਲੇ ਸੰਪ੍ਰਦਾਵਾਂ, ਸਿੰਘ ਸਭਾਵਾਂ, ਟਕਸਾਲਾਂ, ਸਿੱਖ ਬੁੱਧੀਜੀਵੀਆਂ …

Read More »

ਸਾਹਿਤਕ ਮੈਗਜ਼ੀਨ ‘ਅਨੁਤਾਸ਼’ ਅਤੇ ਪੁਸਤਕ ਲੋਕ ਅਰਪਨ ਸਮਾਰੋਹ 11 ਨੂੰ

ਅੰਮ੍ਰਿਤਸਰ, 6 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਸ਼ਾਇਰਾ ਕਮਲ ਗਿੱਲ ਦੁਆਰਾ ਸੰਪਾਦਿਤ ਚੌਮਾਸਿਕ ਮੈਗਜ਼ੀਨ “ਅਨੁਤਾਸ਼” ਅਤੇ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ ‘ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਸਦਾਬਹਾਰ ਪਾਤਰੱ ਦਾ ਲੋਕ ਅਰਪਣ ਸਮਾਰੋਹ 11 ਮਈ ਦਿਨ ਸ਼ਨੀਵਾਰ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ …

Read More »

ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਗੁਰਜੀਤ ਔਜਲਾ ਨੂੰ ਦਿੱਤਾ ਸਮਰਥਨ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਤੋਂ ਨਾਰਾਜ਼ ਸਾਬਕਾ ਸੈਨਿਕਾਂ ਨੇ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਸਾਬਕਾ ਫੌਜੀਆਂ ਦਾ ਇੱਕ ਵਫਦ, ਜਿਸ ਵਿੱਚ ਸਾਬਕਾ ਫੌਜੀ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਤਨ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਪਰਮਜੀਤ ਸਿੰਘ, ਹਰਜਿੰਦਰ …

Read More »

32 ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਨੈਸ਼ਨਲ ਕਾਲਜ ‘ਚੋਂ ਰਿਟਾਇਰ ਹੋਏ ਗੁਰਜੰਟ ਸਿੰਘ

ਭੀਖੀ, 5 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਸਭ ਤੋਂ ਪੁਰਾਣੇ ਮੁਲਾਜ਼ਮ ਗੁਰਜੰਟ ਸਿੰਘ ਆਪਣੀਆਂ 32 ਸਾਲਾਂ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਰਿਟਾਇਰ ਹੋ ਗਏ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਕਾਲਜ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ।ਉਹਨਾਂ ਆਖਿਆ ਕਿ ਗੁਰਜੰਟ ਸਿੰਘ ਇੱਕ ਸੱਚੇ ਸੁੱਚੇ ਅਤੇ ਨਰਮ ਸ਼ਖਸ਼ੀਅਤ ਦੇ ਮਾਲਕ ਹਨ।ਉਹਨਾਂ ਦੀਆਂ ਸੇਵਾਵਾਂ ਕਾਲਜ ਲਈ ਵਡਮੁੱਲੀਆਂ ਹਨ।ਕਾਲਜ ਪ੍ਰਧਾਨ …

Read More »

ਬਿਰਧ ਆਸ਼ਰਮ ਵਿਖੇ ਆਯੋਜਿਤ ਕੀਤਾ ਗਿਆ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸ਼੍ਰੀ ਗੁਰੂ ਰਾਮਦਾਸ ਬਿਰਧ ਆਸ਼ਰਮ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। …

Read More »