Wednesday, December 31, 2025

ਪੰਜਾਬੀ ਖ਼ਬਰਾਂ

ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ‘ਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ …

Read More »

ਚੋਣ ਰਿਹਰਸਲ ਕੇਂਦਰਾਂ ਤੇ ਰਿਹਾ ਤਿਉਹਾਰ ਵਰਗਾ ਮਾਹੌਲ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਚਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਪਹਿਲੀ ਚੋਣ ਰਿਹਰਸਲ ਵਿੱਚ ਤਿਉਹਾਰ ਵਰਗਾ …

Read More »

ਸਾਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਜੀਵਨੀ ਤੋਂ ਪ੍ਰੇਰਣਾ ਲੈਣ ਦੀ ਲੋੜ – ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 301 ਸਾਲਾ ਜਨਮ ਦਿਹਾੜਾ ਮਨਾਉਣ ਲਈ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।ਉਹਨਾਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਰਵਣ ਕਰਨ ਉਪਰੰਤ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਬੁੱਤ ਕੋਲ ਖਲੋ ਕੇ ਯਾਦਗਾਰੀ ਤਸਵੀਰ …

Read More »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ …

Read More »

ਐਡਵੋਕੇਟ ਧਾਮੀ ਨੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੱਝ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਜੀ.ਐਨ.ਡੀ.ਯੂ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਬੀ.ਸੀ.ਏ ਸਮੈਸਟਰ ਪੰਜਵਾਂ ਦੀ ਰਿਧਿਮਾ ਮਹਾਜਨ 90% ਅੰਕਾਂ ਨਾਲ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਸਰਾ ਦੀ ਸਿਮਰਨ 80.50% ਅੰਕਾਂ ਨਾਲ ਯੂਨੀਵਰਸਿਟੀ ‘ਚ ਪਹਿਲੇ ਸਥਾਨ ‘ਤੇ ਰਹੀਆਂ।ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਦੀ ਸੁਖਜਿੰਦਰ 80% ਅੰਕਾਂ ਨਾਲ ਯੂਨੀਵਰਸਿਟੀ ‘ਚ ਦੂਜੇ ਸਥਾਨ ‘ਤੇ ਰਹੀ। ਪ੍ਰਿੰਸੀਪਲ …

Read More »

ਅਜੈਬੀਰ ਪਾਲ ਸਿੰਘ ਰੰਧਾਵਾ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਬਣਾਏ ਗਏ

ਅੰਮ੍ਰਿਤਸਰ 4 ਮਈ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਜੈਬੀਰ ਪਾਲ ਸਿੰਘ ਰੰਧਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਅੰਮ੍ਰਿਤਸਰ ਨੂੰ ਸੂਬਾ ਕਾਰਜਕਾਰਨੀ ਮੈਂਬਰ ਬਣਾਇਆ ਹੈ।ਰੰਧਾਵਾ ਸੂਬੇ ’ਚ ਸਭ ਤੋਂ ਘੱਟ ਉਮਰ ਦੇ ਸੀਨੀਅਰ ਡਿਪਟੀ ਮੇਅਰ ਰਹੇ ਹਨ।ਉਨ੍ਹਾਂ ਦੋ ਵਾਰ ਕੌਂਸਲਰ ਅਤੇ ਯੂਥ ਅਕਾਲੀ ਦਲ ਦੇ ਲੰਮਾ ਸਮਾਂ ਜਨਰਲ ਸਕੱਤਰ ਰਹਿਣ ਉਪਰੰਤ ਭਾਜਪਾ ਵਿੱਚ ਸ਼ਮੂਲੀਅਤ ਕੀਤੀ।ਭਾਜਪਾ …

Read More »

ਪ੍ਰੋਜੈਕਟਾਂ ਦੇ ਮੁਕਾਬਲੇ ‘ਚ ਵੈਲਡਰ, ਪਲੰਬਰ ਤੇ ਇਲੈਕਟ੍ਰਾਨਿਕਸ ਟਰੇਡ ਰਹੇ ਮੋਹਰੀ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸਿੱਖਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਦੇ ਮੁਕਾਬਲੇ ਕਰਵਾਏ ਗਏ।ਪ੍ਰਿੰ. ਗੁਰਪ੍ਰੀਤ ਸਿੰਘ ਚੀਮਾ ਅਨੁਸਾਰ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਤੋਂ ਇਲਾਵਾ ਕਈ ਹੋਰਨਾ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਸ਼ਮੂਲੀਅਤ ਕੀਤੀ। ਜਿਸ ਦੌਰਾਨ ਵੈਲਡਰ ਟਰੇਡ ਦੇ …

Read More »

ਨਗਰ ਨਿਗਮ ਨੇ ਐਮਸੇਵਾ ਪੋਰਟਲ `ਤੇ ਜਲ ਸਪਲਾਈ ਅਤੇ ਸੀਵਰੇਜ ਦੀ ਬਿਲਿੰਗ ਕੀਤੀ ਸ਼ੁਰੂ

ਐਸ.ਅੇਮ.ਐਸ ਰਾਹੀਂ ਭੇਜੇ ਜਾਣਗੇ ਬਿੱਲ – ਹਰਪ੍ਰੀਤ ਸਿੰਘ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਸਥਾਨਕ ਨਗਰ ਨਿਗਮ ਸ਼ਹਿਰੀਆਂ ਨੂੰ ਜਲ ਸਪਲਾਈ ਅਤੇ ਸੀਵਰੇਜ ਦੇ ਬਿਲ ਐਸ.ਐਮ.ਐਸ ਰਾਹੀਂ ਭੇਜੇਗਾ।ਪਹਿਲਾਂ ਪ੍ਰਿੰਟ ਕੀਤੇ ਬਿੱਲ ਕਰਮਚਾਰੀਆਂ ਰਾਹੀਂ ਡਲਿਵਰ ਕੀਤੇ ਜਾਣ ਕਰਕੇ ਕਈ ਵਾਰ ਬਿੱਲ ਸਮੇਂ ਸਿਰ ਨਹੀਂ ਦਿੱਤੇ ਜਾਂਦੇ ਸਨ। ਹੁਣ ਸਥਾਨਕ ਸਰਕਾਰਾਂ ਪੰਜਾਬ ਨੇ ਐਮਸੇਵਾ ਦੇ ਨਾਮ `ਤੇ ਆਪਣਾ ਪੋਰਟਲ ਸ਼ੁਰੂ ਕੀਤਾ ਹੈ।ਇਸ …

Read More »

ਗੁਰੂ ਨਾਨਕ ਦੇਵ ਹਸਪਤਾਲ ਵਿਖੇ ਨਵ-ਨਿਯੁੱਕਤ ਫਾਰਮੇਸੀ ਅਫਸਰਾਂ ਦਾ ਸਨਮਾਨ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਵਲੋਂ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਧੰਮੂ, ਨਿਰਮਲ ਸਿੰਘ ਚੰਡੇ, ਤਸਬੀਰ ਸਿੰਘ ਰੰਧਾਵਾ, ਕੰਵਰ ਮੁਕੇਸ਼ ਦੀ ਅਗਵਾਈ ਹੇਠ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਨਵ-ਨਿਯੁੱਕਤ ਹੋਏ ਫਾਰਮੇਸੀ ਅਫਸਰਾਂ ਨੂੰ ‘ਜੀ ਆਇਆਂ‘ ਕਹਿਣ ਲਈ ਇੱਕ ਸਾਦਾ …

Read More »